ਅਰਥਵਿਵਸਥਾ ਸੁਸਤੀ ’ਚ ਹੈ, ਸਰਕਾਰ ਕੁਝ ਨਹੀਂ ਕਰ ਰਹੀ : ਚਿਦਾਂਬਰਮ

Saturday, Feb 01, 2025 - 09:03 AM (IST)

ਅਰਥਵਿਵਸਥਾ ਸੁਸਤੀ ’ਚ ਹੈ, ਸਰਕਾਰ ਕੁਝ ਨਹੀਂ ਕਰ ਰਹੀ : ਚਿਦਾਂਬਰਮ

ਨਵੀਂ ਦਿੱਲੀ (ਭਾਸ਼ਾ) - ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਦੇਸ਼ ਦੀ ਅਰਥਵਿਵਸਥਾ ਮੰਦੀ ਵਿਚ ਹੈ ਪਰ ਸਰਕਾਰ ਸਥਿਤੀ ਨੂੰ ਸੰਭਾਲਣ ਲਈ ਕੁਝ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਇਸ ਸਮੇਂ ਰੁਜ਼ਗਾਰ ਪੈਦਾ ਨਹੀਂ ਹੋ ਰਿਹਾ, ਮਹਿੰਗਾਈ ਵੱਧ ਰਹੀ ਹੈ ਅਤੇ ਵੱਡੇ ਪੱਧਰ 'ਤੇ ਆਰਥਿਕ ਅਸਮਾਨਤਾ ਹੈ। ਸਾਬਕਾ ਵਿੱਤ ਮੰਤਰੀ ਨੇ ਕਾਂਗਰਸ ਵੱਲੋਂ ਤਿਆਰ ਕੀਤੀ ਗਈ ‘ਅਰਥਵਿਵਸਥਾ ਦੀ ਅਸਲ ਸਥਿਤੀ 2025' ਸਿਰਲੇਖ ਵਾਲੀ ਰਿਪੋਰਟ ਜਾਰੀ ਕੀਤੀ।

ਚਿਦਾਂਬਰਮ ਨੇ ਕਿਹਾ ਕਿ ਇਸ ਰਿਪੋਰਟ ਵਿੱਚ ਕਈ ਅਜਿਹੇ ਤੱਥਾਂ ਦਾ ਜ਼ਿਕਰ ਹੈ ਜਿਨ੍ਹਾਂ ਨੂੰ ਸਰਕਾਰ ਨੇ ਦਬਾਅ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਰਥਵਿਵਸਥਾ ਦੀ ਜੋ ਸਥਿਤੀ ਦੱਸ ਦੀ ਹੈ ਹਕੀਕਤ ਤੋਂ ਬੜੀ ਦੂਰ ਹੈ। ਚਿਦਾਂਬਰਮ ਨੇ ਦਾਅਵਾ ਕੀਤਾ, ‘‘ਪਿਛਲੇ ਸਾਲ ਦੇ ਅਾਰਥਿਕ ਵਾਧੇ ਦੇ ਮੁਕਾਬਲੇ ਵਿਚ ਦੋ ਪ੍ਰਤੀਸ਼ਤ ਤੱਕ ਦੀ ਗਿਰਾਵਟ ਅਾ ਸਕਦੀ ਹੈ।’’

ਉਨ੍ਹਾਂ ਕਿਹਾ ਕਿ ਨਵੀਆਂ ਨੌਕਰੀਆਂ ਪੈਦਾ ਨਹੀਂ ਹੋ ਰਹੀਆਂ ਹਨ ਅਤੇ ਪਿਛਲੇ 4-5 ਸਾਲਾਂ ਤੋਂ ਤਨਖਾਹਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਖੁਰਾਕ, ਸਿੱਖਿਆ ਅਤੇ ਸਿਹਤ ਖੇਤਰ ਨਾਲ ਜੁੜੀ ਮਹਿੰਗਾਈ ਦੋਹਰੇ ਅੰਕਾਂ ਵਿਚ ਹੈ। ਉਨ੍ਹਾਂ ਅਨੁਸਾਰ, ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਦੇਸ਼ ਵਿਚ ਵਿਆਪਕ ਅਸਮਾਨਤਾ ਹੈ ਅਤੇ ਅਮੀਰ ਅਤੇ ਗਰੀਬ ਵਿਚਕਾਰ ਪਾੜਾ ਵਧਦਾ ਜਾ ਰਿਹਾ ਹੈ।


author

Harinder Kaur

Content Editor

Related News