Paytm ਦੇ ਸ਼ੇਅਰਾਂ ''ਚ ਮਚੀ ਹਾਹਾਕਾਰ, ਨਿਵੇਸ਼ਕਾਂ ਨੂੰ 20,500 ਕਰੋੜ ਦਾ ਹੋਇਆ ਨੁਕਸਾਨ

Monday, Feb 05, 2024 - 12:35 PM (IST)

Paytm ਦੇ ਸ਼ੇਅਰਾਂ ''ਚ ਮਚੀ ਹਾਹਾਕਾਰ, ਨਿਵੇਸ਼ਕਾਂ ਨੂੰ 20,500 ਕਰੋੜ ਦਾ ਹੋਇਆ ਨੁਕਸਾਨ

ਬਿਜ਼ਨੈੱਸ ਡੈਸਕ : ਦੇਸ਼ ਦੀ ਸਭ ਤੋਂ ਵੱਡੀ ਫਿਨਟੇਕ ਕੰਪਨੀਆਂ ਵਿੱਚੋਂ ਇੱਕ ਵਨ 97 ਕਮਿਊਨੀਕੇਸ਼ਨ ਯਾਨੀ ਪੇਟੀਐੱਮ ਦੇ ਸ਼ੇਅਰਾਂ ਵਿੱਚ ਤਬਾਹੀ ਰੁਕਣ ਦਾ ਨਾਮ ਨਹੀਂ ਲੈ ਰਹੀ। ਸੋਮਵਾਰ ਨੂੰ ਲਗਾਤਾਰ ਤੀਜੇ ਕਾਰੋਬਾਰੀ ਦਿਨ ਕੰਪਨੀ ਦੇ ਸ਼ੇਅਰਾਂ 'ਚ 10 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਕੰਪਨੀ ਦੇ ਸ਼ੇਅਰ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਏ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਤਿੰਨ ਕਾਰੋਬਾਰੀ ਦਿਨਾਂ 'ਚ ਕੰਪਨੀ ਦੇ ਸ਼ੇਅਰਾਂ 'ਚ 42 ਫ਼ੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਦੌਰਾਨ ਨਿਵੇਸ਼ਕਾਂ ਨੂੰ 20,500 ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। 

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸ਼ੁਰੂ ਹੋਵੇਗਾ 13 ਏਅਰਪੋਰਟ ਦਾ ਨਿਰਮਾਣ, ਉੱਤਰ ਪ੍ਰਦੇਸ਼ 'ਚ ਵੀ ਬਣਨਗੇ 5 ਨਵੇਂ ਹਵਾਈ ਅੱਡੇ

ਦੂਜੇ ਪਾਸੇ, Paytm 'ਤੇ ਵੀ ਹੁਣ ਮਨੀ ਲਾਂਡਰਿੰਗ ਦਾ ਦੋਸ਼ ਲੱਗਾ ਹੈ। ਈਡੀ ਵੱਲੋਂ ਜਾਂਚ ਕੀਤੇ ਜਾਣ ਦੀ ਗੱਲ ਚੱਲ ਰਹੀ ਹੈ। ਇਸ ਦੇ ਨਾਲ ਹੀ ਪੇਟੀਐੱਮ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਅਫਵਾਹ ਕਰਾਰ ਦਿੱਤਾ ਹੈ। ਬੀਐੱਸਈ ਦੇ ਅੰਕੜਿਆਂ ਮੁਤਾਬਕ ਪੇਟੀਐੱਮ ਦੇ ਸ਼ੇਅਰਾਂ ਵਿੱਚ ਲਗਾਤਾਰ ਤੀਜੇ ਕਾਰੋਬਾਰੀ ਦਿਨ ਗਿਰਾਵਟ ਦਰਜ ਕੀਤੀ ਗਈ। ਕੰਪਨੀ ਦੇ ਸ਼ੇਅਰਾਂ 'ਚ 10 ਫ਼ੀਸਦੀ ਲੋਅਰ ਸਰਕਟ ਰਿਹਾ, ਜਿਸ ਕਾਰਨ ਕੰਪਨੀ ਦੇ ਸ਼ੇਅਰ 438.35 ਰੁਪਏ ਦੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਏ। 

ਇਹ ਵੀ ਪੜ੍ਹੋ - ਯਾਤਰੀਆਂ ਲਈ ਖ਼ੁਸ਼ਖ਼ਬਰੀ: ਏਅਰਪੋਰਟ 'ਤੇ ਜਲਦੀ ਲਗਾਏ ਜਾਣਗੇ ਬਾਇਓਮੈਟ੍ਰਿਕ ਸਿਸਟਮ ਵਾਲੇ ਈ-ਗੇਟ

ਹਾਲਾਂਕਿ ਸ਼ੁੱਕਰਵਾਰ ਨੂੰ ਕੰਪਨੀ ਦੇ ਸ਼ੇਅਰਾਂ 'ਚ 20 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਕੰਪਨੀ ਦੇ ਸ਼ੇਅਰ 487.05 ਰੁਪਏ 'ਤੇ ਬੰਦ ਹੋਏ। ਪੇਟੀਐੱਮ 'ਚ ਲਗਾਤਾਰ ਦੋ ਦਿਨਾਂ ਤੱਕ 20 ਫ਼ੀਸਦੀ ਦੀ ਗਿਰਾਵਟ ਤੋਂ ਬਾਅਦ ਸਟਾਕ ਐਕਸਚੇਂਜ ਨੇ ਲੋਅਰ ਸਰਕਟ ਲਿਮਿਟ ਨੂੰ 10 ਫ਼ੀਸਦੀ ਤੱਕ ਘਟਾ ਦਿੱਤਾ ਹੈ। Paytm ਸੰਕਟ ਕਾਰਨ ਤਿੰਨ ਕਾਰੋਬਾਰੀ ਦਿਨਾਂ ਵਿੱਚ 20,500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 

ਇਹ ਵੀ ਪੜ੍ਹੋ - ਭਾਰਤ-ਕੈਨੇਡਾ ਵਿਚਾਲੇ ਮੁੜ ਵੱਧ ਸਕਦਾ ਤਣਾਅ, ਲਾਇਆ ਚੋਣਾਂ 'ਚ ਦਖਲ ਦੇਣ ਦਾ ਦੋਸ਼

ਅੰਕੜਿਆਂ ਮੁਤਾਬਕ ਸ਼ੁੱਕਰਵਾਰ ਨੂੰ ਕੰਪਨੀ ਦਾ ਮੁੱਲ 30,931.59 ਕਰੋੜ ਰੁਪਏ ਸੀ, ਜੋ ਅੱਜ ਘੱਟ ਕੇ 27,838.75 ਕਰੋੜ ਰੁਪਏ 'ਤੇ ਆ ਗਿਆ ਹੈ। ਇਸ ਦਾ ਮਤਲਬ ਹੈ ਕਿ ਸੋਮਵਾਰ ਨੂੰ ਕੰਪਨੀ ਦੇ ਵੈਲਿਊਏਸ਼ਨ 'ਚ 3092.84 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ, ਜਦੋਂਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਕੰਪਨੀ ਦੇ ਵੈਲਿਊਏਸ਼ਨ 'ਚ 17378.41 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਇਸ ਦਾ ਮਤਲਬ ਹੈ ਕਿ ਤਿੰਨ ਦਿਨਾਂ 'ਚ ਕੰਪਨੀ ਦੇ ਮੁਲਾਂਕਣ 'ਚ 20,471.25 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News