Budget 2023 : 8000 ਕਰੋੜ ਰੁਪਏ ਵਧਿਆ ਸਿੱਖਿਆ ਦਾ ਬਜਟ , ਹੁਣ ਸਿਖਲਾਈ ’ਤੇ ਜ਼ਿਆਦਾ ਜ਼ੋਰ

02/02/2023 2:09:11 PM

ਨਵੀਂ ਦਿੱਲੀ (ਭਾਸ਼ਾ) - ਬਜਟ ਵਿੱਚ ਸਿੱਖਿਆ ਖਰਚਿਆਂ ਵਿੱਚ 8 000 ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਬਜਟ ਨੌਜਵਾਨਾਂ ਦੇ ਹੁਨਰ ਵਿਕਾਸ ’ਤੇ ਕੇਂਦਰਿਤ ਹੈ। ਪ੍ਰਧਾਨ ਮੰਤਰੀ ਹੁਨਰ ਵਿਕਾਸ ਯੋਜਨਾ 4.0 ਸ਼ੁਰੂ ਹੋਵੇਗੀ। ਅਗਲੇ 3 ਸਾਲਾਂ ਵਿੱਚ ਇਸ ਯੋਜਨਾ ਤਹਿਤ ਲੱਖਾਂ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਇਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਰੋਬੋਟਿਕਸ, ਮੇਕੈਟ੍ਰੋਨਿਕਸ, ਆਈ.ਓ.ਟੀ., 3ਡੀ ਪ੍ਰਿੰਟਿੰਗ, ਡਰੋਨ ਅਤੇ ਸਾਫਟ ਸਕਿੱਲ ਵਰਗੇ ਵਿਦਿਅਕ ਪ੍ਰੋਗਰਾਮ ਸ਼ਾਮਲ ਹੋਣਗੇ। ਸਿੱਖਿਆ ’ਚ ਹੁਣ ਸਿਖਲਾਈ ’ਤੇ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ। 5ਜੀ ਸੇਵਾਵਾਂ ’ਤੇ ਆਧਾਰਿਤ ਐਪਲੀਕੇਸ਼ਨਾਂ ਨੂੰ ਵਿਕਸਤ ਕਰਨ ਲਈ ਇੰਜੀਨੀਅਰਿੰਗ ਸੰਸਥਾਵਾਂ ਵਿੱਚ 100 ਲੈਬਾਂ ਸਥਾਪਤ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਜਦੋਂ ਬਜਟ ਭਾਸ਼ਣ ਦੌਰਾਨ ਫਿਸਲ ਗਈ ਵਿੱਤ ਮੰਤਰੀ ਸੀਤਾਰਮਨ ਦੀ ਜ਼ੁਬਾਨ, ਸਦਨ 'ਚ ਗੂੰਜਿਆ ਹਾਸਾ

ਇਹ ਰੁਜ਼ਗਾਰ ਦੇ ਨਵੇਂ ਮੌਕੇ ਅਤੇ ਨਵੇਂ ਕਾਰੋਬਾਰੀ ਮਾਡਲ ਪੈਦਾ ਕਰਨ ਵਿੱਚ ਮਦਦ ਕਰਨਗੀਆਂ। ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਨੂੰ ਅਧਿਆਪਕਾਂ ਦੀ ਸਿਖਲਾਈ ਲਈ ਸਰਵੋਤਮ ਸੰਸਥਾਵਾਂ ਵਜੋਂ ਵਿਕਸਤ ਕੀਤਾ ਜਾਵੇਗਾ। ਭੂਗੋਲ, ਭਾਸ਼ਾ ਸਮੇਤ ਕਈ ਖੇਤਰਾਂ ਵਿੱਚ ਸ਼ਾਨਦਾਰ ਕਿਤਾਬਾਂ ਦੀ ਉਪਲਬਧਤਾ ਨੂੰ ਵਧਾਉਣ ਲਈ ਰਾਸ਼ਟਰੀ ਡਿਜੀਟਲ ਬਾਲ ਅਤੇ ਕਿਸ਼ੋਰ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ ਜਾਵੇਗੀ। 3 ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਉੱਤਮਤਾ ਕੇਂਦਰ, 100 5ਜੀ ਲੈਬ ਤੇ ਚੋਟੀ ਦੇ ਵਿਦਿਅਕ ਅਦਾਰਿਆਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲਈ 3 ਸੈਂਟਰ ਆਫ ਐਕਸੀਲੈਂਸ ਸਥਾਪਿਤ ਕੀਤੇ ਜਾਣਗੇ। 5ਜੀ ਸੇਵਾਵਾਂ ਦੀ ਵਰਤੋਂ ਕਰਦਿਆਂ ਐਪਲੀਕੇਸ਼ਨਾਂ ਨੂੰ ਵਿਕਸਤ ਕਰਨ ਲਈ ਇੰਜੀਨੀਅਰਿੰਗ ਸੰਸਥਾਵਾਂ ਵਿੱਚ 100 ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਪਹਿਲੀ ਨੈਸ਼ਨਲ ਡਾਟਾ ਗਵਰਨੈਂਸ ਨੀਤੀ ਬਣਾਈ ਜਾਵੇਗੀ ਦੇਸ਼ ਵਿੱਚ ਸਟਾਰਟਅੱਪਸ ਅਤੇ ਵਿਦਿਅਕ ਸੰਸਥਾਵਾਂ ਵਿੱਚ ਨਵੀਨਤਾ ਅਤੇ ਖੋਜ ਲਿਆਉਣ ਲਈ ਨੈਸ਼ਨਲ ਡਾਟਾ ਗਵਰਨੈਂਸ ਨੀਤੀ ਲਿਆਂਦੀ ਜਾਵੇਗੀ। ਇਹ ਹਰ ਕਿਸੇ ਲਈ ਮਹੱਤਵਪੂਰਨ ਡਾਟਾ ਤੱਕ ਪਹੁੰਚ ਕਰਨਾ ਆਸਾਨ ਬਣਾ ਦੇਵੇਗੀ । ਨਵੀਂ ਤਕਨਾਲੋਜੀ ਨੂੰ ਅਪਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਏਗਾ।

