ETH ਕੁਆਇਨ ''ਚ ਆਈ 11 ਫੀਸਦੀ ਤੱਕ ਦੀ ਗਿਰਾਵਟ

Wednesday, Nov 24, 2021 - 03:22 AM (IST)

ਬਿਜ਼ਨੈੱਸ ਡੈਸਕ-ਕੇਂਦਰ ਸਰਕਾਰ ਵੱਲੋਂ ਕ੍ਰਿਪਟੋਕਰੰਸੀ ਰੈਗੂਲੇਟਰੀ ਬਿੱਲ ਲਿਆਏ ਜਾਣ ਦੇ ਐਲਾਨ ਤੋਂ ਬਾਅਦ ਕ੍ਰਿਪਟੋਕਰੰਸੀ ਬਾਜ਼ਾਰ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਬਿਟਕੁਆਇਨ ਤੋਂ ਲੈ ਕੇ ਹੋਰ ਕ੍ਰਿਪਟੋਕਰੰਸੀ ਦੀਆਂ ਕੀਮਤਾਂ 'ਚ ਗਿਰਾਵਟ ਆ ਗਈ ਹੈ। ਬਿਟਕੁਆਇਨ 'ਚ ਵੱਡੀ ਗਿਰਾਵਟ ਤੋਂ ਬਾਅਦ ETH 'ਚ ਹੇਠਾਂ ਵੀ ਕਾਰੋਬਾਰ ਕਰ ਰਹੀ ਹੈ। ਖਬਰਾਂ ਦੀ ਮੰਨੀਏ ਤਾਂ ETH 'ਚ 11 ਫੀਸਦੀ ਦੀ ਭਾਰੀ ਗਿਰਾਵਟ ਨਾਲ 2,39,000 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਮਾਹਿਰਾਂ ਦੀ ਮੰਨੀਏ ਤਾਂ ਇਸ ਦੀਆਂ ਕੀਮਤਾਂ ਹੋਰ ਡਿੱਗ ਸਕਦੀਆਂ ਹਨ।

ਇਹ ਵੀ ਪੜ੍ਹੋ : ਜਾਣੋਂ ਕੀ ਹੈ ਕ੍ਰਿਪਟੋਕਰੰਸੀ ਤੇ ਕਿਹੜੇ-ਕਿਹੜੇ ਦੇਸ਼ਾਂ 'ਚ ਹੈ ਪਾਬੰਦੀ

ਦੱਸ ਦਈਏ ਕਿ ਪਿਛਲੇ ਹਫ਼ਤੇ ਵਿੱਤ ਮਾਮਲਿਆਂ 'ਤੇ ਸੰਸਦ ਦੀ ਸਥਾਈ ਕਮੇਟੀ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਜਯੰਤ ਸਿਨ੍ਹਾ ਨੇ ਕ੍ਰਿਪਟੋ ਐਕਸਚੇਂਜਾਂ, ਬਲਾਕਚੇਨ ਅਤੇ ਕ੍ਰਿਪਟੋ ਐਸੇਟ ਕੌਂਸਲ (ਬੀ.ਏ.ਸੀ.ਸੀ.) ਦੇ ਪ੍ਰਤੀਨਿਧੀਆਂ ਅਤੇ ਹੋਰ ਲੋਕਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਨਤੀਜੇ 'ਤੇ ਪਹੁੰਚੇ ਕਿ ਕ੍ਰਿਪਟੋਕਰੰਸੀ ਨੂੰ ਪਾਬੰਦੀਸ਼ੁਦਾ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਇਸ ਦਾ ਨਿਮਯਮ ਕੀਤਾ ਜਾਣਾ ਚਾਹੀਦਾ। ਭਾਰਤੀ ਰਿਜ਼ਰਵ ਬੈਂਕ ਨੇ ਵਾਰ-ਵਾਰ ਕ੍ਰਿਪਟੋਕਰੰਸੀ ਵਿਰੁੱਧ ਸਖ਼ਤ ਵਿਚਾਰ ਜ਼ਾਹਰ ਕੀਤੇ ਹਨ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਵੀ ਇਸ ਮਹੀਨੇ ਦੀ ਸ਼ੁਰੂਆਤ 'ਚ ਕ੍ਰਿਪਟੋਕਰੰਸੀ ਨੂੰ ਇਜਾਜ਼ਤ ਦਿੱਤੇ ਜਾਣ ਵਿਰੁੱਧ ਸਖ਼ਤ ਵਿਚਾਰ ਜ਼ਾਹਰ ਕੀਤੇ ਸਨ ਅਤੇ ਕਿਹਾ ਸੀ ਕਿ ਇਹ ਕਿਸੇ ਵਿੱਤੀ ਪ੍ਰਣਾਲੀ ਲਈ ਗੰਭੀਰ ਖ਼ਤਰਾ ਹੈ।

ਇਹ ਵੀ ਪੜ੍ਹੋ : ਬਿਟਕੁਆਇਨ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News