ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 202 ਅੰਕ ਡਿੱਗਿਆ
Tuesday, Jan 02, 2024 - 10:54 AM (IST)
ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਸੂਚਕ ਅੰਕ ਵਿਚ ਗਿਰਾਵਟ ਦਰਜ ਕੀਤੀ ਗਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 202.76 ਅੰਕ ਡਿੱਗ ਕੇ 72,069.18 'ਤੇ ਖੁੱਲ੍ਹਿਆ। ਨਿਫਟੀ 42.9 ਅੰਕ ਡਿੱਗ ਕੇ 21,699 'ਤੇ ਬੰਦ ਹੋਇਆ।
ਇਹ ਵੀ ਪੜ੍ਹੋ - ਸਾਲ 2024 ਦੇ ਪਹਿਲੇ ਦਿਨ ਚਮਕਿਆ ਸੋਨਾ, ਚਾਂਦੀ ਦੀ ਚਮਕ ਹੋਈ ਫਿੱਕੀ, ਜਾਣੋ ਅੱਜ ਦਾ ਤਾਜ਼ਾ ਰੇਟ
ਇਸ ਦੌਰਾਨ ਸੈਂਸੈਕਸ ਦੀਆਂ ਕੰਪਨੀਆਂ 'ਚ ਅਲਟਰਾਟੈੱਕ ਸੀਮੈਂਟ, ਮਹਿੰਦਰਾ ਐਂਡ ਮਹਿੰਦਰਾ, ਇੰਫੋਸਿਸ, ਏਸ਼ੀਅਨ ਪੇਂਟਸ, ਐੱਚਸੀਐੱਲ ਟੈਕਨਾਲੋਜੀਜ਼ ਅਤੇ ਲਾਰਸਨ ਐਂਡ ਟੂਬਰੋ ਦੇ ਸ਼ੇਅਰ ਨੁਕਸਾਨ ਵਿੱਚ ਰਹੇ। ਸਨ ਫਾਰਮਾ, ਭਾਰਤੀ ਏਅਰਟੈੱਲ, ਰਿਲਾਇੰਸ ਇੰਡਸਟਰੀਜ਼, ਬਜਾਜ ਫਿਨਸਰਵ ਅਤੇ ਪਾਵਰ ਗਰਿੱਡ ਦੇ ਸ਼ੇਅਰ ਵਾਧੇ ਵਿੱਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਹੈ।
ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...
ਨਵੇਂ ਸਾਲ ਦੇ ਮੌਕੇ 'ਤੇ ਸੋਮਵਾਰ ਨੂੰ ਏਸ਼ੀਆਈ, ਅਮਰੀਕੀ ਅਤੇ ਯੂਰਪੀ ਬਾਜ਼ਾਰ ਬੰਦ ਰਹੇ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.65 ਫ਼ੀਸਦੀ ਵਧ ਕੇ 78.31 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 855.80 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਆਲੀਸ਼ਾਨ ਘਰ 'ਚੋਂ ਭਾਰਤੀ ਜੋੜੇ ਤੇ ਧੀ ਦੀ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8