Gold Silver Price: ਧਨਤੇਰਸ ਤੋਂ ਪਹਿਲਾਂ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਅੱਜ ਦੇ ਭਾਅ

Thursday, Oct 24, 2024 - 10:47 AM (IST)

ਨਵੀਂ ਦਿੱਲੀ - ਜਿਵੇਂ-ਜਿਵੇਂ ਦੀਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ 24 ਅਕਤੂਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਰ ਵਾਧਾ ਹੋਇਆ ਹੈ। MCX 'ਤੇ ਸੋਨਾ ਵਾਇਦਾ 78,042 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਸੀ, ਜਦਕਿ ਚਾਂਦੀ ਵਾਇਦਾ 97,535 ਰੁਪਏ ਦੇ ਨੇੜੇ ਕਾਰੋਬਾਰ ਕਰ ਰਹੇ ਸਨ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਫਿਊਚਰ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

IBJA ਦੇ ਅਨੁਸਾਰ ਸੋਨੇ ਦੀ ਕੀਮਤ

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 452 ਰੁਪਏ ਵਧ ਕੇ 78,703 ਰੁਪਏ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ ਸੋਨਾ 78,251 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਵੀ 779 ਰੁਪਏ ਦਾ ਵਾਧਾ ਹੋਇਆ ਹੈ ਅਤੇ ਇਹ 99,151 ਰੁਪਏ ਪ੍ਰਤੀ ਕਿਲੋ ਦੀ ਕੀਮਤ 'ਤੇ ਵਿਕ ਰਿਹਾ ਹੈ। ਇਸ ਤੋਂ ਇਕ ਦਿਨ ਪਹਿਲਾਂ ਚਾਂਦੀ 98,372 ਰੁਪਏ 'ਤੇ ਸੀ। ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਨੇ ਸਭ ਤੋਂ ਉੱਚਾ ਪੱਧਰ ਬਣਾਇਆ ਸੀ। ਇਸ ਮਹੀਨੇ ਹੁਣ ਤੱਕ ਸੋਨਾ 3,506 ਰੁਪਏ ਮਹਿੰਗਾ ਹੋ ਗਿਆ ਹੈ। 30 ਸਤੰਬਰ ਨੂੰ ਇਹ 75,197  ਰੁਪਏ 'ਤੇ ਸੀ।

ਸਾਲ ਦੇ ਅੰਤ ਤੱਕ ਸੋਨਾ 79 ਹਜ਼ਾਰ ਰੁਪਏ ਤੱਕ ਜਾ ਸਕਦਾ ਹੈ

ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਮੁਤਾਬਕ ਭੂ-ਰਾਜਨੀਤਿਕ ਤਣਾਅ ਅਤੇ ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਕਾਰਨ ਸੋਨੇ ਨੂੰ ਸਮਰਥਨ ਮਿਲ ਰਿਹਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ 'ਚ ਸੋਨੇ-ਚਾਂਦੀ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਇਸ ਸਾਲ ਸੋਨਾ 79 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਚਾਂਦੀ ਵੀ 1 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਸਕਦੀ ਹੈ।
 


Harinder Kaur

Content Editor

Related News