ਐਪਸੀਲਾਨ 9,000 ਕਰੋੜ ਰੁਪਏ ਦੇ ਨਿਵੇਸ਼ ਨਾਲ ਕਰਨਾਟਕ ’ਚ ਐਨੋਡ ਪਲਾਂਟ ਲਾਵੇਗੀ

Tuesday, Sep 17, 2024 - 02:55 PM (IST)

ਐਪਸੀਲਾਨ 9,000 ਕਰੋੜ ਰੁਪਏ ਦੇ ਨਿਵੇਸ਼ ਨਾਲ ਕਰਨਾਟਕ ’ਚ ਐਨੋਡ ਪਲਾਂਟ ਲਾਵੇਗੀ

ਨਵੀਂ ਦਿੱਲੀ (ਭਾਸ਼ਾ) - ਬੈਟਰੀ ਸਮੱਗਰੀ ਨਿਰਮਾਤਾ ਐਪਸੀਲਾਨ ਐਡਵਾਂਸਡ ਮਟੀਰੀਅਲਸ ਕਰਨਾਟਕ ’ਚ 9,000 ਕਰੋੜ ਰੁਪਏ ਦੀ ਲਾਗਤ ਨਾਲ 90,000 ਟਨ ਸਾਲਾਨਾ ਉਤਪਾਦਨ ਸਮਰੱਥਾ ਵਾਲਾ ਐਨੋਡ ਪਲਾਂਟ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਦੇ ਇਕ ਚੋਟੀ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ :     ਭਾਰਤ ਫਿਰ ਤੋਂ ਬਣੇਗਾ ‘ਸੋਨੇ ਦੀ ਚਿੜੀ’, ਭਾਰਤੀ ਇਕਾਨਮੀ ਦਾ ਦੁਨੀਆ ’ਚ ਹੋਵੇਗਾ ਬੋਲਬਾਲਾ
ਇਹ ਵੀ ਪੜ੍ਹੋ :     24 ਸਾਲ ਦੀ ਉਮਰ 'ਚ ਗੂਗਲ ਤੋਂ ਮਿਲਿਆ 2 ਕਰੋੜ 7 ਲੱਖ ਦਾ ਪੈਕੇਜ, ਪਰਿਵਾਰ 'ਚ ਤਿਉਹਾਰ ਵਰਗਾ ਮਾਹੌਲ

ਐਪਸੀਲਾਨ ਸਮੂਹ ਦੇ ਪ੍ਰਬੰਧ ਨਿਰਦੇਸ਼ਕ ਵਿਕਰਮ ਹਾਂਡਾ ਨੇ ਕਿਹਾ ਕਿ ਇਸ ਪਲਾਂਟ ’ਚ ਨਿਵੇਸ਼ 2 ਪੜਾਵਾਂ ’ਚ ਹੋਵੇਗਾ। ਪਹਿਲੇ ਪੜਾਅ ’ਚ 4,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਅਤੇ ਬਾਕੀ 5,000 ਕਰੋੜ ਰੁਪਏ ਦੂਜੇ ਪੜਾਅ ’ਚ ਲਾਏ ਜਾਣਗੇ। ਇਸ ਪਲਾਂਟ ਦੀ ਸਮਰੱਥਾ ਨੂੰ 2031 ਤੱਕ ਵਧਾ ਕੇ 90,000 ਟਨ ਕੀਤਾ ਜਾਵੇਗਾ। ਇਸ ਤਰ੍ਹਾਂ ਅਗਲੇ 8 ਸਾਲਾਂ ’ਚ ਸਾਡੇ ਸਾਲਾਨਾ ਕਾਰੋਬਾਰ ਲਈ ਕੁਲ ਪੂੰਜੀਗਤ ਖਰਚ 9,000 ਕਰੋੜ ਰੁਪਏ ਹੈ । ਭਾਰਤ ’ਚ ਇਲੈਕਟ੍ਰਿਕ ਵਾਹਨਾਂ ਦੀ ਵਧਦੀ ਮੰਗ ਦੇ ਨਾਲ ਭਾਰਤੀ ਸੇਲ ਨਿਰਮਾਤਾ ਕੰਪਨੀਆਂ ਨੂੰ ਦੇਸ਼ ’ਚ ਬੈਟਰੀ ਪਲਾਂਟ ਸਥਾਪਤ ਕਰਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ :    ਮਹਿੰਗੇ ਪਿਆਜ਼ ਲਈ ਰਹੋ ਤਿਆਰ, 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ ਕੀਮਤ
ਇਹ ਵੀ ਪੜ੍ਹੋ :      90 ਹਜ਼ਾਰ ਤੋਂ ਪਾਰ ਪਹੁੰਚੀ ਚਾਂਦੀ, ਸੋਨੇ ਦੀ ਕੀਮਤ ਵੀ ਚੜ੍ਹੀ, ਜਾਣੋ ਅੱਜ ਕਿੰਨੇ ਰਹੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News