ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ ਦਾ ਰੁਝਾਅ, ਸੈਂਸੈਕਸ 229 ਅੰਕ ਫਿਸਲ ਗਿਆ

03/06/2024 10:58:50 AM

ਮੁੰਬਈ (ਭਾਸ਼ਾ) - ਅਮਰੀਕੀ ਬਾਜ਼ਾਰਾਂ 'ਚ ਕਮਜ਼ੋਰੀ ਅਤੇ ਸੂਚਨਾ ਤਕਨਾਲੋਜੀ (ਆਈ. ਟੀ.) ਸਟਾਕਾਂ 'ਚ ਵਿਕਰੀ ਦੇ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਸ਼ੇਅਰ ਬਾਜ਼ਾਰ ਦੇ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ 'ਚ ਗਿਰਾਵਟ ਦਰਜ ਕੀਤੀ ਗਈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 229.04 ਅੰਕ ਡਿੱਗ ਕੇ 73,448.09 'ਤੇ ਖੁੱਲ੍ਹਿਆ। ਐੱਨਐੱਸਈ ਦਾ ਸੂਚਕਾਂਕ ਨਿਫਟੀ ਵੀ 63.15 ਅੰਕ ਦੀ ਗਿਰਾਵਟ ਨਾਲ 22,293.15 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਲਈ ਖ਼ਾਸ ਖ਼ਬਰ, ਕੁਝ ਦਿਨਾਂ 'ਚ ਮੋਦੀ ਸਰਕਾਰ ਦੇਣ ਜਾ ਰਹੀ ਹੈ ਇਹ ਵੱਡਾ ਤੋਹਫ਼ਾ

ਸੈਂਸੈਕਸ ਦੀਆਂ ਕੰਪਨੀਆਂ 'ਚ ਪਾਵਰ ਗਰਿੱਡ, ਟਾਟਾ ਸਟੀਲ, ਵਿਪਰੋ, ਟੈਕ ਮਹਿੰਦਰਾ, ਐੱਨ.ਟੀ.ਪੀ.ਸੀ., ਸਟੇਟ ਬੈਂਕ ਆਫ ਇੰਡੀਆ ਅਤੇ ਬਜਾਜ ਫਿਨਸਰਵ 'ਚ ਗਿਰਾਵਟ ਦਰਜ ਕੀਤੀ ਗਈ। ਜਦੋਂ ਕਿ ਕੋਟਕ ਮਹਿੰਦਰਾ ਬੈਂਕ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ, ਨੇਸਲੇ ਅਤੇ ਸਨ ਫਾਰਮਾ ਸਕਾਰਾਤਮਕ ਸਥਿਤੀ ਵਿੱਚ ਸਨ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ਘਾਟੇ ਨਾਲ ਕਾਰੋਬਾਰ ਕਰ ਰਿਹਾ ਸੀ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਚੜ੍ਹਿਆ ਰਿਹਾ।

ਇਹ ਵੀ ਪੜ੍ਹੋ - ਭਾਰਤ ਦੇ ਅਮੀਰ ਲੋਕਾਂ ਦੇ ਵੱਖਰੇ ਸ਼ੌਕ, ਇਨ੍ਹਾਂ ਲਗਜ਼ਰੀ ਚੀਜ਼ਾਂ 'ਤੇ ਪਾਣੀ ਵਾਂਗ ਵਹਾਉਂਦੇ ਨੇ ਪੈਸਾ

ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਗਿਰਾਵਟ ਨਾਲ ਬੰਦ ਹੋਏ। ਇਸ ਦੌਰਾਨ ਕੌਮਾਂਤਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ 0.13 ਫ਼ੀਸਦੀ ਵਧ ਕੇ 82.15 ਅਮਰੀਕੀ ਡਾਲਰ ਪ੍ਰਤੀ ਬੈਰਲ ਹੋ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 574.28 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖਰੀਦਦਾਰੀ ਕੀਤੀ। ਕਈ ਦਿਨਾਂ ਤੱਕ ਰਿਕਾਰਡ ਤੋੜ ਵਾਧੇ ਤੋਂ ਬਾਅਦ ਮੰਗਲਵਾਰ ਨੂੰ ਘਰੇਲੂ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ। ਸੈਂਸੈਕਸ 195.16 ਅੰਕ ਡਿੱਗ ਕੇ 73,677.13 'ਤੇ ਅਤੇ ਨਿਫਟੀ 49.30 ਅੰਕ ਡਿੱਗ ਕੇ 22,356.30 'ਤੇ ਬੰਦ ਹੋਇਆ।

ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਹੁਣ ਮਹਿੰਗਾ ਹੋਇਆ ਪਿਆਜ਼, ਜਾਣੋ ਕੀਮਤਾਂ 'ਚ ਕਿੰਨਾ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News