PNB ਘੋਟਾਲਾ : ਨੀਰਵ ਮੋਦੀ ਤੇ ਮੇਹੁਲ ਚੌਕਸੀ ਦਾ ਪਾਸਪੋਰਟ ਸਸਪੈਂਡ

02/16/2018 2:25:59 PM

ਮੁੰਬਈ— ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) 'ਚ 11 ਹਜ਼ਾਰ ਕਰੋੜ ਰੁਪਏ ਤੋਂ ਵਧ ਦੇ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਅਤੇ ਮੇਹੁਲ ਚੌਕਸੀ ਦਾ ਪਾਸਪੋਰਟ 4 ਹਫਤੇ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਵਿਦੇਸ਼ ਮੰਤਰਾਲੇ ਨੇ ਕੀਤੀ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਪੀ. ਐੱਨ. ਬੀ. ਦੀ ਸ਼ਿਕਾਇਤ 'ਤੇ ਮੇਹੁਲ ਚੌਕਸੀ ਦੇ ਗੀਤਾਂਜਲੀ ਗਰੁੱਪ ਦੀਆਂ ਕੰਪਨੀਆਂ ਖਿਲਾਫ ਐੱਫ. ਆਈ. ਆਰ. ਵੀ ਦਰਜ ਕੀਤੀ ਹੈ। ਮੇਹੁਲ ਚੌਕਸੀ ਗੀਤਾਂਜਲੀ ਗਰੁੱਪ ਦੇ ਪ੍ਰਬੰਧਕ ਨਿਰਦੇਸ਼ਕ ਅਤੇ ਚੇਅਰਮੈਨ ਹਨ। ਸੀ. ਬੀ. ਆਈ. ਨੇ ਸ਼ੁੱਕਰਵਾਰ ਨੂੰ ਗੀਤਾਂਜਲੀ ਗਰੁੱਪ ਦੇ 20 ਟਿਕਾਣਿਆਂ 'ਤੇ ਛਾਪੇ ਮਾਰੇ ਹਨ। ਉੱਥੇ ਹੀ ਮੀਡੀਆ ਰਿਪੋਰਟਾਂ ਮੁਤਾਬਕ, ਸੀ. ਬੀ. ਆਈ. ਦੀ ਮੰਗ 'ਤੇ ਇੰਟਰਪੋਲ ਨੇ ਵੀ ਮੇਹੁਲ ਚੌਕਸੀ ਖਿਲਾਫ ਡਿਫਊਜ਼ਨ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ ਕਿਸੇ ਵਿਅਕਤੀ ਦਾ ਪਤਾ ਲਾਉਣ ਲਈ ਜਾਰੀ ਕੀਤਾ ਜਾਂਦਾ ਹੈ।