RBI ਦੀ ਕਾਰਵਾਈ ਤੋਂ ਬਾਅਦ ED ਨੇ Paytm ਦੇ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ
Thursday, Feb 15, 2024 - 03:13 PM (IST)

ਨਵੀਂ ਦਿੱਲੀ (ਭਾਸ਼ਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੇਟੀਐੱਮ ਪੇਮੈਂਟਸ ਬੈਂਕ ਲਿਮਟਿਡ ਨੂੰ ਕਿਸੇ ਵੀ ਗਾਹਕ ਖਾਤੇ ਵਿੱਚ ਜਮ੍ਹਾਂ ਜਾਂ ਟਾਪ-ਅੱਪ ਸਵੀਕਾਰ ਕਰਨ ਤੋਂ ਰੋਕਣ ਦੀ ਆਰਬੀਆਈ ਦੀ ਕਾਰਵਾਈ ਤੋਂ ਬਾਅਦ ਪੇਟੀਐੱਮ ਦੇ ਸੀਨੀਅਰ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਅਤੇ ਕਈ ਦਸਤਾਵੇਜ਼ ਇਕੱਠੇ ਕੀਤੇ ਹਨ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ - Paytm ਦਾ FASTag ਇਸਤੇਮਾਲ ਕਰਨ ਵਾਲੇ ਸਾਵਧਾਨ! ਦੇਣਾ ਪੈ ਸਕਦੈ ਦੁੱਗਣਾ ਟੋਲ
ਸੂਤਰਾਂ ਅਨੁਸਾਰ ਕੇਂਦਰੀ ਏਜੰਸੀ ਫਾਰੇਨ ਐਕਸਚੇਂਜ ਮੈਨੇਜਮੈਂਟ ਐਕਟ (ਫੇਮਾ) ਦੇ ਤਹਿਤ ਆਰਬੀਆਈ ਦੁਆਰਾ ਫਿਨਟੇਕ ਕੰਪਨੀ ਵਿੱਚ ਫਲੈਗ ਕੀਤੀਆਂ ਕਥਿਤ ਬੇਨਿਯਮੀਆਂ ਦੀ ਰਸਮੀ ਜਾਂਚ ਸ਼ੁਰੂ ਕਰਨ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਦਸਤਾਵੇਜ਼ਾਂ ਦੀ ਮੁਢਲੀ ਜਾਂਚ ਕਰ ਰਹੀ ਹੈ। ਪੇਟੀਐੱਮ ਦੇ ਅਧਿਕਾਰੀਆਂ ਨੇ ਹਾਲ ਹੀ 'ਚ ਕੁਝ ਦਸਤਾਵੇਜ਼ ਜਮ੍ਹਾ ਕਰਵਾਏ ਸਨ, ਜਿਸ ਤੋਂ ਬਾਅਦ ਉਨ੍ਹਾਂ ਤੋਂ ਕੁਝ ਸਵਾਲ ਪੁੱਛੇ ਗਏ ਸਨ। ਕੁਝ ਹੋਰ ਜਾਣਕਾਰੀ ਵੀ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਕੋਈ ਵੀ ਬੇਨਿਯਮੀ ਨਹੀਂ ਪਾਈ ਗਈ ਹੈ। ਜੇਕਰ ਫੇਮਾ ਤਹਿਤ ਕੋਈ ਉਲੰਘਣਾ ਪਾਈ ਜਾਂਦੀ ਹੈ ਤਾਂ ਹੀ ਇਸ ਕਾਨੂੰਨ ਤਹਿਤ ਕੇਸ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ
ਸੂਤਰਾਂ ਨੇ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਪੇਟੀਐੱਮ ਨਾਲ ਸਬੰਧਤ ਜਾਂਚ ਕੁਝ ਸਮੇਂ ਤੋਂ ਚੱਲ ਰਹੀ ਹੈ। One97 Communications ਨੇ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਨੂੰ ਸੂਚਿਤ ਕੀਤਾ ਸੀ ਕਿ ਉਸਨੂੰ ਆਪਣੇ ਗਾਹਕਾਂ ਬਾਰੇ ਜਾਣਕਾਰੀ ਦੇਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਹੋਰ ਜਾਂਚ ਏਜੰਸੀਆਂ ਤੋਂ ਨੋਟਿਸ ਪ੍ਰਾਪਤ ਹੋਏ ਹਨ। ਕੰਪਨੀ Paytm ਬ੍ਰਾਂਡ ਅਤੇ ਇਸਦੀ ਬੈਂਕਿੰਗ ਸ਼ਾਖਾ Paytm Payments Bank Limited ਦੇ ਤਹਿਤ ਵਿੱਤੀ ਸੇਵਾਵਾਂ ਪ੍ਰਦਾਨ ਕਰਦੀ ਹੈ। ਪੇਟੀਐੱਮ ਨੇ ਕਿਹਾ ਕਿ ਕੰਪਨੀ ਅਤੇ ਇਸਦੀ ਸਹਾਇਕ ਕੰਪਨੀ ਪੇਟੀਐੱਮ ਪੇਮੈਂਟਸ ਬੈਂਕ ਅਧਿਕਾਰੀਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਜਾਣਕਾਰੀ ਅਤੇ ਦਸਤਾਵੇਜ਼ ਪ੍ਰਦਾਨ ਕਰ ਰਹੀ ਹੈ।
ਇਹ ਵੀ ਪੜ੍ਹੋ - ਬਿਨਾਂ ਹੈਲਮੇਟ ਦੇ ਬਾਈਕ ਸਵਾਰ ਰੋਕਣਾ ਪਿਆ ਭਾਰੀ, ਗੁੱਸੇ ’ਚ ਆਏ ਨੇ ਦੰਦੀਆਂ ਵੱਢ ਖਾ ਲਿਆ ਮੁਲਾਜ਼ਮ (ਵੀਡੀਓ)
ਇਸਦੀ ਸਹਾਇਕ ਕੰਪਨੀ Paytm ਪੇਮੈਂਟਸ ਬੈਂਕ ਲਿਮਿਟੇਡ (PPBL) ਪੈਸੇ ਬਾਹਰ ਭੇਜਣ ਦਾ ਕੰਮ ਨਹੀਂ ਕਰਦੀ ਹੈ। ਵਿੱਤੀ ਪਲੇਟਫਾਰਮ ਨੇ ਕਿਹਾ, “One97 Communications Limited (OCL) ਇਸ ਦੀਆਂ ਸਹਾਇਕ ਕੰਪਨੀਆਂ ਅਤੇ ਸਹਿਯੋਗੀ PPBL ਨੂੰ ਸਮੇਂ-ਸਮੇਂ 'ਤੇ ਗਾਹਕਾਂ ਦੇ ਸਬੰਧ ਵਿੱਚ ਈਡੀ ਸਮੇਤ ਹੋਰ ਵਿਭਾਗਾਂ ਤੋਂ ਸੂਚਨਾਵਾਂ, ਦਸਤਾਵੇਜ਼ਾਂ ਅਤੇ ਸਪੱਸ਼ਟੀਕਰਨਾਂ ਲਈ ਨੋਟਿਸ ਅਤੇ ਮੰਗਾਂ ਪ੍ਰਾਪਤ ਹੁੰਦੀਆਂ ਰਹੀਆਂ ਹਨ... ਇਸ ਸਬੰਧ ਵਿਚ ਸਾਰੀ ਜ਼ਰੂਰੀ ਜਾਣਕਾਰੀ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।''
ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੇਟੀਐੱਮ ਦੀ ਇਕਾਈ ਪੇਟੀਐੱਮ ਪੇਮੈਂਟਸ ਬੈਂਕ ਲਿਮਟਿਡ (ਪੀਪੀਬੀਐੱਲ) ਨੂੰ ਕਿਸੇ ਵੀ ਗਾਹਕ ਖਾਤੇ, ਪ੍ਰੀਪੇਡ ਉਤਪਾਦ, ਵਾਲਿਟ ਅਤੇ ਫਾਸਟੈਗ ਵਿੱਚ 29 ਫਰਵਰੀ, 2024 ਤੋਂ ਬਾਅਦ ਜਮ੍ਹਾ ਜਾਂ ਟਾਪ-ਅੱਪ ਸਵੀਕਾਰ ਨਾ ਕਰਨ ਦਾ 31 ਜਨਵਰੀ ਨੂੰ ਨਿਰਦੇਸ਼ ਦਿੱਤਾ ਸੀ। One97 Communications ਕੋਲ PPBL ਵਿੱਚ 49 ਫ਼ੀਸਦੀ (ਸਿੱਧੇ ਤੌਰ 'ਤੇ ਅਤੇ ਇਸਦੀ ਸਹਾਇਕ ਕੰਪਨੀ ਦੁਆਰਾ) ਹਿੱਸੇਦਾਰੀ ਹੈ। ਕੰਪਨੀ ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ ਦੀ ਬੈਂਕ 'ਚ 51 ਫ਼ੀਸਦੀ ਹਿੱਸੇਦਾਰੀ ਹੈ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਨਹੀਂ ਮਿਲੇਗੀ ਅਜੇ ਰਾਹਤ, ਕਰਨਾ ਪੈ ਸਕਦੈ ਲੰਬਾ ਇੰਤਜ਼ਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8