ਲੋਕ ਸਭਾ 'ਚ ਪੇਸ਼ ਹੋਇਆ ਆਰਥਿਕ ਸਰਵੇਖਣ, 2023-24 'ਚ ਵਿਕਾਸ ਦਰ 6 ਤੋਂ 6.8 ਫੀਸਦੀ ਰਹਿਣ ਦਾ ਅਨੁਮਾਨ

Tuesday, Jan 31, 2023 - 03:38 PM (IST)

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ 'ਚ ਆਰਥਿਕ ਸਰਵੇਖਣ ਪੇਸ਼ ਕਰ ਦਿੱਤਾ ਹੈ। ਆਰਥਿਕ ਸਰਵੇਖਣ 'ਚ ਵਿੱਤੀ ਸਾਲ 2023-24 'ਚ 6 ਤੋਂ 6.8 ਫੀਸਦੀ ਦੀ ਵਿਕਾਸ ਦਰ ਦੀ ਭਵਿੱਖਬਾਣੀ ਕੀਤੀ ਗਈ ਹੈ। ਆਰਥਿਕ ਸਰਵੇਖਣ ਦੀ ਪੇਸ਼ਕਾਰੀ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕੱਲ੍ਹ ਵਿੱਤ ਮੰਤਰੀ ਬਜਟ ਪੇਸ਼ ਕਰਨਗੇ।

ਇਹ ਵੀ ਪੜ੍ਹੋ : ਜਾਣੋ ਬਜਟ ਤੋਂ ਇਕ ਦਿਨ ਪਹਿਲਾਂ ਕਿਉਂ ਪੇਸ਼ ਕੀਤਾ ਜਾਂਦਾ ਹੈ ਆਰਥਿਕ ਸਰਵੇਖਣ

ਆਰਥਿਕ ਸਰਵੇਖਣ ਕੀ ਹੈ?

ਹਰ ਸਾਲ 1 ਫਰਵਰੀ ਨੂੰ ਦੇਸ਼ ਦਾ ਆਮ ਬਜਟ ਪੇਸ਼ ਕੀਤਾ ਜਾਂਦਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਹੀ ਆਰਥਿਕ ਸਰਵੇਖਣ ਦੇਸ਼ ਸਾਹਮਣੇ ਰੱਖਿਆ ਜਾਂਦਾ ਹੈ। ਇਹ ਆਰਥਿਕ ਸਰਵੇਖਣ ਬਜਟ ਦਾ ਮੁੱਖ ਆਧਾਰ ਹੈ ਅਤੇ ਇਸ ਵਿੱਚ ਆਰਥਿਕਤਾ ਦੀ ਪੂਰੀ ਤਸਵੀਰ ਸਾਹਮਣੇ ਆਉਂਦੀ ਹੈ। ਇਸ ਰਾਹੀਂ ਸਰਕਾਰ ਦੇਸ਼ ਦੀ ਆਰਥਿਕਤਾ ਦੀ ਤਾਜ਼ਾ ਸਥਿਤੀ ਬਾਰੇ ਦੱਸਦੀ ਹੈ। ਇਸ ਵਿੱਚ ਸਾਲ ਦੌਰਾਨ ਵਿਕਾਸ ਦਾ ਰੁਝਾਨ, ਕਿਸ ਸੈਕਟਰ ਤੋਂ ਕਿੰਨੀ ਕਮਾਈ ਹੋਈ, ਕਿਸ ਸੈਕਟਰ ਵਿੱਚ ਸਕੀਮਾਂ ਕਿਵੇਂ ਲਾਗੂ ਕੀਤੀਆਂ ਗਈਆਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ : ਭਾਰਤ ਦਾ ਆਮ ਬਜਟ ਦੁਨੀਆ ਲਈ ਉਮੀਦ ਦੀ ਕਿਰਨ ਸਾਬਤ ਹੋਵੇਗਾ: PM ਮੋਦੀ

