ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਘਰੇਲੂ ਸ਼ੇਅਰ ਬਾਜ਼ਾਰਾਂ ''ਚ ਆਈ ਗਿਰਾਵਟ

Wednesday, Nov 01, 2023 - 11:06 AM (IST)

ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਵਿਆਜ ਦਰਾਂ 'ਤੇ ਅਮਰੀਕੀ ਫੈਡਰਲ ਰਿਜ਼ਰਵ ਦੇ ਫ਼ੈਸਲੇ ਤੋਂ ਪਹਿਲਾਂ ਨਿਵੇਸ਼ਕ ਸਾਵਧਾਨ ਹਨ। BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 193.99 ਅੰਕ ਡਿੱਗ ਕੇ 63,680.94 'ਤੇ ਖੁੱਲ੍ਹਿਆ। ਨਿਫਟੀ 47 ਅੰਕ ਡਿੱਗ ਕੇ 19,032.60 'ਤੇ ਆ ਗਿਆ। 

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ

ਸੈਂਸੈਕਸ ਦੀਆਂ ਕੰਪਨੀਆਂ ਵਿੱਚ ਜੇਐੱਸਡਬਲਯੂ ਸਟੀਲ, ਭਾਰਤੀ ਏਅਰਟੈੱਲ, ਕੋਟਕ ਮਹਿੰਦਰਾ ਬੈਂਕ, ਐੱਚਡੀਐੱਫਸੀ ਬੈਂਕ, ਏਸ਼ੀਅਨ ਪੇਂਟਸ, ਟਾਟਾ ਸਟੀਲ, ਪਾਵਰ ਗਰਿੱਡ ਅਤੇ ਨੇਸਲੇ ਦੇ ਸ਼ੇਅਰਾਂ ਵਿੱਚ ਗਿਰਾਵਟ ਆਈ। ਮਹਿੰਦਰਾ ਐਂਡ ਮਹਿੰਦਰਾ, ਵਿਪਰੋ, ਐੱਚਸੀਐੱਲ ਟੈਕਨਾਲੋਜੀਜ਼, ਬਜਾਜ ਫਿਨਸਰਵ ਅਤੇ ਟਾਟਾ ਮੋਟਰਜ਼ ਦੇ ਸ਼ੇਅਰ ਮੁਨਾਫੇ ਵਿੱਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.05 ਫ਼ੀਸਦੀ ਘੱਟ ਕੇ 87.81 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 696.02 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News