ਇਹ ਵੀ ਪੜ੍ਹੋ : Budget 2023 : ਆਮਦਨ ਕਰ ਨੂੰ ਲੈ ਕੇ ਮਿਲੀ ਵੱਡੀ ਰਾਹਤ, TV-ਮੋਬਾਇਲ ਤੇ ਇਲੈਕਟ੍ਰਿਕ ਵਾਹਨ ਹੋਣਗੇ ਸਸਤੇ

ਕੀ-ਕੀ ਹੋਵੇਗਾ

• ਨੌਜਵਾਨਾਂ ਲਈ 230 ਸਕਿੱਲ ਇੰਡੀਆ ਇੰਟਰਨੈਸ਼ਨਲ ਸੈਂਟਰ ਸਥਾਪਿਤ ਕੀਤੇ ਜਾਣਗੇ।

• 2100 ਲੈਬਾਂ 5ਜੀ ਸੇਵਾਵਾਂ ’ਤੇ ਅਧਾਰਤ ਹੋਣਗੀਆਂ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿੱਚ ਬਣਾਈਆਂ ਜਾਣਗੀਆਂ।

• ਆਦਿਵਾਸੀ ਵਿਦਿਆਰਥੀਆਂ ਲਈ 2740 ਏਕਲਵਿਆ ਮਾਡਲ ਰਿਹਾਇਸ਼ੀ ਸਕੂਲ ਬਣਾਏ ਜਾਣਗੇ।

• 238800 ਅਧਿਆਪਕ ਅਤੇ ਸਹਾਇਕ ਸਟਾਫ ਦੀ ਨਿਯੁਕਤੀ ਕੀਤੀ ਜਾਵੇਗੀ।

• 215 ਹਜ਼ਾਰ ਕਰੋੜ ਰੁਪਏ ਖਰਚ ਕਰ ਕੇ ਆਦਿਵਾਸੀਆਂ ਲਈ ਵਿਸ਼ੇਸ਼ ਸਕੂਲ ਖੋਲ੍ਹੇ ਜਾਣਗੇ।

• 2 ਨੈਸ਼ਨਲ ਡਿਜੀਟਲ ਲਾਇਬ੍ਰੇਰੀਆਂ ਦੀ ਹੁਣ ਤੇ ਪਿੰਡ-ਪਿੰਡ ਤੱਕ ਪਹੁੰਚ ਮੋਬਾਈਲ ’ਤੇ ਹੋਵੇਗੀ।

ਇਹ ਵੀ ਪੜ੍ਹੋ : ਸਰਕਾਰ ਨੇ ਰੇਲਵੇ ਦੇ ਬਜਟ 'ਚ ਕੀਤਾ 9 ਗੁਣਾ ਵਾਧਾ, ਸ਼ੁਰੂ ਕੀਤੀਆਂ ਜਾਣਗੀਆਂ 100 ਨਵੀਆਂ ਯੋਜਨਾਵਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur