ED ਨੇ ਚੰਦਾ ਕੋਚਰ, ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਤਲਬ ਕੀਤਾ

04/23/2019 3:10:52 PM

ਨਵੀਂ ਦਿੱਲੀ — ਇਨਫੋਰਸਮੈਂਟ ਡਾਇਰੈਕਟੋਰੇਟ(ED) ਨੇ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ICICI ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ(CEO) ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਸੰਮਨ ਜਾਰੀ ਕਰਕੇ ਅਗਲੇ ਹਫਤੇ ਇਥੇ ਤਲਬ ਕੀਤਾ ਹੈ। ਈ.ਡੀ. ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਚੰਦਾ ਕੋਚਰ ਨੂੰ 3 ਮਈ ਨੂੰ ਤਲਬ ਕੀਤਾ ਗਿਆ ਹੈ ਜਦੋਂਕਿ ਦੀਪਕ ਅਤੇ ਉਨ੍ਹਾਂ ਦੇ ਭਰਾ ਨੂੰ 30 ਅਪ੍ਰੈਲ ਨੂੰ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਮਨੀ ਲਾਡਰਿੰਗ ਐਕਟ(PMLA)  ਦੇ ਤਹਿਤ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਚੰਦਾ ਕੋਚਰ ਸਮੇਤ ਹੋਰਾਂ ਨੂੰ ਪਿਛਲੇ ਹਫਤੇ ਸੰਮਨ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਜਾਂਚ ਅਧਿਕਾਰੀ ਨੂੰ ਜਾਂਚ ਅੱਗੇ ਵਧਾਉਣ ਲਈ ਉਨ੍ਹਾਂ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਨਿੱਜੀ ਅਤੇ ਅਧਿਕਾਰਕ ਵਿੱਤੀ ਜਾਣਕਾਰੀ ਨਾਲ ਜੁੜੇ ਕੁਝ ਦਸਤਾਵੇਜ਼ ਵੀ ਲਿਆਉਣ ਲਈ ਕਿਹਾ ਗਿਆ ਹੈ। ਬੈਂਕ ਕਰਜ਼ ਮਾਮਲੇ 'ਚ 1 ਮਾਰਚ ਨੂੰ ਛਾਪੇਮਾਰੀ ਦੇ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਨੂੰ ਈ.ਡੀ. ਮੁੰਬਈ ਦਫਤਰ ਵਿਚ ਪੁੱਛਗਿੱਛ ਕੀਤੀ ਗਈ ਸੀ। ED ਨੇ ਚੰਦਾ ਕੋਚਰ, ਉਨ੍ਹਾਂ ਦੇ ਪਰਿਵਾਰ ਅਤੇ ਵੀਡੀਓਕਾਨ ਸਮੂਹ ਦੇ ਵੇਣੂਗੋਪਾਲ ਧੂਤ ਦੇ ਮੁੰਬਈ ਅਤੇ ਔਰੰਗਾਬਾਦ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। 00 ਨੇ ਇਸ ਸਾਲ ਦੀ ਸ਼ੁਰੂਆਤ 'ਚ ਚੰਦਾ ਕੋਚਰ, ਉਨ੍ਹਾਂ ਦੇ ਪਤੀ ਦੀਪਕ ਕੋਚਰ, ਧੂਤ ਅਤੇ ਹੋਰਾਂ ਦੇ ਖਿਲਾਫ ਆਈ.ਸੀ.ਆਈ.ਸੀ.ਆਈ. ਵਲੋਂ ਵੀਡੀਓਕਾਨ ਸਮੂਹ ਨੂੰ 1,875 ਕਰੋੜ ਰੁਪਏ ਦੇ ਕਰਜ਼ੇ ਨੂੰ ਮਨਜ਼ੂਰੀ ਦੇਣ ਦੇ ਮਾਮਲੇ 'ਚ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੀ ਜਾਂਚ ਲਈ ਪੀ.ਐਮ.ਐਲ.ਏ. ਦੇ ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਸੀ।