ਰਾਜਸਥਾਨ ਵਿੱਚ ਇਲੈਕਟ੍ਰਿਕ ਵਾਹਨ ਖ਼ਰੀਦਣ ਵਾਲਿਆਂ ਨੂੰ ਜਲਦ ਮਿਲੇਗੀ ਸਬਸਿਡੀ

08/30/2022 3:10:42 PM

ਜੈਪੁਰ: ਰਾਜਸਥਾਨ ਵਿੱਚ ਇਲੈਕਟ੍ਰਿਕ ਵਾਹਨ ਖ਼ਰੀਦਣ ਵਾਲਿਆਂ ਨੂੰ ਇਨ੍ਹਾਂ ਵਾਹਨਾਂ ਦੀ ਖਰੀਦ 'ਤੇ ਮਿਲਣ ਵਾਲੀ ਸਬਸਿਡੀ ਦੀ ਉਡੀਕ ਜਲਦੀ ਹੀ ਖ਼ਤਮ ਹੋ ਜਾਵੇਗੀ ਕਿਉਂਕਿ ਰਾਜ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਨੂੰ ਸਬਸਿਡੀ ਲਈ 40 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਰਾਜ ਸਰਕਾਰ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇਲੈਕਟ੍ਰਿਕ ਵਾਹਨ ਮਾਲਕਾਂ ਨੂੰ ਜਲਦੀ ਹੀ ਉਨ੍ਹਾਂ ਦੇ ਬਕਾਏ ਮਿਲਣੇ ਸ਼ੁਰੂ ਹੋ ਜਾਣਗੇ। ਟਰਾਂਸਪੋਰਟ ਵਿਭਾਗ  ਪਿਛਲੇ ਪੰਜ ਮਹੀਨਿਆਂ ਵਿੱਚ ਵਾਹਨ ਖ਼ਰੀਦਣ ਵਾਲੇ ਇਲੈਕਟ੍ਰਿਕ ਵਾਹਨ ਮਾਲਕਾਂ ਸਬਸਿਡੀ ਦੇਣ ਲਈ ਰਾਜ ਸਰਕਾਰ ਤੋਂ ਗ੍ਰਾਂਟ ਦੀ ਮੰਗ ਕੀਤੀ ਸੀ।ਟਰਾਂਸਪੋਰਟ ਵਿਭਾਗ ਦੇ ਕਮਿਸ਼ਨਰ ਕੇ.ਐੱਲ ਸਵਾਮੀ ਜਾਣਕਾਰੀ ਦਿੱਤੀ ਕਿ ਰਾਜ ਸਰਕਾਰ ਨੇ ਵਿਭਾਗ ਨੂੰ 40 ਕਰੋੜ ਜਾਰੀ ਕਰ ਦਿੱਤੇ ਹਨ ਇਸ ਲਈ ਇਲੈਕਟ੍ਰਿਕ ਵਾਹਨ ਖ਼ਰੀਦ ਨਾਲ ਸਬੰਧਤ ਸਾਰੇ ਬਕਾਏ ਜਲਦ ਹੀ ਕਲੀਅਰ ਕਰ ਦਿੱਤੇ ਜਾਣਗੇ।
 ਇਸ ਦੌਰਾਨ ਟਰਾਂਸਪੋਰਟ ਵਿਭਾਗ ਦੇ ਇੱਕ ਅਧਿਕਾਰੀ ਦੇ ਦੱਸਿਆ ਕਿ ਪਿਛਲੇ ਵਿੱਤੀ ਸਾਲ ਵਿੱਚ ਰਾਜ ਦੇ 12 ਖੇਤਰੀ ਟਰਾਂਸਪੋਰਟ ਦਫ਼ਤਰੀ ਖੇਤਰਾਂ ਵਿੱਚ ਈ-ਵਾਹਨ ਖਰੀਦਣ ਵਾਲੇ ਲੋਕਾਂ ਨੂੰ 18 ਕਰੋੜ ਰੁਪਏ ਸਬਸਿਡੀ ਵਜੋਂ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਆਰ.ਟੀ.ਓ. ਖੇਤਰਾਂ ਦੇ 3000 ਵਾਹਨ ਮਾਲਕਾਂ ਨੂੰ 5 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਾਲ 2019-20 ਦੇ ਬਜਟ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਦੀ ਸ਼ੁਰੂਆਤ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸੂਬਾ ਸਰਕਾਰ ਹਰ ਤਰ੍ਹਾਂ ਦੇ ਈ-ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।ਰਾਜ ਸਰਕਾਰ ਨੇ ਵਾਹਨ ਦੀ ਬੈਟਰੀ ਸਮਰੱਥਾ ਦੇ ਆਧਾਰ 'ਤੇ ਦੋ ਪਹੀਆ ਵਾਹਨਾਂ 'ਤੇ 5000 ਰੁਪਏ ਤੋਂ ਲੈ ਕੇ 10,000 ਰੁਪਏ ਤੱਕ ਅਤੇ ਤਿੰਨ ਪਹੀਆ ਵਾਹਨਾਂ ਦੀ ਖਰੀਦ 'ਤੇ 10,000 ਤੋਂ 20,000 ਰੁਪਏ ਤੱਕ SGST ਦੀ ਅਦਾਇਗੀ ਦਾ ਐਲਾਨ ਕੀਤਾ ਸੀ।


Harnek Seechewal

Content Editor

Related News