ਪੱਛਮੀ ਏਸ਼ੀਆ ''ਚ ਵਧਦੇ ਤਣਾਅ ਦਰਮਿਆਨ ਘਰੇਲੂ ਬਾਜ਼ਾਰਾਂ ''ਚ ਗਿਰਾਵਟ ਜਾਰੀ

Friday, Apr 19, 2024 - 10:32 AM (IST)

ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ 'ਚ ਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਦੇਖਣ ਨੂੰ ਮਿਲੀ। ਪੱਛਮ ਏਸ਼ੀਆ 'ਚ ਵਧਦੇ ਤਣਾਅ ਦੇ ਨਿਵੇਸ਼ਕਾਂ ਦੀ ਧਾਰਨਾ 'ਤੇ ਪੈਣ ਵਾਲੇ ਪ੍ਰਭਾਵ ਕਾਰਨ ਬਾਜ਼ਾਰ 'ਚ ਲਗਾਤਾਰ ਪੰਜ ਸੈਸ਼ਨਾਂ ਤੋਂ ਗਿਰਾਵਟ ਜਾਰੀ ਹੈ। BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 672.53 ਅੰਕ ਡਿੱਗ ਕੇ 71,816.46 'ਤੇ ਖੁੱਲ੍ਹਿਆ। NSE ਨਿਫਟੀ 218.2 ਅੰਕ ਡਿੱਗ ਕੇ 21,777.65 'ਤੇ ਆ ਗਿਆ। 

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਸੈਂਸੈਕਸ ਦੀਆਂ ਸੂਚੀਬੱਧ ਇੰਫੋਸਿਸ ਦੇ ਸ਼ੇਅਰਾਂ 'ਚ ਦੋ ਫ਼ੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ। ਐਕਸਿਸ ਬੈਂਕ, ਐੱਚਸੀਐੱਲ ਟੈਕਨਾਲੋਜੀਜ਼, ਏਸ਼ੀਅਨ ਪੇਂਟਸ, ਲਾਰਸਨ ਐਂਡ ਟੂਬਰੋ, ਟਾਟਾ ਮੋਟਰਜ਼, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਨੇਸਲੇ ਇੰਡੀਆ ਦੇ ਸ਼ੇਅਰਾਂ ਵਿਚ ਗਿਰਾਵਟ ਆਈ। ਆਈਟੀਸੀ ਅਤੇ ਐੱਚਡੀਐੱਫਸੀ ਬੈਂਕ ਦੇ ਸ਼ੇਅਰਾਂ ਵਿਚ ਵਾਧਾ ਹੋਇਆ। ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ 225, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 15,000 ਮੁਲਾਜ਼ਮਾਂ ਨੂੰ ਨੌਕਰੀ ਤੋਂ ਬਾਹਰ ਕੱਢੇਗੀ Tesla, Elon Musk ਨੇ ਦੱਸੀ ਇਹ ਵਜ੍ਹਾ

ਵੀਰਵਾਰ ਨੂੰ ਅਮਰੀਕੀ ਬਾਜ਼ਾਰ ਮੁੱਖ ਤੌਰ 'ਤੇ ਨਕਾਰਾਤਮਕ ਰੁਖ ਨਾਲ ਬੰਦ ਹੋਏ। ਬ੍ਰੈਂਟ ਕਰੂਡ ਫਿਊਚਰਜ਼, ਗਲੋਬਲ ਆਇਲ ਬੈਂਚਮਾਰਕ, 2.27 ਫ਼ੀਸਦੀ ਵੱਧ ਕੇ 89.09 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਵੀਰਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 4,260.33 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਨਵਾਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਕੀਮਤਾਂ 'ਚ ਭਾਰੀ ਉਛਾਲ ਆਉਣ ਦੀ ਉਮੀਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News