ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 222 ਅੰਕ ਡਿੱਗਿਆ

Tuesday, Apr 02, 2024 - 11:01 AM (IST)

ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 222 ਅੰਕ ਡਿੱਗਿਆ

ਮੁੰਬਈ (ਭਾਸ਼ਾ) - ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਤਿੰਨ ਦਿਨਾਂ ਤੋਂ ਚੱਲ ਰਹੀ ਬਜ਼ਾਰ ਦੀ ਰੈਲੀ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਠੱਪ ਹੋ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 222.02 ਅੰਕ ਡਿੱਗ ਕੇ 73,792.53 'ਤੇ ਖੁੱਲ੍ਹਿਆ। NSE ਨਿਫਟੀ 47.65 ਅੰਕ ਡਿੱਗ ਕੇ 22,414.35 'ਤੇ ਆ ਗਿਆ। 

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਸ਼ੁਰੂਆਤੀ ਸੌਦਿਆਂ ਤੋਂ ਬਾਅਦ ਸੂਚਕਾਂਕ ਅਸਥਿਰਤਾ ਦਾ ਸਾਹਮਣਾ ਕਰ ਰਹੇ ਸਨ ਅਤੇ ਮਾਮੂਲੀ ਲਾਭ ਦੇ ਨਾਲ ਵਪਾਰ ਕਰ ਰਹੇ ਸਨ। ਸੈਂਸੈਕਸ 'ਚ ਆਈਸੀਆਈਸੀਆਈ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਵਿਪਰੋ, ਇੰਫੋਸਿਸ, ਬਜਾਜ ਫਾਈਨਾਂਸ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। ਇੰਡਸਇੰਡ ਬੈਂਕ, ਐੱਚਡੀਐੱਫਸੀ ਬੈਂਕ, ਟਾਟਾ ਸਟੀਲ ਅਤੇ ਟਾਈਟਨ ਦੇ ਸ਼ੇਅਰਾਂ ਵਿਚ ਵਾਧਾ ਹੋਇਆ। ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਗਿਰਾਵਟ ਵਿਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ 225 ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਰਿਹਾ। 

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਉੱਚ ਪੱਧਰ 'ਤੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਚਮਕੀ

ਇਸ ਦੇ ਨਾਲ ਹੀ ਸੋਮਵਾਰ ਨੂੰ ਅਮਰੀਕੀ ਬਾਜ਼ਾਰ ਜ਼ਿਆਦਾਤਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.48 ਫ਼ੀਸਦੀ ਵਧ ਕੇ 87.84 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਸੋਮਵਾਰ ਨੂੰ 522.30 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News