ਸੋਨੇ ਦੀਆਂ ਕੀਮਤਾਂ ''ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
Monday, Apr 29, 2024 - 02:40 PM (IST)
ਬਿਜ਼ਨੈੱਸ ਡੈਸਕ : ਸੋਨੇ ਦੀਆਂ ਕੀਮਤਾਂ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ। ਚਾਂਦੀ ਦੀ ਫਿਊਚਰ ਕੀਮਤ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਪਰ ਬਾਅਦ 'ਚ ਇਸ ਦੀ ਕੀਮਤ 'ਚ ਵੀ ਗਿਰਾਵਟ ਆਉਣ ਲੱਗੀ। ਖ਼ਬਰ ਲਿਖੇ ਜਾਣ ਤੱਕ ਸੋਨੇ ਦੇ ਵਾਇਦਾ ਭਾਅ 71,200 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਹਨ, ਜਦਕਿ ਚਾਂਦੀ ਦੇ ਵਾਇਦਾ ਮੁੱਲ 80,600 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਹਨ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਨਰਮੀ ਵੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ - ਮਾਲਦੀਵ ਨੇ MDH ਤੇ Everest ਮਸਾਲਿਆਂ ਦੀ ਵਿਕਰੀ 'ਤੇ ਲਾਈ ਪਾਬੰਦੀ, ਅਮਰੀਕਾ 'ਚ ਵੀ ਅਲਰਟ ਜਾਰੀ
ਸੋਨੇ ਦੇ ਵਾਇਦਾ ਭਾਅ
ਸੋਨੇ ਦੇ ਵਾਇਦਾ ਭਾਅ ਦੀ ਸ਼ੁਰੂਆਤ ਅੱਜ ਸੁਸਤੀ ਨਾਲ ਹੋਈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਜੂਨ ਕੰਟਰੈਕਟ ਅੱਜ 270 ਰੁਪਏ ਦੀ ਗਿਰਾਵਟ ਨਾਲ 71,230 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ ਕੰਟਰੈਕਟ 275 ਰੁਪਏ ਦੀ ਗਿਰਾਵਟ ਦੇ ਨਾਲ 71,225 ਰੁਪਏ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 71,242 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 71,147 ਰੁਪਏ 'ਤੇ ਪਹੁੰਚ ਗਿਆ। ਸੋਨੇ ਦੇ ਵਾਇਦਾ ਭਾਅ ਨੇ ਇਸ ਮਹੀਨੇ 73,958 ਰੁਪਏ ਦੇ ਭਾਅ 'ਤੇ ਸਭ ਤੋਂ ਉੱਚੇ ਪੱਧਰ ਨੂੰ ਛੂਹ ਲਿਆ।
ਇਹ ਵੀ ਪੜ੍ਹੋ - ‘ਬੈਂਕਾਂ ਦੀ ਵਧੀ ਚਿੰਤਾ! ਅਕਾਊਂਟ ’ਚ ਘੱਟ ਪੈਸੇ ਜਮ੍ਹਾ ਕਰ ਰਹੇ ਨੇ ਲੋਕ, ਲੋਨ ਲੈਣਾ ਹੋਵੇਗਾ ਮੁਸ਼ਕਿਲ’
ਚਾਂਦੀ ਦੇ ਵਾਇਦਾ ਭਾਅ
MCX 'ਤੇ ਚਾਂਦੀ ਦਾ ਬੈਂਚਮਾਰਕ ਮਈ ਕਰਾਰ ਅੱਜ 43 ਰੁਪਏ ਦੇ ਵਾਧੇ ਨਾਲ 80,723 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ ਇਕਰਾਰਨਾਮਾ 85 ਰੁਪਏ ਦੀ ਗਿਰਾਵਟ ਨਾਲ 80,595 ਰੁਪਏ ਦੀ ਕੀਮਤ 'ਤੇ ਵਪਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 80,723 ਰੁਪਏ ਅਤੇ ਹੇਠਲੇ ਪੱਧਰ 80,553 ਰੁਪਏ ਨੂੰ ਛੂਹ ਗਿਆ। ਇਸ ਮਹੀਨੇ ਚਾਂਦੀ ਦੇ ਵਾਇਦਾ ਭਾਅ ਨੇ 86,126 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਲਿਆ ਸੀ।
ਇਹ ਵੀ ਪੜ੍ਹੋ - Gold Silver Price: ਅਚਾਨਕ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨਾ ਸਸਤਾ ਹੋਇਆ ਸੋਨਾ
ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ-ਚਾਂਦੀ ਦੇ ਨਰਮ ਭਾਅ
ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ ਅਤੇ ਚਾਂਦੀ ਦੇ ਵਾਇਦਾ ਭਾਅ ਵਿਚ ਸੁਸਤੀ ਵੇਖਣ ਨੂੰ ਮਿਲ ਰਹੀ ਹੈ। ਕਾਮੈਕਸ 'ਤੇ ਸੋਨਾ 2,347.60 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,347.20 ਡਾਲਰ ਸੀ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਹ 11.40 ਡਾਲਰ ਦੀ ਗਿਰਾਵਟ ਨਾਲ 2,335.80 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦੇ ਵਾਇਦਾ ਭਾਅ 27.20 ਡਾਲਰ ਦੇ ਭਾਅ 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ 27.25 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.03 ਡਾਲਰ ਦੀ ਗਿਰਾਵਟ ਨਾਲ 27.22 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ - ਸੋਨੇ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, 71 ਹਜ਼ਾਰ ਤੋਂ ਹੇਠਾਂ ਡਿੱਗੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8