ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ''ਚ ਆਈ ਤੇਜ਼ੀ, ਸੈਂਸੈਕਸ 65000 ਅੰਕ ''ਤੇ ਖੁੱਲ੍ਹਿਆ

Monday, Sep 04, 2023 - 10:42 AM (IST)

ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ''ਚ ਆਈ ਤੇਜ਼ੀ, ਸੈਂਸੈਕਸ 65000 ਅੰਕ ''ਤੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਸਕਾਰਾਤਮਕ ਗਲੋਬਲ ਰੁਝਾਨ ਦੇ ਵਿਚਕਾਰ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਸਥਾਨਕ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਰਹੀ। ਵਿਦੇਸ਼ੀ ਫੰਡਾਂ ਦੇ ਪ੍ਰਵਾਹ ਕਾਰਨ ਘਰੇਲੂ ਬਾਜ਼ਾਰਾਂ ਦਾ ਰੁਝਾਨ ਵੀ ਸਕਾਰਾਤਮਕ ਰਿਹਾ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 243.69 ਅੰਕ ਵਧ ਕੇ 65,630.85 'ਤੇ ਖੁੱਲ੍ਹਿਆ। NSE ਨਿਫਟੀ 91.5 ਅੰਕ ਵਧ ਕੇ 19,526.80 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ : RBI ਗਵਰਨਰ ਸ਼ਕਤੀਕਾਂਤ ਦਾਸ ਨੂੰ ਮਿਲਿਆ ਦੁਨੀਆ ਦੇ ਚੋਟੀ ਦੇ ਬੈਂਕਰ ਦਾ ਸਨਮਾਨ, PM ਮੋਦੀ ਨੇ ਦਿੱਤੀ ਵਧਾਈ

ਸੈਂਸੈਕਸ ਵਿੱਚ ਟਾਟਾ ਸਟੀਲ, ਜੇਐੱਸਡਬਲਯੂ ਸਟੀਲ, ਅਲਟਰਾਟੈਕ ਸੀਮੈਂਟ, ਲਾਰਸਨ ਐਂਡ ਟੂਬਰੋ, ਮਾਰੂਤੀ, ਐੱਚਸੀਐੱਲ ਟੈਕਨਾਲੋਜੀਜ਼, ਵਿਪਰੋ ਅਤੇ ਟੈਕ ਮਹਿੰਦਰਾ ਦੇ ਸ਼ੇਅਰਾਂ ਵਿੱਚ ਵਾਧਾ ਹੋਇਆ। ਇਸ ਦੇ ਨਾਲ ਹੀ ਆਈਸੀਆਈਸੀਆਈ ਬੈਂਕ, ਨੇਸਲੇ, ਏਸ਼ੀਅਨ ਪੇਂਟਸ ਅਤੇ ਪਾਵਰ ਗਰਿੱਡ ਦੇ ਸ਼ੇਅਰ ਘਾਟੇ ਵਿੱਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 'ਚ ਤੇਜ਼ੀ ਰਹੀ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.05 ਫ਼ੀਸਦੀ ਵਧ ਕੇ 88.59 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 487.94 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਜਾਣ ਵਾਲੇ ਸਾਵਧਾਨ, 3 ਦਿਨ ਬੰਦ ਰਹੇਗੀ ਦਿੱਲੀ! ਜਾਣੋ ਕਿਉਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News