Wedding Season ''ਚ ਮਹਿੰਗੇ ਹੋਏ ਸੋਨਾ-ਚਾਂਦੀ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਜਾਣੋ ਕੀਮਤਾਂ

Tuesday, Nov 19, 2024 - 11:21 AM (IST)

ਨਵੀਂ ਦਿੱਲੀ - ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕਰਨ ਤੋਂ ਬਾਅਦ ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਫਿਊਚਰਜ਼ ਟ੍ਰੇਡਿੰਗ 'ਚ ਸੋਨੇ ਦੀ ਕੀਮਤ 75,374 ਰੁਪਏ ਅਤੇ ਚਾਂਦੀ ਦੀ ਕੀਮਤ 90,917 ਰੁਪਏ ਦੇ ਕਰੀਬ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ :     IT ਵਿਭਾਗ ਦੀ ਚਿਤਾਵਨੀ, ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਲੱਗੇਗਾ 10 ਲੱਖ ਰੁਪਏ ਦਾ ਜੁਰਮਾਨਾ

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ 'ਚ ਤੇਜ਼ੀ 

ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਾਮੈਕਸ 'ਤੇ ਸੋਨਾ 2,616.30 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,614.60 ਡਾਲਰ ਪ੍ਰਤੀ ਔਂਸ ਸੀ। ਲਿਖਣ ਦੇ ਸਮੇਂ, ਇਹ 13.60 ਡਾਲਰ ਦੇ ਵਾਧੇ ਦੇ ਨਾਲ 2,628.20 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 31.24 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 31.22 ਡਾਲਰ ਸੀ।  ਖ਼ਬਰ ਲਿਖਣ ਦੇ ਸਮੇਂ, ਇਹ  0.25 ਡਾਲਰ ਵਧ ਕੇ  31.47 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ :      ਓਮਾਨ, UAE, ਕਤਰ ਅਤੇ ਸਿੰਗਾਪੁਰ ਨਾਲੋਂ ਵੀ ਭਾਰਤ 'ਚ ਮਿਲ ਰਿਹੈ ਸਸਤਾ ਸੋਨਾ... ਜਾਣੋ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News