ਭਾਰਤ ਨਿਵੇਸ਼ਕਾਂ ਲਈ ਪਸੰਦੀਦਾ ਨਿਵੇਸ਼ ਸਥਾਨ : ਗੋਇਲ

Sunday, Jul 21, 2024 - 11:40 AM (IST)

ਭਾਰਤ ਨਿਵੇਸ਼ਕਾਂ ਲਈ ਪਸੰਦੀਦਾ ਨਿਵੇਸ਼ ਸਥਾਨ : ਗੋਇਲ

ਨਵੀਂ ਦਿੱਲੀ (ਭਾਸ਼ਾ) - ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਅਮਰੀਕਾ ’ਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨੂੰ ਪਸੰਦੀਦਾ ਨਿਵੇਸ਼ ਸਥਾਨ ਦੇ ਤੌਰ ’ਤੇ ਉਤਸ਼ਾਹ ਦੇਣ ’ਚ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵੱਖ-ਵੱਖ ਖੇਤਰਾਂ ’ਚ ਉਪਲੱਬਧ ਵਿਆਪਕ ਮੌਕਿਆਂ ਬਾਰੇ ਦੱਸਿਆ।

ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਿਵੇਸ਼ ਜੁਟਾਉਣ ਲਈ ਕਈ ਕਦਮ ਚੁੱਕੇ ਹਨ, ਜਿਨ੍ਹਾਂ ’ਚ ਕਾਰੋਬਾਰੀ ਸਰਲਤਾ, ਅਨੁਪਾਲਨ ਬੋਝ ਨੂੰ ਘੱਟ ਕਰਨਾ, ਪੁਲਾੜ ਵਰਗੇ ਖੇਤਰਾਂ ਨੂੰ ਸਿੱਧੇ ਵਿਦੇਸ਼ੀ ਨਿਵੇਸ਼ ਲਈ ਖੋਲ੍ਹਣਾ ਸ਼ਾਮਲ ਹੈ। ਗੋਇਲ ਨੇ ਪ੍ਰਵਾਸੀ ਭਾਰਤੀਆਂ ਨੂੰ 2047 ਤੱਕ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣ ’ਚ ਯੋਗਦਾਨ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ, ‘‘ਬਰਾਂਡ ਇੰਡੀਆ ਨੂੰ ਇਕ ਪ੍ਰਮੁੱਖ ਨਿਵੇਸ਼ ਸਥਾਨ ਵਜੋਂ ਉਤਸ਼ਾਹ ਦੇਣ ’ਚ ਮਦਦ ਕਰੋ। ਭਾਰਤ ’ਚ ਕੀਤੇ ਗਏ ਨਿਵੇਸ਼ ’ਚ ਜਬਰਦਸਤ ਵਾਧਾ ਸਮਰੱਥਾ ਹੈ। ਇਸ ਸਾਲ ਅਪ੍ਰੈਲ ਅਤੇ ਮਈ ਦਰਮਿਆਨ ਐੱਨ. ਆਰ. ਆਈ. ਡਿਪਾਜ਼ਿਟ ਵਧ ਕੇ 3 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਗਿਆ ਹੈ। ਇਹ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ ਚਾਰ ਗੁਣਾ ਹੈ।’’

ਉਨ੍ਹਾਂ ਨੇ ਅਮਰੀਕਾ ’ਚ ਪ੍ਰਵਾਸੀ ਭਾਰਤੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ’ਚ ਇਹ ਗੱਲ ਕਹੀ।

ਗੋਇਲ ਨੇ ਕਿਹਾ, ‘‘ਮੈਂ ਤੁਹਾਨੂੰ ਸਾਰਿਆਂ ਨੂੰ ਭਾਰਤ ’ਚ ਨਿਵੇਸ਼ ਕਰਨ ਲਈ ਸੱਦਾ ਦਿੰਦਾ ਹਾਂ। ਭਾਰਤ ਦੇ ਵਾਧਾ ਦੀ ਗਾਥਾ ਤੇਜ਼ ਰਫ਼ਤਾਰ ਨਾਲ ਅੱਗੇ ਵਧਦੀ ਰਹੇਗੀ। ਭਾਰਤ ਗਲੋਬਲ ਅਰਥਵਿਵਸਥਾ ਦੀ ਅਗਵਾਈ ਕਰਨਾ ਜਾਰੀ ਰੱਖੇਗਾ ਅਤੇ ਨਿਵੇਸ਼ ਤੇ ਵਿਨਿਰਮਾਣ ਲਈ ਸਭ ਤੋਂ ਪਸੰਦੀਦਾ ਸਥਾਨ ਬਣਿਆ ਰਹੇਗਾ।’’

ਸਵੱਛ ਊਰਜਾ ’ਤੇ ਉਨ੍ਹਾਂ ਨੇ ਕਿਹਾ ਕਿ ਭਾਰਤ ਕੋਲ 500 ਗੀਗਾਵਾਟ ਦਾ ਦੁਨੀਆ ਦਾ ਸਭ ਤੋਂ ਵੱਡਾ ਨਵਿਆਉਣਯੋਗ ਊਰਜਾ ਪ੍ਰੋਗਰਾਮ ਹੈ।


author

Harinder Kaur

Content Editor

Related News