ਕਿਸਾਨ ਅੰਦੋਲਨ ਕਾਰਨ ਉੱਤਰੀ ਰਾਜਾਂ ਨੂੰ ਰੋਜ਼ਾਨਾ ਹੋ ਰਿਹੈ 500 ਕਰੋੜ ਰੁਪਏ ਦਾ ਆਰਥਿਕ ਨੁਕਸਾਨ
Saturday, Feb 17, 2024 - 11:49 AM (IST)
ਨਵੀਂ ਦਿੱਲੀ (ਭਾਸ਼ਾ) - ਉਦਯੋਗਿਕ ਸੰਸਥਾ ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (PHDCCI) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸਾਨ ਅੰਦੋਲਨ ਦੇ ਲੰਬੇ ਸਮੇਂ ਤੋਂ ਉੱਤਰੀ ਰਾਜਾਂ ਵਿੱਚ ਵਪਾਰ ਅਤੇ ਉਦਯੋਗ ਨੂੰ 'ਗੰਭੀਰ ਨੁਕਸਾਨ' ਹੋ ਸਕਦਾ ਹੈ। ਉਦਯੋਗ ਸੰਗਠਨ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਰੁਜ਼ਗਾਰ ਦਾ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ ਅਤੇ ਇਸ ਨਾਲ ਰੋਜ਼ਾਨਾ 500 ਕਰੋੜ ਰੁਪਏ ਤੋਂ ਵੱਧ ਦਾ ਆਰਥਿਕ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ - ਇਲੈਕਟ੍ਰਿਕ ਸਕੂਟਰ ਖਰੀਦਣ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, Ola ਦੇ ਰਿਹਾ ਵੱਡਾ ਡਿਸਕਾਊਂਟ
ਪੀਐੱਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸੰਜੀਵ ਅਗਰਵਾਲ ਨੇ ਕਿਹਾ, “ਲੰਬੇ ਅੰਦੋਲਨ ਨਾਲ ਪ੍ਰਤੀ ਦਿਨ 500 ਕਰੋੜ ਰੁਪਏ ਦਾ ਆਰਥਿਕ ਨੁਕਸਾਨ ਹੋਵੇਗਾ।…ਅਤੇ ਉੱਤਰੀ ਰਾਜਾਂ ਮੁੱਖ ਤੌਰ ‘ਤੇ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਚੌਥੀ ਤਿਮਾਹੀ ਦੇ ਕੁੱਲ ਰਾਜ ਘਰੇਲੂ ਉਤਪਾਦ (GSDP) 'ਤੇ ਅਸਰ ਪਵੇਗਾ।” ਉਨ੍ਹਾਂ ਨੇ ਕਿਹਾ ਕਿ ਉਦਯੋਗਿਕ ਸੰਸਥਾ ਦੇਸ਼ ਦੇ ਹਰੇਕ ਵਿਅਕਤੀ ਦੀ ਭਲਾਈ ਲਈ ਸਰਕਾਰ ਅਤੇ ਕਿਸਾਨਾਂ ਦੋਵਾਂ ਤੋਂ ਸਹਿਮਤੀ ਨਾਲ ਮੁੱਦਿਆਂ ਦੇ ਜਲਦੀ ਹੱਲ ਦੀ ਉਮੀਦ ਕਰਦੀ ਹੈ।
ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ
ਅਗਰਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੂਖਮ, ਲਘੂ ਅਤੇ ਮੱਧਮ ਉਦਯੋਗ (ਐੱਮਐੱਸਐੱਮਈ) ਮੰਤਰਾਲੇ ਗੇ ਕਾਰੋਬਾਰਾਂ ਨੂੰ ਗੰਭੀਰ ਰੂਪ ਵਿੱਚ ਪ੍ਰਭਾਵਿਤ ਕਰ ਰਿਹਾ ਹੈ। ਉਤਪਾਦਨ ਪ੍ਰਕਿਰਿਆਵਾਂ ਨੂੰ ਚਲਾਉਣ ਅਤੇ ਖਪਤਕਾਰਾਂ ਦੀ ਮੰਗ ਨੂੰ ਪੂਰਾ ਕਰਨ ਲਈ ਅਜਿਹੀਆਂ ਇਕਾਈਆਂ ਦਾ ਕੱਚਾ ਮਾਲ ਵੱਡੇ ਪੱਧਰ 'ਤੇ ਦੂਜੇ ਰਾਜਾਂ ਤੋਂ ਖਰੀਦਿਆ ਜਾਂਦਾ ਹੈ। ਸਭ ਤੋਂ ਵੱਧ ਮਾਰ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਐੱਮਐੱਸਐੱਮਈਜ਼ 'ਤੇ ਹੋਵੇਗੀ।
ਇਹ ਵੀ ਪੜ੍ਹੋ - Paytm ਦਾ FASTag ਇਸਤੇਮਾਲ ਕਰਨ ਵਾਲੇ ਸਾਵਧਾਨ! ਦੇਣਾ ਪੈ ਸਕਦੈ ਦੁੱਗਣਾ ਟੋਲ
ਉਨ੍ਹਾਂ ਨੇ ਕਿਹਾ, “ਪੰਜਾਬ, ਹਰਿਆਣਾ ਅਤੇ ਦਿੱਲੀ ਦਾ ਸੰਯੁਕਤ ਜੀਐੱਸਡੀਪੀ ਮੌਜੂਦਾ ਕੀਮਤਾਂ 'ਤੇ 2022-23 ਵਿੱਚ 27 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਨ੍ਹਾਂ ਰਾਜਾਂ ਵਿੱਚ ਲਗਭਗ 34 ਲੱਖ ਐੱਮਐੱਸਐੱਮਈ ਹਨ, ਜੋ ਆਪਣੇ-ਆਪਣੇ ਕਾਰਖਾਨਿਆਂ ਵਿੱਚ ਲਗਭਗ 70 ਲੱਖ ਮਜ਼ਦੂਰਾਂ ਨੂੰ ਰੁਜ਼ਗਾਰ ਦਿੰਦੇ ਹਨ।”
ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8