ਘਰੇਲੂ ਬਾਜ਼ਾਰਾਂ ''ਚ ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ, ਸੈਂਸੈਕਸ 236 ਅੰਕ ਡਿੱਗਿਆ

Friday, Dec 29, 2023 - 11:09 AM (IST)

ਘਰੇਲੂ ਬਾਜ਼ਾਰਾਂ ''ਚ ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ, ਸੈਂਸੈਕਸ 236 ਅੰਕ ਡਿੱਗਿਆ

ਮੁੰਬਈ (ਭਾਸ਼ਾ) - ਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 236.56 ਅੰਕ ਡਿੱਗ ਕੇ 72,173.82 ਅੰਕ 'ਤੇ ਖੁੱਲ੍ਹਿਆ। ਨਿਫਟੀ 74.8 ਅੰਕ ਫਿਸਲ ਕੇ 21,703.90 'ਤੇ ਆ ਗਿਆ। ਸੈਂਸੈਕਸ ਦੀਆਂ ਕੰਪਨੀਆਂ 'ਚ ਕੋਟਕ ਮਹਿੰਦਰਾ ਬੈਂਕ, ਟਾਈਟਨ, ਸਟੇਟ ਬੈਂਕ ਆਫ ਇੰਡੀਆ, ਪਾਵਰ ਗਰਿੱਡ, ਰਿਲਾਇੰਸ ਇੰਡਸਟਰੀਜ਼, ਇੰਫੋਸਿਸ ਅਤੇ ਐੱਨ.ਟੀ.ਪੀ.ਸੀ. ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਜਦੋਂ ਕਿ ਟਾਟਾ ਮੋਟਰਜ਼, ਮਾਰੂਤੀ, ਸਨ ਫਾਰਮਾ, ਬਜਾਜ ਫਿਨਸਰਵ ਅਤੇ ਆਈਟੀਸੀ ਦੇ ਸ਼ੇਅਰ ਵਾਧੇ ਵਿੱਚ ਰਹੇ।

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਡਾ: ਸਵੇਰਾ ਪ੍ਰਕਾਸ਼ ਦਾ ਵੱਡਾ ਬਿਆਨ, ਕਿਹਾ-ਪਾਕਿਸਤਾਨ ਨੂੰ ਮੋਦੀ ਵਰਗੇ ਨੇਤਾ ਦੀ ਲੋੜ

ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਲ ਨਿਸ਼ਾਨ 'ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ। ਅਮਰੀਕੀ ਬਾਜ਼ਾਰ ਵੀਰਵਾਰ ਨੂੰ ਮਿਲੀ-ਜੁਲੀ ਭਾਵਨਾ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.58 ਫ਼ੀਸਦੀ ਘੱਟ ਕੇ 78.39 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 4,358.99 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ - ਕੈਨੇਡਾ ਰਹਿ ਰਹੇ ਪੰਜਾਬ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਓਰੇਨ ਦੇ ਰਿਹਾ 'ਸੁਨਹਿਰੀ ਤੋਹਫ਼ਾ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News