ਇਲੈਕਟ੍ਰਾਨਿਕ ਕੰਪੋਨੈਂਟ ਮੈਨੂਫੈਕਚਰਿੰਗ ਸਕੀਮ ਨੂੰ 1.15 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ : ਵੈਸ਼ਣਵ
Thursday, Oct 02, 2025 - 06:45 PM (IST)

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਇਲੈਕਟ੍ਰਾਨਿਕ ਕੰਪੋਨੈਂਟ ਮੈਨੂਫੈਕਚਰਿੰਗ ਸਕੀਮ ਨੂੰ 1.15 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸਕੀਮ ਨੂੰ ਬਣਾਉਂਦੇ ਸਮੇਂ ਨਿਰਧਾਰਿਤ ਟੀਚਿਆਂ ਦੇ ਮੁਕਾਬਲੇ ਇਹ ਪ੍ਰਸਤਾਵ ਨਿਵੇਸ਼, ਰੁਜ਼ਗਾਰ ਅਤੇ ਉਤਪਾਦਨ ਦੇ ਟੀਚਿਆਂ ਨਾਲੋਂ ਕਈ ਗੁਣਾ ਵੱਧ ਹਨ। ਵੈਸ਼ਣਵ ਨੇ ਕਿਹਾ ਕਿ ਇਲੈਕਟ੍ਰਾਨਿਕ ਕੰਪੋਨੈਂਟ ਮੈਨੂਫੈਕਚਰਿੰਗ ਸਕੀਮ ਲਈ ਅਰਜ਼ੀ ਵਿੰਡੋ 30 ਸਤੰਬਰ ਨੂੰ ਬੰਦ ਹੋ ਗਈ। ਸਾਨੂੰ 1,15,351 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਕੀਮ ਤਹਿਤ ਲੱਗਭਗ 59,000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਕਰਨ ਦੀ ਕਲਪਨਾ ਕੀਤੀ ਹੈ ਅਤੇ ਪੂੰਜੀ ਉਪਕਰਨ ਹਿੱਸਿਆਂ ਲਈ ਅਰਜ਼ੀ ਵਿੰਡੋ ਅਜੇ ਵੀ ਖੁੱਲ੍ਹੀ ਹੈ।
ਇਹ ਵੀ ਪੜ੍ਹੋ : DA, MSP ਵਧਾਈ ਤੇ...! ਕੈਬਨਿਟ ਮੀਟਿੰਗ 'ਚ ਕਈ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ
ਇਹ ਵੀ ਪੜ੍ਹੋ : ਆਧਾਰ ਕਾਰਡ ਸੰਬੰਧੀ ਵੱਡੀ ਖ਼ਬਰ, Update ਕਰਵਾਉਣ ਵਾਲਿਆਂ ਨੂੰ ਲੱਗੇਗਾ ਝਟਕਾ!
ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਸਕੱਤਰ ਐੱਸ. ਕ੍ਰਿਸ਼ਨਨ ਨੇ ਕਿਹਾ ਕਿ ਪ੍ਰਸਤਾਵਾਂ ’ਚ 1.41 ਲੱਖ ਲੋਕਾਂ ਲਈ ਰੁਜ਼ਗਾਰ ਪੈਦਾ ਕਰਨ ਦਾ ਵਾਅਦਾ ਕੀਤਾ ਗਿਆ ਹੈ, ਜਦਕਿ ਸਕੀਮ ਤਹਿਤ 91,600 ਲੋਕਾਂ ਲਈ ਰੁਜ਼ਗਾਰ ਦਾ ਟੀਚਾ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਅੱਜ ਤੋਂ ਬਦਲ ਜਾਵੇਗਾ ਪੇਮੈਂਟ ਦਾ ਤਰੀਕਾ, NPCI ਨੇ ਧੋਖਾਧੜੀ ਤੋਂ ਬਚਣ ਲਈ ਕੀਤੇ ਅਹਿਮ ਬਦਲਾਅ
ਇਹ ਵੀ ਪੜ੍ਹੋ : 34 ਦਵਾਈਆਂ 'ਤੇ ਸਰਕਾਰ ਵੱਲੋਂ ਪਾਬੰਦੀ, ਨਿਯਮਾਂ ਦੀ ਅਣਦੇਖੀ 'ਤੇ ਹੋਵੇਗੀ 3 ਸਾਲ ਦੀ ਸਜ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8