SpiceJet ਜਹਾਜ਼ ਦੇ ਕੈਬਿਨ 'ਚ ਧੂੰਆਂ ਦਿਖਣ ਤੋਂ ਬਾਅਦ ਹੋਈ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ

Sunday, Oct 16, 2022 - 12:33 PM (IST)

SpiceJet ਜਹਾਜ਼ ਦੇ ਕੈਬਿਨ 'ਚ ਧੂੰਆਂ ਦਿਖਣ ਤੋਂ ਬਾਅਦ ਹੋਈ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ

ਨਵੀਂ ਦਿੱਲੀ : ਸਪਾਈਸਜੈੱਟ ਦੇ ਜਹਾਜ਼ ਨੇ ਬੁੱਧਵਾਰ ਰਾਤ ਨੂੰ ਹੈਦਰਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ। ਜਹਾਜ਼ ਗੋਆ ਤੋਂ ਹੈਦਰਾਬਾਦ ਆ ਰਿਹਾ ਸੀ। ਸਪਾਈਸਜੈੱਟ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੋਆ ਤੋਂ ਹੈਦਰਾਬਾਦ ਜਾ ਰਹੀ ਸਪਾਈਸਜੈੱਟ ਨੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ।

ਸਪਾਈਸਜੈੱਟ ਦੇ ਐੱਸਜੀ 3735 ਜਹਾਜ਼ ਦੇ ਪਾਇਲਟ ਨੇ ਜਹਾਜ਼ 'ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਤੁਰੰਤ ਏਅਰ ਟ੍ਰੈਫਿਕ ਕੰਟਰੋਲਰ (ਏ.ਟੀ.ਸੀ.) ਨੂੰ ਸੂਚਨਾ ਦਿੱਤੀ। ਦੱਸ ਦੇਈਏ ਕਿ ਬੁੱਧਵਾਰ ਰਾਤ ਨੂੰ ਹੈਦਰਾਬਾਦ ਏਅਰਪੋਰਟ 'ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਸਾਰੇ ਯਾਤਰੀ ਸੁਰੱਖਿਅਤ ਹਨ।

ਡੀਜੀਸੀਏ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਤੋਂ ਬਾਅਦ ਜਹਾਜ਼ ਦੇ ਯਾਤਰੀਆਂ ਨੂੰ ਐਮਰਜੈਂਸੀ ਐਗਜ਼ਿਟ ਗੇਟ ਤੋਂ ਬਾਹਰ ਕੱਢਿਆ ਗਿਆ। ਇਸ ਦੌਰਾਨ ਇਕ ਯਾਤਰੀ ਦੀ ਲੱਤ 'ਤੇ ਮਾਮੂਲੀ ਸਕ੍ਰੈਚ ਆ ਗਈ। ਹੈਦਰਾਬਾਦ ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ Q400 ਜਹਾਜ਼ VT-SQB ਵਿੱਚ 80 ਯਾਤਰੀ ਸਵਾਰ ਸਨ। ਬੁੱਧਵਾਰ ਨੂੰ ਉਕਤ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ ਨੌਂ ਜਹਾਜ਼ਾਂ ਨੂੰ ਡਾਇਵਰਟ ਕਰਨਾ ਪਿਆ। ਘਟਨਾ ਰਾਤ ਕਰੀਬ 11 ਵਜੇ ਵਾਪਰੀ।

ਇਹ ਵੀ ਪੜ੍ਹੋ :ਕਰਜ਼ੇ 'ਚ ਡੁੱਬੇ ਪਾਕਿਸਤਾਨ ਦਾ ਖਜ਼ਾਨਾ ਹੋਇਆ ਖਾਲ੍ਹੀ, ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚਿਆ ਵਿਦੇਸ਼ੀ ਮੁਦਰਾ ਭੰਡਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News