ਮਜ਼ਬੂਤ ​​ਗਲੋਬਲ ਰੁਝਾਨਾਂ ਦੇ ਵਿਚਕਾਰ ਘਰੇਲੂ ਸ਼ੇਅਰ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਆਈ ਤੇਜ਼ੀ

10/25/2023 10:44:08 AM

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਅਤੇ ਵਿਦੇਸ਼ੀ ਨਿਵੇਸ਼ਕਾਂ ਦੀ ਖਰੀਦਦਾਰੀ ਕਾਰਨ ਬੁੱਧਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਬਾਜ਼ਾਰਾਂ 'ਚ ਤੇਜ਼ੀ ਰਹੀ। ਕੱਚੇ ਤੇਲ ਦੀਆਂ ਨਰਮ ਹੋ ਰਹੀਆਂ ਕੀਮਤਾਂ ਵਿੱਚ ਬਾਜ਼ਾਰ ਨੂੰ ਸਥਿਰ ਕਰਨ ਵਿੱਚ ਮਦਦ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 193.64 ਅੰਕ ਵਧ ਕੇ 64,765.52 'ਤੇ ਪਹੁੰਚ ਗਿਆ। ਨਿਫਟੀ 54.55 ਅੰਕ ਵਧ ਕੇ 19,336.30 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ - ਦੇਸ਼ 'ਚ ਚੋਣ ਪ੍ਰਚਾਰ ਲਈ ਵਧੀ ਹੈਲੀਕਾਪਟਰਾਂ ਦੀ ਮੰਗ, 8 ਲੱਖ ਰੁਪਏ ਤੱਕ ਹੈ ਇਕ ਘੰਟੇ ਦਾ ਕਿਰਾਇਆ

ਸੈਂਸੈਕਸ ਦੀਆਂ ਕੰਪਨੀਆਂ ਵਿੱਚ, ਜੇਐੱਸਡਬਲਯੂ ਸਟੀਲ, ਟਾਟਾ ਸਟੀਲ, ਐੱਚਸੀਐੱਲ ਟੈਕਨਾਲੋਜੀ, ਕੋਟਕ ਮਹਿੰਦਰਾ ਬੈਂਕ, ਸਟੇਟ ਬੈਂਕ ਆਫ ਇੰਡੀਆ ਅਤੇ ਐਕਸਿਸ ਬੈਂਕ ਦੇ ਸ਼ੇਅਰ ਵਧੇ। ਇੰਫੋਸਿਸ, ਐੱਨਟੀਪੀਸੀ, ਹਿੰਦੁਸਤਾਨ ਯੂਨੀਲੀਵਰ ਅਤੇ ਟਾਈਟਨ ਦੇ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਵਧੀਆਂ ਹਨ। ਜਦਕਿ ਦੱਖਣੀ ਕੋਰੀਆ ਦੀ ਕੋਸਪੀ ਘਾਟੇ 'ਚ ਰਹੀ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.07 ਫ਼ੀਸਦੀ ਵਧ ਕੇ 88.13 ਡਾਲਰ ਪ੍ਰਤੀ ਬੈਰਲ ਹੋ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 252.25 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ।

ਇਹ ਵੀ ਪੜ੍ਹੋ - ਮੋਦੀ ਸਰਕਾਰ ਨੇ ਖ਼ੁਸ਼ ਕੀਤੇ ਮੁਲਾਜ਼ਮ, ਦੀਵਾਲੀ 'ਤੇ ਦਿੱਤਾ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur