ਸ਼ੇਅਰ ਬਾਜ਼ਾਰ ਵਿੱਚ ਸ਼ੁਰੂਆਤੀ ਕਾਰੋਬਾਰ ਵਿੱਚ ਆਈ ਤੇਜ਼ੀ, ਨਿਫਟੀ 35 ਅੰਕ ਵਧਿਆ
Tuesday, Aug 22, 2023 - 11:33 AM (IST)
ਮੁੰਬਈ (ਪੀ. ਟੀ. ਆਈ.) - ਗਲੋਬਲ ਬਾਜ਼ਾਰਾਂ ਦੇ ਮਜ਼ਬੂਤ ਰੁਖ ਵਿਚਾਲੇ ਪ੍ਰਮੁੱਖ ਸ਼ੇਅਰ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੇ ਦੌਰਾਨ ਤੇਜ਼ੀ ਹੁੰਦੀ ਵਿਖਾਈ ਦਿੱਤੀ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 92.83 ਅੰਕ ਚੜ੍ਹ ਕੇ 65,308.92 'ਤੇ ਪਹੁੰਚ ਗਿਆ। NSE ਨਿਫਟੀ 35.5 ਅੰਕ ਵਧ ਕੇ 19,429.10 'ਤੇ ਪਹੁੰਚ ਗਿਆ। ਸੈਂਸੈਕਸ ਦੇ ਸ਼ੇਅਰਾਂ ਵਿੱਚ ਐੱਨਟੀਪੀਸੀ, ਮਹਿੰਦਰਾ ਐਂਡ ਮਹਿੰਦਰਾ, ਆਈਟੀਸੀ, ਟਾਟਾ ਮੋਟਰਜ਼, ਐਕਸਿਸ ਬੈਂਕ, ਬਜਾਜ ਫਿਨਸਰਵ, ਜੇਐਸਡਬਲਯੂ ਸਟੀਲ ਅਤੇ ਲਾਰਸਨ ਐਂਡ ਟੂਬਰੋ ਵਿੱਚ ਵਾਧਾ ਹੋਇਆ।
ਇਹ ਵੀ ਪੜ੍ਹੋ : ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ
ਦੂਜੇ ਪਾਸੇ ਜੀਓ ਫਾਈਨਾਂਸ਼ੀਅਲ ਸਰਵਿਸਿਜ਼, ਟਾਟਾ ਕੰਸਲਟੈਂਸੀ ਸਰਵਿਸਿਜ਼, ਇੰਫੋਸਿਸ ਅਤੇ ਟਾਈਟਨ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗਸੇਂਗ ਹਰੇ ਰੰਗ 'ਚ ਸੀ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਲ 'ਚ ਸੀ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਜ਼ਿਆਦਾਤਰ ਸਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.14 ਫ਼ੀਸਦੀ ਡਿੱਗ ਕੇ 84.34 ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਇਹ ਵੀ ਪੜ੍ਹੋ : ਲੰਡਨ ਤੋਂ ਅੰਮ੍ਰਿਤਸਰ ਏਅਰਪੋਰਟ ਪੁੱਜੀ ਫਲਾਈਟ 'ਚ ਬੰਬ ਦੀ ਅਫ਼ਵਾਹ, ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8