Amazon ਤੇ Flipkart ਵਰਗੀਆਂ ਈ-ਕਾਮਰਸ ਕੰਪਨੀਆਂ ਫਿਰ ਸੰਕਟ ’ਚ, ਜਲਦ ਹੋਵੇਗੀ ਕਾਰਵਾਈ
Thursday, Dec 31, 2020 - 12:40 PM (IST)
ਮੁੰਬਈ — ਮਹਾਰਾਸ਼ਟਰ ਦੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐੱਫ ਡੀ ਏ) ਨੇ ਈ-ਕਾਮਰਸ ਕੰਪਨੀ ਐਮਾਜ਼ੋਨ, ਫਲਿੱਪਕਾਰਟ ਅਤੇ ਹੋਰਨਾਂ ਵਿਰੁੱਧ ਅਪਰਾਧਿਕ ਕਾਰਵਾਈ ਕਰਨ ਦੀ ਯੋਜਨਾ ਬਣਾਈ ਹੈ। ਇਹ ਕਾਰਵਾਈ ਗੁਟਖਾ ਅਤੇ ਹੋਰ ਸਮੱਗਰੀ ਦੀ ਵਿਕਰੀ ਦੇ ਮਾਮਲੇ ਵਿਚ ਕੀਤੀ ਜਾਏਗੀ।
ਜਾਣੋ ਕੀ ਹੈ ਮਾਮਲਾ
ਦਰਅਸਲ ਲੰਬੀ ਜਾਂਚ ਤੋਂ ਬਾਅਦ ਸੂਬੇ ਦੇ ਐਫ.ਡੀ.ਏ. ਨੇ ਗੁਟਖਾ, ਪਾਨ ਮਸਾਲਾ ਦੇ ਵਿਕਰੇਤਾਵਾਂ ਦੇ ਨਾਲ-ਨਾਲ ਐਮਾਜ਼ੋਨ ਅਤੇ ਫਲਿੱਪਕਾਰਟ ਵਰਗੇ ਈ-ਕਾਮਰਸ ਦਿੱਗਜਾਂ ਦੇ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਜਾ ਰਿਹਾ ਹੈ। ਐੱਫ.ਡੀ.ਏ. ਦੀ ਇਕ ਜਾਂਚ ਵਿਚ ਇਹ ਖੁਲਾਸਾ ਹੋਇਆ ਹੈ ਕਿ ਈ-ਕਾਮਰਸ ਕੰਪਨੀ ਅਤੇ ਇਸ ਦੇ ਵਿਕਰੇਤਾ ਪਾਨ ਮਸਾਲਾ, ਗੁਟਖਾ ਅਤੇ ਖੁਸ਼ਬੂਦਾਰ ਸੁਪਾਰੀ ਵੇਚ ਰਹੇ ਹਨ। ਐਫਡੀਏ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਈ-ਕਾਮਰਸ ਕੰਪਨੀਆਂ ਨੂੰ ਸੂਬੇ ਵਿਚ ਪਾਨ-ਗੁਟੱਕਾ ਉਤਪਾਦ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਪੜਤਾਲ ਤੋਂ ਬਾਅਦ ਇਨ੍ਹਾਂ ਪਾਬੰਦੀਸ਼ੁਦਾ ਉਤਪਾਦਾਂ ਨੂੰ ਵੇਚਣ ਦੇ ਮਾਮਲੇ ਵਿਚ ਸਹੀ ਸਬੂਤ ਮਿਲੇ ਹਨ।
ਇਹ ਵੀ ਪੜ੍ਹੋ : 1 ਜਨਵਰੀ ਤੋਂ ਬਦਲਣਗੇ ਮਹੱਤਵਪੂਰਨ ਨਿਯਮ, ਫ਼ੋਨ ਕਾਲ ਤੋਂ ਲੈ ਕੇ ਵਿੱਤੀ ਲੈਣ-ਦੇਣ ਹੋਣਗੇ ਪ੍ਰਭਾਵਤ
ਸੂਬਾ ਸਰਕਾਰ ਨੇ ਆਮ ਲੋਕਾਂ ਦੀ ਸਿਹਤ ਸੁਰੱਖਿਆ ਕਾਰਨ 2012 ਵਿਚ ਗੁਟਖਾ ਅਤੇ ਹੋਰ ਸਬੰਧਤ ਉਤਪਾਦਾਂ ਦੇ ਉਤਪਾਦਨ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਸੀ। ਐਫਡੀਏ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਮਹਾਰਾਸ਼ਟਰ ਵਿਚ ਪਾਬੰਦੀਸ਼ੁਦਾ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਅਤੇ ਸੂਬਾ ਸਰਕਾਰ ਦੇ ਮਨਾਹੀ ਆਦੇਸ਼ ਦੀ ਉਲੰਘਣਾ ਕਰਨ ਲਈ ਈ-ਕਾਮਰਸ ਕੰਪਨੀਆਂ ਵਿਰੁੱਧ ਅਪਰਾਧਿਕ ਕਾਰਵਾਈ ਆਰੰਭੀ ਜਾਏਗੀ।
ਇਹ ਵੀ ਪੜ੍ਹੋ : ਕੀ ਕਰੰਸੀ ਤੋਂ ਫੈਲਦਾ ਹੈ ਕੋਰੋਨਾ? 9 ਮਹੀਨਿਆਂ ਬਾਅਦ ਮਿਲਿਆ ਇਹ ਜਵਾਬ
ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਦੀ ਸਬੰਧਤ ਧਾਰਾ ਤਹਿਤ ਛੇ ਸਾਲ ਦੀ ਕੈਦ ਅਤੇ 5 ਲੱਖ ਰੁਪਏ ਤਕ ਦਾ ਜੁਰਮਾਨਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਹੁਣ FASTAG ਨਾਲ ਜੁੜੀ ਇਹ ਸਮੱਸਿਆ ਹੋਵੇਗੀ ਦੂਰ, NHAI ਨੇ ਐਪ 'ਚ ਦਿੱਤੀ ਨਵੀਂ ਸਹੂਲਤ
ਨੋਟ - ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।