ਰਾਹਤ ! ਕੱਚੇ ਤੇਲ ਦੀ ਕੀਮਤ ''ਚ ਭਾਰੀ ਗਿਰਾਵਟ, ਪੈਟਰੋਲ-ਡੀਜ਼ਲ ਦੇ ਰੇਟ ਬਦਲੇ
Tuesday, Oct 15, 2024 - 11:01 AM (IST)
ਨਵੀਂ ਦਿੱਲੀ - ਗਲੋਬਲ ਬਾਜ਼ਾਰ 'ਚ ਪਿਛਲੇ ਕਈ ਦਿਨਾਂ ਤੋਂ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਮੰਗਲਵਾਰ ਨੂੰ ਵੀ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਬਾਅਦ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ। ਮੰਗਲਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਡਬਲਯੂਟੀਆਈ ਕਰੂਡ ਦੀ ਕੀਮਤ 2.87 ਫੀਸਦੀ ਯਾਨੀ 2.12 ਡਾਲਰ ਡਿੱਗ ਗਈ। ਇਸ ਤੋਂ ਬਾਅਦ ਇਹ ਡਿੱਗ ਕੇ 71.71 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਜਦੋਂ ਕਿ ਬ੍ਰੈਂਟ ਕਰੂਡ ਦਾ ਭਾਅ 2.89 ਫ਼ੀਸਦੀ ਭਾਵ 2.24 ਡਾਲਰ ਸਸਤਾ ਹੋ ਕੇ 75.22 ਡਾਲਰ ਪ੍ਰਤੀ ਬੈਰਲ ਹੋ ਗਿਆ।
ਇਨ੍ਹਾਂ ਸ਼ਹਿਰਾਂ ਵਿੱਚ ਬਦਲ ਗਏ ਹਨ ਰੇਟ
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਯੂਪੀ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਪੈਟਰੋਲ 29 ਪੈਸੇ ਸਸਤਾ 94.72 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਡੀਜ਼ਲ ਵੀ 31 ਪੈਸੇ ਦੀ ਗਿਰਾਵਟ ਨਾਲ 87.83 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 18 ਪੈਸੇ ਦੀ ਗਿਰਾਵਟ ਨਾਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 18 ਪੈਸੇ ਦੀ ਗਿਰਾਵਟ ਨਾਲ 92.04 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਪਹਾੜੀ ਰਾਜ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ 'ਚ ਪੈਟਰੋਲ 13 ਪੈਸੇ ਮਹਿੰਗਾ ਹੋ ਕੇ 93.45 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 20 ਪੈਸੇ ਵਧ ਕੇ 88.32 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਦਿੱਲੀ ਅਤੇ ਮੁੰਬਈ ਸਮੇਤ ਦੇਸ਼ ਦੇ ਚਾਰ ਵੱਡੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਦਿੱਲੀ 'ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ 'ਤੇ ਚੱਲ ਰਿਹਾ ਹੈ, ਜਦਕਿ ਮੁੰਬਈ 'ਚ ਇਕ ਲੀਟਰ ਪੈਟਰੋਲ ਦੀ ਕੀਮਤ 103.44 ਰੁਪਏ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਕੋਲਕਾਤਾ 'ਚ ਪੈਟਰੋਲ 104.95 ਰੁਪਏ ਅਤੇ ਡੀਜ਼ਲ 91.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉਥੇ ਹੀ ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ। ਜਦਕਿ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ ਨਵੀਆਂ ਦਰਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।