ਜਨਵਰੀ ''ਚ ਨਿਰਯਾਤ 6.58 ਫ਼ੀਸਦੀ ਡਿੱਗ ਕੇ 32.91 ਅਰਬ ਡਾਲਰ ਰਿਹਾ
Wednesday, Feb 15, 2023 - 03:01 PM (IST)

ਨਵੀਂ ਦਿੱਲੀ- ਦੇਸ਼ ਦਾ ਨਿਰਯਾਤ ਜਨਵਰੀ ਦੇ ਮਹੀਨੇ 'ਚ 6.58 ਫ਼ੀਸਦੀ ਡਿੱਗ ਕੇ 32.91 ਅਰਬ ਡਾਲਰ 'ਤੇ ਆ ਗਿਆ ਹੈ ਜਦਕਿ ਇਕ ਸਾਲ ਪਹਿਲਾਂ ਦੀ ਸਮਾਨ ਮਿਆਦ 'ਚ ਇਹ 35.23 ਅਰਬ ਡਾਲਰ 'ਤੇ ਰਿਹਾ ਸੀ। ਵਪਾਰ ਮੰਤਰਾਲੇ ਨੇ ਬੁੱਧਵਾਰ ਨੂੰ ਜਨਵਰੀ ਦੇ ਵਪਾਰ ਅੰਕੜੇ ਜਾਰੀ ਕਰਦੇ ਹੋਏ ਕਿਹਾ ਕਿ ਪਿਛਲੇ ਮਹੀਨੇ ਵੀ 3.63 ਫ਼ੀਸਦੀ ਘਟ ਕੇ 50.66 ਅਰਬ ਡਾਲਰ ਹੋ ਗਿਆ।
ਇਹ ਵੀ ਪੜ੍ਹੋ- ਅਡਾਨੀ ਮਾਮਲਾ : ਸੇਬੀ ਨੇ ਸੁਪਰੀਮ ਕੋਰਟ ਨੂੰ ਕਿਹਾ-ਬਾਜ਼ਾਰ ਦੀ ਅਸਥਿਰਤਾ ਤੋਂ ਨਿਪਟਣ ਲਈ ਉਨ੍ਹਾਂ ਕੋਲ ਮਜ਼ਬੂਤ ਢਾਂਚਾ
ਜਨਵਰੀ 2021 'ਚ ਇਹ 52.57 ਅਰਬ ਡਾਲਰ ਰਿਹਾ ਸੀ। ਇਸ ਤਰ੍ਹਾਂ ਜਨਵਰੀ 2022 'ਚ ਦੇਸ਼ ਦਾ ਵਪਾਰ ਘਾਟਾ 17.75 ਅਰਬ ਡਾਲਰ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਅਗਲੇ ਵਿੱਤੀ ਸਾਲ 9-11 ਫੀਸਦੀ ਤੱਕ ਵਧੇਗੀ ਕਮਰਸ਼ੀਅਲ ਵਾਹਨਾਂ ਦੀ ਵਿਕਰੀ
ਵਪਾਰ ਮੰਤਰਾਲੇ ਦੇ ਮੁਤਾਬਕ ਚਾਲੂ ਵਿੱਤੀ ਸਾਲ ਦੇ ਪਹਿਲੇ 10 ਮਹੀਨਿਆਂ (ਅਪ੍ਰੈਲ-ਜਨਵਰੀ) 'ਚ ਦੇਸ਼ ਦਾ ਕੁੱਲ ਵਸਤੂ ਨਿਰਯਾਤ 8.51 ਫ਼ੀਸਦੀ ਵਧ ਕੇ 369.25 ਅਰਬ ਡਾਲਰ 'ਤੇ ਪਹੁੰਚ ਗਿਆ। ਹਾਲਾਂਕਿ ਇਸ ਮਿਆਦ 'ਚ ਆਯਾਤ 21.89 ਫ਼ੀਸਦੀ ਦੀ ਉੱਚ ਵਾਧੇ ਦੇ ਨਾਲ 602.20 ਅਰਬ ਡਾਲਰ ਹੋ ਗਿਆ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।