 ਦੋ ਹਿੱਸਿਆਂ ਵਿੱਚ ਪੇਸ਼ ਕੀਤਾ ਜਾਂਦਾ ਹੈ ਆਰਥਿਕ ਸਰਵੇਖਣ

ਆਰਥਿਕ ਸਰਵੇਖਣ ਨੂੰ ਬਜਟ ਦਾ ਮੁੱਖ ਆਧਾਰ ਮੰਨਿਆ ਜਾਂਦਾ ਹੈ ਪਰ ਇਹ ਜ਼ਰੂਰੀ ਨਹੀਂ ਕਿ ਸਰਕਾਰ ਇਸ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇ। ਆਰਥਿਕ ਸਰਵੇਖਣ ਸਰਕਾਰੀ ਨੀਤੀਆਂ, ਮੁੱਖ ਆਰਥਿਕ ਅੰਕੜੇ ਅਤੇ ਸੈਕਟਰ-ਵਾਰ ਆਰਥਿਕ ਰੁਝਾਨਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਦਾ ਹੈ। ਇਸ ਨੂੰ ਦੋ ਹਿੱਸਿਆਂ ਵਿੱਚ ਪੇਸ਼ ਕੀਤਾ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ਵਿੱਚ ਦੇਸ਼ ਦੀ ਆਰਥਿਕਤਾ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੂਜੇ ਭਾਗ ਵਿੱਚ, ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਅੰਕੜੇ ਪ੍ਰਦਰਸ਼ਿਤ ਕੀਤੇ ਗਏ ਹਨ। ਇਹ ਦਸਤਾਵੇਜ਼ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਮੁੱਖ ਆਰਥਿਕ ਸਲਾਹਕਾਰ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Budget 2023 :ਇਹ ਹਨ ਬਜਟ ਬਣਾਉਣ ਵਾਲੇ ਛੇ ਚਿਹਰੇ, ਜਿਨ੍ਹਾਂ ਦੇ ਮੋਢਿਆਂ 'ਤੇ ਹੈ ਵੱਡੀ ਜ਼ਿੰਮੇਵਾਰੀ

ਪਹਿਲਾ ਆਰਥਿਕ ਸਰਵੇਖਣ 1950-51 ਵਿੱਚ ਪੇਸ਼ ਕੀਤਾ ਗਿਆ

ਇਹ ਸਪੱਸ਼ਟ ਹੈ ਕਿ ਬਜਟ ਤੋਂ ਠੀਕ ਪਹਿਲਾਂ ਪੇਸ਼ ਕੀਤਾ ਗਿਆ ਆਰਥਿਕ ਸਰਵੇਖਣ ਬਹੁਤ ਖਾਸ ਹੁੰਦਾ ਹੈ। ਦੱਸ ਦੇਈਏ ਕਿ ਮੁੱਖ ਆਰਥਿਕ ਸਲਾਹਕਾਰ ਦੇ ਮਾਰਗਦਰਸ਼ਨ ਵਿੱਚ ਤਿਆਰ ਕੀਤੇ ਗਏ ਇਸ ਦਸਤਾਵੇਜ਼ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਵਿੱਤ ਮੰਤਰੀ ਦੁਆਰਾ ਮਨਜ਼ੂਰੀ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਆਰਥਿਕ ਸਰਵੇਖਣ ਪੇਸ਼ ਕਰਨ ਦੀ ਪ੍ਰਕਿਰਿਆ 1950 ਤੋਂ ਚੱਲ ਰਹੀ ਹੈ। ਦੇਸ਼ ਦਾ ਆਰਥਿਕ ਸਰਵੇਖਣ ਪਹਿਲੀ ਵਾਰ ਵਿੱਤੀ ਸਾਲ 1950-51 ਵਿੱਚ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਬਜਟ ਤੋਂ ਪਹਿਲਾਂ IMF ਨੇ ਦਿੱਤੀ ਰਾਹਤ, ਭਾਰਤੀ ਅਰਥਵਿਵਸਥਾ ਨੂੰ ਲੈ ਕੇ ਜਾਰੀ ਕੀਤਾ ਅਨੁਮਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News