Elon musk ਦਾ ਭਾਰਤ ਦੌਰਾ ਰੱਦ, 21 ਅਪ੍ਰੈਲ ਨੂੰ ਆ ਰਹੇ ਸੀ ਭਾਰਤ, PM ਮੋਦੀ ਨਾਲ ਕਰਨੀ ਸੀ ਮੁਲਾਕਾਤ

04/20/2024 3:30:06 PM

ਬਿਜ਼ਨੈੱਸ ਡੈਸਕ : ਸਪੇਸਐਕਸ ਅਤੇ ਟੈਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਰੱਦ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਸਕ ਦਾ ਦੌਰਾ ਮੁਲਤਵੀ ਕਰਨ ਦੀ ਜਾਣਕਾਰੀ ਸ਼ਨੀਵਾਰ (20 ਅਪ੍ਰੈਲ) ਨੂੰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮਸਕ 21-22 ਅਪ੍ਰੈਲ ਨੂੰ ਦੋ ਦਿਨਾਂ ਲਈ ਭਾਰਤ ਦੇ ਦੌਰੇ 'ਤੇ ਆਉਣ ਵਾਲੇ ਸਨ। ਇਸ ਦੌਰੇ ਦੌਰਾਨ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਸੀ, ਜਿੱਥੇ ਉਹ ਭਾਰਤੀ ਬਾਜ਼ਾਰ 'ਚ ਟੈਸਲਾ ਦੀ ਐਂਟਰੀ ਬਾਰੇ ਗੱਲ ਕਰਨ ਜਾ ਰਹੇ ਸਨ। 

ਇਹ ਵੀ ਪੜ੍ਹੋ - ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ: Air India ਨੇ 30 ਅਪ੍ਰੈਲ ਤੱਕ ਰੱਦ ਕੀਤੀਆਂ ਉਡਾਣਾਂ

ਦੱਸ ਦੇਈਏ ਕਿ ਭਾਰਤ ਵਿੱਚ ਟੈਸਲਾ ਪਲਾਂਟ ਸਥਾਪਤ ਕਰਨ ਬਾਰੇ ਵਿਚਾਰ ਵਟਾਂਦਰੇ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹੁਣ ਤੱਕ ਇਹ ਪਤਾ ਨਹੀਂ ਲੱਗਿਆ ਕਿ ਅਜਿਹਾ ਕਿਉਂ ਹੋਇਆ ਹੈ। ਹਾਲਾਂਕਿ ਇਸ ਮਾਮਲੇ ਨਾਲ ਜੂੜੇ ਲੋਕਾਂ ਦੇ ਅਨੁਸਾਰ ਮਸਕ ਨੂੰ ਟੈਸਲਾ ਦੀ ਪਹਿਲੀ ਤਿਮਾਹੀ ਦੇ ਪਰਫਾਰਮੈਂਸ ਨਾਲ ਜੂੜੇ ਸਵਾਲਾਂ ਦੇ ਜਵਾਬ ਦੇਣ ਲਈ 23 ਅਪ੍ਰੈਲ ਨੂੰ ਅਮਰੀਕਾ ਵਿਚ ਇਕ ਕਾਨਫਰੰਸ ਕਾਲ ਵਿਚ ਹਿੱਸਾ ਲੈਣਾ ਹੈ। ਅਜਿਹੇ ਵਿਚ ਭਾਰਤ ਨਾ ਆਉਣ ਦਾ ਇਹ ਇਕ ਕਾਰਨ ਹੋ ਸਕਦਾ ਹੈ। 

ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਕਾਰਨ 133 ਟਰੇਨਾਂ ਪ੍ਰਭਾਵਿਤ, 56 ਰੇਲ ਗੱਡੀਆਂ ਦੇ ਬਦਲੇ ਰੂਟ, ਯਾਤਰੀ ਪ੍ਰੇਸ਼ਾਨ

ਪੀਐਮ ਮੋਦੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ ਮਸਕ
ਦਰਅਸਲ, 10 ਅਪ੍ਰੈਲ ਨੂੰ ਐਲੋਨ ਮਸਕ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ ਸੀ ਕਿ ਉਹ ਪੀਐਮ ਮੋਦੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ। ਮਸਕ ਨੇ ਕੁਝ ਦਿਨਾਂ ਬਾਅਦ ਭਾਰਤ ਦਾ ਦੌਰਾ ਕਰਨਾ ਸੀ। ਉਹ ਅਜਿਹੇ ਸਮੇਂ ਵਿਚ ਭਾਰਤ ਆ ਰਹੇ ਸਨ, ਜਦੋਂ ਸਰਕਾਰ ਨੇ ਨਵੀਂ ਇਲੈਕਟ੍ਰਿਕ ਵਾਹਨ ਨਿਰਮਾਣ ਨੀਤੀ ਨੂੰ ਨੋਟੀਫਾਈ ਕੀਤਾ ਹੈ। ਇਸ ਦੇ ਤਹਿਤ ਭਾਰਤ ਸਰਕਾਰ ਦੀ ‘ਮੇਕ ਇਨ ਇੰਡੀਆ’ ਪਹਿਲਕਦਮੀ ਤਹਿਤ ਪ੍ਰਤੀਬੱਧ ਇਲੈਕਟ੍ਰਿਕ ਕਾਰ ਕੰਪਨੀਆਂ ਨੂੰ ਰਿਆਇਤਾਂ ਦਿੱਤੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ - ਮੁਸ਼ਕਲਾਂ ਦੇ ਘੇਰੇ 'ਚ Nestle! ਬੇਬੀ ਫੂਡ 'ਚ ਖੰਡ ਮਿਲਾਉਣ ਦੀ FSSAI ਕਰੇਗਾ ਜਾਂਚ, ਸ਼ੇਅਰਾਂ 'ਚ ਆਈ ਗਿਰਾਵਟ

ਐਲੋਨ ਮਸਕ ਭਾਰਤ ਵਿੱਚ ਕਰਨਗੇ 20 ਤੋਂ 30 ਅਰਬ ਡਾਲਰ ਦਾ ਨਿਵੇਸ਼
ਸੂਤਰਾਂ ਨੇ ਪਹਿਲਾਂ ਦੱਸਿਆ ਸੀ ਕਿ ਪੀਐਮ ਮੋਦੀ ਨਾਲ ਮੁਲਾਕਾਤ ਦੌਰਾਨ ਐਲੋਨ ਮਸਕ ਭਾਰਤ ਵਿੱਚ 20 ਤੋਂ 30 ਅਰਬ ਡਾਲਰ ਦੇ ਨਿਵੇਸ਼ ਲਈ ਰੋਡਮੈਪ ਪੇਸ਼ ਕਰਨ ਜਾ ਰਹੇ ਸਨ। ਹਾਲਾਂਕਿ, ਇਹ ਵੀ ਪਤਾ ਲੱਗਾ ਹੈ ਕਿ ਮਸਕ ਦੇ ਦੌਰੇ ਦੌਰਾਨ ਸਟਾਰਲਿੰਕ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਹੋਣ ਜਾ ਰਿਹਾ ਸੀ। ਪਿਛਲੇ ਸਾਲ ਜੂਨ ਵਿੱਚ ਜਦੋਂ ਪੀਐੱਮ ਮੋਦੀ ਅਮਰੀਕਾ ਗਏ ਸਨ ਤਾਂ ਉਨ੍ਹਾਂ ਨੇ ਮਸਕ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਉਸ ਸਮੇਂ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਕਿ ਉਹ ਭਾਰਤੀ ਬਾਜ਼ਾਰ 'ਚ ਪ੍ਰਵੇਸ਼ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News