ਘਰੇਲੂ ਸ਼ੇਅਰ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 413 ਅੰਕ ਡਿੱਗਿਆ

03/22/2024 11:18:59 AM

ਮੁੰਬਈ (ਭਾਸ਼ਾ) - ਆਈਟੀ (ਇਨਫਰਮੇਸ਼ਨ ਟੈਕਨਾਲੋਜੀ) ਸ਼ੇਅਰਾਂ 'ਤੇ ਦਬਾਅ, ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਲਗਾਤਾਰ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਕਾਰਨ ਸ਼ੇਅਰ ਬਾਜ਼ਾਰਾਂ ਦੀ ਦੋ ਦਿਨਾਂ ਦੀ ਇਹ ਰੈਲੀ ਖ਼ਤਮ ਹੋ ਗਈ ਅਤੇ ਸ਼ੁੱਕਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 413.36 ਅੰਕ ਡਿੱਗ ਕੇ 72,227.83 'ਤੇ ਖੁੱਲ੍ਹਿਆ। 

ਇਹ ਵੀ ਪੜ੍ਹੋ - ਮੈਕਲੋਡਗੰਜ ਘੁੰਮਣ ਗਏ ਪੰਜਾਬੀ ਮੁੰਡੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, 2 ਸਾਲ ਪਹਿਲਾ ਹੋਇਆ ਸੀ ਵਿਆਹ

ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 86.8 ਅੰਕ ਡਿੱਗ ਕੇ 21,925.15 'ਤੇ ਆ ਗਿਆ। ਸੈਂਸੈਕਸ ਦੀਆਂ ਕੰਪਨੀਆਂ ਵਿੱਚੋਂ ਐੱਚਸੀਐੱਲ ਟੈਕਨਾਲੋਜੀਜ਼, ਵਿਪਰੋ, ਇਨਫੋਸਿਸ, ਟੈਕ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਟਾਟਾ ਮੋਟਰਜ਼ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਆਈਟੀ ਇੰਡੈਕਸ ਸ਼ੁਰੂਆਤੀ ਕਾਰੋਬਾਰ ਵਿੱਚ 2.85 ਫ਼ੀਸਦੀ ਡਿੱਗਿਆ। ਸਨ ਫਾਰਮਾ, ਟਾਈਟਨ, ਭਾਰਤੀ ਏਅਰਟੈੱਲ ਅਤੇ ਆਈ.ਟੀ.ਸੀ. ਦੇ ਸ਼ੇਅਰ ਮੁਨਾਫੇ ਵਿਚ ਰਹੇ। 

ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ

ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ, ਚੀਨ ਅਤੇ ਹਾਂਗਕਾਂਗ 'ਚ ਗਿਰਾਵਟ ਦੇਖਣ ਨੂੰ ਮਿਲੀ, ਜਦਕਿ ਜਾਪਾਨ ਦੇ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਅਮਰੀਕਾ ਦੀ ਵਾਲ ਸਟਰੀਟ ਵੀਰਵਾਰ ਨੂੰ ਲਾਭਾਂ ਨਾਲ ਬੰਦ ਹੋਈ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 1,826.97 ਕਰੋੜ ਰੁਪਏ ਦੇ ਸ਼ੇਅਰ ਵੇਚੇ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.71 ਫ਼ੀਸਦੀ ਡਿੱਗ ਕੇ 85.17 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਵੀਰਵਾਰ ਨੂੰ BSE ਸੈਂਸੈਕਸ 539.50 ਅੰਕਾਂ ਦੇ ਵਾਧੇ ਨਾਲ 72,641.19 ਅੰਕਾਂ 'ਤੇ ਅਤੇ ਨਿਫਟੀ 172.85 ਅੰਕਾਂ ਦੇ ਵਾਧੇ ਨਾਲ 22,011.95 ਅੰਕਾਂ 'ਤੇ ਬੰਦ ਹੋਇਆ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News