ਏਸ਼ੀਆਈ ਬਾਜ਼ਾਰਾਂ ''ਚ ਗਿਰਾਵਟ
Thursday, Oct 26, 2017 - 07:51 AM (IST)

ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰੀ ਦੇ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 16.3 ਅੰਕ ਯਾਨੀ 0.1 ਫੀਸਦੀ ਦੇ ਮਾਮੂਲੀ ਵਾਧੇ ਨਾਲ 21,724 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।ਹਾਲਾਂਕਿ ਹੈਂਗ ਸੇਂਗ 101 ਅੰਕ ਯਾਨੀ 0.4 ਫੀਸਦੀ ਡਿੱਗ ਕੇ 28,202 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।ਐੱਸ. ਜੀ. ਐਕਸ. ਨਿਫਟੀ 36 ਅੰਕ ਯਾਨੀ 0.4 ਫੀਸਦੀ ਦੀ ਗਿਰਾਵਟ ਨਾਲ 10,258 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।
ਕੋਰਿਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.15 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ, ਜਦੋਂ ਕਿ ਸਟਰੇਟਸ ਟਾਈਮਸ ਵਿੱਚ 0.25 ਫੀਸਦੀ ਦੀ ਕਮਜ਼ੋਰੀ ਆਈ ਹੈ।ਤਾਇਵਾਨ ਇੰਡੈਕਸ 0.2 ਫੀਸਦੀ ਡਿੱਗ ਕੇ ਕਾਰੋਬਾਰ ਕਰ ਰਿਹਾ ਹੈ।