ਕੋਰੋਨਾ ਕਾਲ 'ਚ EPFO ਅੰਸ਼ਧਾਰਕਾਂ ਨੂੰ ਰਾਹਤ, ਪੈਸਾ ਕਢਵਾਉਣ ਨੂੰ ਲੈ ਕੇ ਮਿਲੀ ਇਹ ਇਜਾਜ਼ਤ
Tuesday, Jun 01, 2021 - 12:12 PM (IST)
ਨਵੀਂ ਦਿੱਲੀ (ਭਾਸ਼ਾ) - ਸੇਵਾ-ਮੁਕਤੀ ਫੰਡ ਦਾ ਪ੍ਰਬੰਧਨ ਕਰਨ ਵਾਲੇ ਅਦਾਰੇ ਈ. ਪੀ. ਐੱਫ. ਓ. ਨੇ ਦੇਸ਼ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਆਪਣੇ 5 ਕਰੋੜ ਤੋਂ ਜ਼ਿਆਦਾ ਅੰਸ਼ਧਾਰਕਾਂ ਨੂੰ ਰਾਹਤ ਦੇਣ ਦੇ ਇਰਾਦੇ ਨਾਲ ਪੀ. ਐੱਫ. ਖਾਤੇ ਤੋਂ ਦੂਜੀ ਵਾਰ ਪੈਸਾ ਕੱਢਣ ਦੀ ਇਜਾਜ਼ਤ ਦਿੱਤੀ ਹੈ। ਇੰਪਲਾਇਮੈਂਟ ਪ੍ਰਾਵੀਡੈਂਟ ਫੰਡ ਆਰਗੇਨਾਈਜੇਸ਼ਨ (ਈ. ਪੀ. ਐੱਫ. ਓ.) ਨੇ ਪਿਛਲੇ ਸਾਲ ਦੀ ਸ਼ੁਰੂਆਤ ’ਚ ਆਪਣੇ ਮੈਂਬਰਾਂ ਨੂੰ ਮਹਾਮਾਰੀ ਦੇ ਕਾਰਨ ਹਾਦਸਾਗ੍ਰਸਤ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੈਸਾ ਕੱਢਣ ਦੀ ਇਜਾਜ਼ਤ ਦਿੱਤੀ ਸੀ। ਇਸ ਦੇ ਤਹਿਤ ਮੈਂਬਰਾਂ ਨੂੰ 3 ਮਹੀਨੇ ਦੀ ਮੂਲ ਤਨਖਾਹ (ਮੂਲ ਤਨਖਾਹ + ਮਹਿੰਗਾਈ ਭੱਤਾ) ਜਾਂ ਉਨ੍ਹਾਂ ਦੇ ਪ੍ਰਾਵੀਡੈਂਟ ਫੰਡ ਖਾਤੇ ’ਚ ਜਮ੍ਹਾ ਰਾਸ਼ੀ ਦਾ 75 ਫ਼ੀਸਦੀ ਤੱਕ, ਜੋ ਵੀ ਘੱਟ ਹੋਵੇ, ਕੱਢਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਿਸਾਨਾਂ ਲਈ ਸ਼ੁਰੂ ਹੋਇਆ ਵਿਸ਼ੇਸ਼ ਪੋਰਟਲ,ਆਨਲਾਈਨ ਖ਼ਰੀਦ ਸਕਣਗੇ ਬੀਜ ਅਤੇ ਖਾਦ ਸਮੇਤ ਕਈ ਚੀਜ਼ਾਂ
ਕਿਰਤ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ, ‘‘ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਪਣੇ ਅੰਸ਼ਧਾਰਕਾਂ ਦੀ ਮਦਦ ਕਰਨ ਲਈ ਈ. ਪੀ. ਐੱਫ. ਓ. ਨੇ ਆਪਣੇ ਮੈਂਬਰਾਂ ਨੂੰ ਦੂਜੀ ਵਾਰ ਕੋਵਿਡ-19 ਦੇ ਮੱਦੇਨਜ਼ਰ ਐਡਵਾਂਸ ਰਾਸ਼ੀ ਕੱਢਣ ਦੀ ਇਜਾਜ਼ਤ ਦਿੱਤੀ ਹੈ, ਜਿਸ ਨੂੰ ਵਾਪਸ ਨਹੀਂ ਕਰਨਾ ਹੋਵੇਗਾ।’’ ਮੈਂਬਰ ਘੱਟ ਰਾਸ਼ੀ ਲਈ ਵੀ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ਟੈਕਸਦਾਤਿਆਂ ਲਈ ਵੱਡੀ ਰਾਹਤ, ਸਰਕਾਰ ਨੇ GST ਰਿਟਰਨ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ ਵਧਾਈ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।