ਘਰੇਲੂ ਯਾਤਰੀ ਵਾਹਨਾਂ ਦੀ ਥੋਕ ਵਿਕਰੀ ਸਤੰਬਰ ''ਚ ਲਗਭਗ 2 ਫ਼ੀਸਦੀ ਵਧੀ: ਸਿਆਮ

10/16/2023 4:21:37 PM

ਨਵੀਂ ਦਿੱਲੀ (ਭਾਸ਼ਾ) - ਸਤੰਬਰ 'ਚ ਘਰੇਲੂ ਬਾਜ਼ਾਰ 'ਚ ਯਾਤਰੀ ਵਾਹਨਾਂ ਦੀ ਥੋਕ ਵਿਕਰੀ ਸਾਲਾਨਾ ਆਧਾਰ 'ਤੇ 1.87 ਫ਼ੀਸਦੀ ਵਧ ਕੇ 3,61,717 ਇਕਾਈ ਰਹੀ। ਵਾਹਨ ਨਿਰਮਾਤਾਵਾਂ ਦੀ ਸੰਸਥਾ ਸੋਸਾਇਟੀ ਆਫ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ਼ (ਸਿਆਮ) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਸਤੰਬਰ 2022 ਵਿੱਚ ਨਿਰਮਾਤਾਵਾਂ ਦੁਆਰਾ ਡੀਲਰਾਂ ਨੂੰ 3,55,043 ਯਾਤਰੀ ਵਾਹਨਾਂ ਦੀ ਸਪਲਾਈ ਕੀਤੀ ਗਈ ਸੀ। ਸਿਆਮ ਨੇ ਕਿਹਾ ਕਿ ਪਿਛਲੇ ਮਹੀਨੇ ਦੋਪਹੀਆ ਵਾਹਨਾਂ ਦੀ ਵਿਕਰੀ ਵਧ ਕੇ 17,49,794 ਇਕਾਈ ਹੋ ਗਈ, ਜੋ ਇਕ ਸਾਲ ਪਹਿਲਾਂ ਦੀ ਮਿਆਦ ਵਿੱਚ 17,35,199 ਇਕਾਈ ਸੀ। 

ਇਹ ਵੀ ਪੜ੍ਹੋ - ਅੰਮ੍ਰਿਤਸਰ ਲਈ ਉੱਡਿਆ ਜਹਾਜ਼ ਪਹੁੰਚਿਆ ਪਾਕਿਸਤਾਨ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਇਸ ਦੇ ਨਾਲ ਹੀ ਤਿੰਨ ਪਹੀਆ ਵਾਹਨਾਂ ਦੀ ਕੁੱਲ ਥੋਕ ਵਿਕਰੀ ਸਤੰਬਰ 2022 ਵਿੱਚ 50,626 ਯੂਨਿਟ ਤੋਂ ਸਤੰਬਰ 2023 ਵਿੱਚ ਵਧ ਕੇ 74,418 ਯੂਨਿਟ ਹੋ ਗਈ। ਸਤੰਬਰ 2023 ਵਿੱਚ ਕੁੱਲ ਵਿਕਰੀ 21,41,208 ਯੂਨਿਟ ਰਹੀ, ਜੋ ਸਤੰਬਰ 2022 ਵਿੱਚ 20,93,286 ਯੂਨਿਟ ਸੀ। ਜੁਲਾਈ-ਸਤੰਬਰ ਤਿਮਾਹੀ 'ਚ ਕੁੱਲ ਵਿਕਰੀ 61,16,091 ਇਕਾਈ ਰਹੀ, ਜਦਕਿ ਪਿਛਲੇ ਸਾਲ ਦੀ ਦੂਜੀ ਤਿਮਾਹੀ 'ਚ ਇਹ 60,52,739 ਇਕਾਈ ਸੀ। ਜੁਲਾਈ-ਸਤੰਬਰ ਦੀ ਮਿਆਦ 'ਚ ਯਾਤਰੀ ਵਾਹਨਾਂ ਦੀ ਵਿਕਰੀ ਮਾਮੂਲੀ ਤੌਰ 'ਤੇ ਵਧ ਕੇ 10,26,309 ਇਕਾਈ ਹੋ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ 'ਚ 10,74,189 ਇਕਾਈ ਸੀ। 

ਇਹ ਵੀ ਪੜ੍ਹੋ - 76 ਹਜ਼ਾਰ ਰੁਪਏ 'ਚ ਆਨਲਾਈਨ ਮੰਗਵਾਇਆ ਲੈਪਟਾਪ, ਬਾਕਸ ਖੋਲ੍ਹਿਆ ਤਾਂ ਹੱਕਾ-ਬੱਕਾ ਰਹਿ ਗਿਆ ਪਰਿਵਾਰ

ਵਪਾਰਕ ਵਾਹਨਾਂ ਦੀ ਵਿਕਰੀ ਵਧ ਕੇ 2,47,929 ਇਕਾਈ ਹੋ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ 'ਚ 2,31,991 ਇਕਾਈ ਸੀ। ਤਿੰਨ ਪਹੀਆ ਵਾਹਨਾਂ ਦੀ ਕੁੱਲ ਵਿਕਰੀ ਦੂਜੀ ਤਿਮਾਹੀ 'ਚ ਵਧ ਕੇ 1,95,215 ਇਕਾਈ ਹੋ ਗਈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ 'ਚ 1,20,319 ਇਕਾਈ ਸੀ। ਸਿਆਮ ਦੇ ਚੇਅਰਮੈਨ ਵਿਨੋਦ ਅਗਰਵਾਲ ਨੇ ਕਿਹਾ ਕਿ 2023-24 ਦੀ ਦੂਜੀ ਤਿਮਾਹੀ ਵਿੱਚ ਯਾਤਰੀ ਵਾਹਨਾਂ, ਤਿੰਨ ਪਹੀਆ ਵਾਹਨਾਂ ਅਤੇ ਵਪਾਰਕ ਵਾਹਨਾਂ ਦੇ ਹਿੱਸੇ ਵਿੱਚ ਵਾਧਾ ਹੋਇਆ ਹੈ। ਹਾਲਾਂਕਿ, ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਦੋਪਹੀਆ ਵਾਹਨਾਂ ਦੀ ਥੋਕ ਸੰਖਿਆ ਵਿੱਚ ਮਾਮੂਲੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ - ਘਰ ਲੈਣ ਦਾ ਸੁਫ਼ਨਾ ਹੋਵੇਗਾ ਸਾਕਾਰ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8    


rajwinder kaur

Content Editor

Related News