ਵਿੱਤ ਮੰਤਰੀ ਸੀਤਾਰਮਣ ਦਾ ਵੱਡਾ ਬਿਆਨ: IDBI ਬੈਂਕ ਦੇ ਨਿਵੇਸ਼ ਦੀ ਪ੍ਰਕਿਰਿਆ ਰਹੇਗੀ ਜਾਰੀ

Saturday, Apr 25, 2026 - 03:50 PM (IST)

ਵਿੱਤ ਮੰਤਰੀ ਸੀਤਾਰਮਣ ਦਾ ਵੱਡਾ ਬਿਆਨ: IDBI ਬੈਂਕ ਦੇ ਨਿਵੇਸ਼ ਦੀ ਪ੍ਰਕਿਰਿਆ ਰਹੇਗੀ ਜਾਰੀ

ਬਿਜ਼ਨੈੱਸ ਡੈਸਕ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ IDBI ਬੈਂਕ ਦੇ ਨਿਵੇਸ਼ (Disinvestment) ਨੂੰ ਲੈ ਕੇ ਚੱਲ ਰਹੀਆਂ ਅਟਕਲਾਂ 'ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ IDBI ਬੈਂਕ ਦੇ ਵਿਨਿਵੇਸ਼ ਦੀ ਪ੍ਰਕਿਰਿਆ ਜਾਰੀ ਰਹੇਗੀ। ਵਿੱਤ ਮੰਤਰੀ ਦਾ ਇਹ ਬਿਆਨ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਆਇਆ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਰਕਾਰ ਨੇ ਰਾਖਵੀਂ ਕੀਮਤ ਤੋਂ ਘੱਟ ਬੋਲੀਆਂ ਮਿਲਣ ਕਾਰਨ ਬੈਂਕ ਦੀ ਵਿਕਰੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ

ਸ਼ੇਅਰ ਬਾਜ਼ਾਰ ਵਿੱਚ ਦੇਖਿਆ ਗਿਆ ਉਛਾਲ 

ਵਿੱਤ ਮੰਤਰੀ ਦੇ ਇਸ ਭਰੋਸੇ ਤੋਂ ਬਾਅਦ ਬਾਜ਼ਾਰ ਵਿੱਚ ਸਕਾਰਾਤਮਕ ਰੁਖ ਦੇਖਣ ਨੂੰ ਮਿਲਿਆ ਅਤੇ IDBI ਬੈਂਕ ਦੇ ਸ਼ੇਅਰ ਵਿੱਚ 8 ਫੀਸਦੀ ਤੱਕ ਦੀ ਤੇਜ਼ੀ ਆਈ, ਹਾਲਾਂਕਿ ਬਾਅਦ ਵਿੱਚ ਇਹ ਵਾਧਾ ਕੁਝ ਘੱਟ ਕੇ ਕਰੀਬ 3.5 ਫੀਸਦੀ 'ਤੇ ਬੰਦ ਹੋਇਆ। ਜ਼ਿਕਰਯੋਗ ਹੈ ਕਿ ਸਰਕਾਰ IDBI ਬੈਂਕ ਵਿੱਚ ਆਪਣੀ 30.48% ਹਿੱਸੇਦਾਰੀ ਅਤੇ ਭਾਰਤੀ ਜੀਵਨ ਬੀਮਾ ਨਿਗਮ (LIC) ਦੀ 30.24% ਹਿੱਸੇਦਾਰੀ ਵੇਚਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ :  ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ ਬਦਲਾਅ ਲਾਗੂ, ਜਾਣੋ ਕਿੰਨੀ ਘਟੇਗੀ ਤੁਹਾਡੀ 'ਇਨ-ਹੈਂਡ' ਸੈਲਰੀ

ਬੈਂਕਿੰਗ ਖੇਤਰ ਵਿੱਚ 'ਓਪਨ ਆਰਕੀਟੈਕਚਰ ਮਾਡਲ' ਦੀ ਤਿਆਰੀ 

ਵਿੱਤ ਮੰਤਰੀ ਨੇ ਬੈਂਕਿੰਗ ਸੈਕਟਰ ਵਿੱਚ ਇੱਕ ਨਵੇਂ “ਓਪਨ ਆਰਕੀਟੈਕਚਰ ਮਾਡਲ” ਬਾਰੇ ਵੀ ਚਰਚਾ ਕੀਤੀ। ਇਸ ਮਾਡਲ ਤਹਿਤ ਬੈਂਕ ਆਪਣੇ ਗਾਹਕਾਂ ਨੂੰ ਨਾ ਸਿਰਫ਼ ਆਪਣੇ, ਸਗੋਂ ਹੋਰ ਕੰਪਨੀਆਂ (ਥਰਡ ਪਾਰਟੀ) ਦੇ ਵਿੱਤੀ ਉਤਪਾਦ ਜਿਵੇਂ ਕਿ ਮਿਊਚਲ ਫੰਡ ਅਤੇ ਬੀਮਾ ਵੀ ਮੁਹੱਈਆ ਕਰਵਾ ਸਕਣਗੇ। ਇਸ ਸੰਭਾਵੀ ਬਦਲਾਅ ਕਾਰਨ ਬਾਜ਼ਾਰ ਵਿੱਚ ਹਲਚਲ ਦੇਖੀ ਗਈ ਅਤੇ SBI ਲਾਈਫ ਇੰਸ਼ੋਰੈਂਸ ਕੰਪਨੀ ਦਾ ਸ਼ੇਅਰ ਕਰੀਬ 3.29% ਤੱਕ ਡਿੱਗ ਗਿਆ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

2047 ਤੱਕ ਬੈਂਕਿੰਗ ਸੈਕਟਰ ਨੂੰ ਮਜ਼ਬੂਤ ਬਣਾਉਣ ਦਾ ਟੀਚਾ

ਸੀਤਾਰਮਣ ਨੇ ਦੱਸਿਆ ਕਿ ਇੱਕ ਉੱਚ ਪੱਧਰੀ ਕਮੇਟੀ ਇਸ ਗੱਲ 'ਤੇ ਵਿਚਾਰ ਕਰ ਰਹੀ ਹੈ ਕਿ ਬੈਂਕਿੰਗ ਪ੍ਰਣਾਲੀ ਨੂੰ ਹੋਰ ਪ੍ਰਤੀਯੋਗੀ ਅਤੇ ਪਾਰਦਰਸ਼ੀ ਕਿਵੇਂ ਬਣਾਇਆ ਜਾਵੇ। ਸਰਕਾਰ ਦਾ ਟੀਚਾ 2047 ਤੱਕ ਭਾਰਤ ਦੇ ਬੈਂਕਿੰਗ ਖੇਤਰ ਨੂੰ ਵਿਸ਼ਵ ਪੱਧਰ 'ਤੇ ਮਜ਼ਬੂਤ ਬਣਾਉਣਾ ਹੈ।

ਇਹ ਵੀ ਪੜ੍ਹੋ :    ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ

ਸਾਈਬਰ ਸੁਰੱਖਿਆ ਅਤੇ AI ਚੁਣੌਤੀਆਂ

ਵਿੱਤ ਮੰਤਰੀ ਨੇ ਬੈਂਕਾਂ ਨੂੰ ਵਧਦੇ AI-ਅਧਾਰਤ ਸਾਈਬਰ ਜੋਖਮਾਂ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਆਈ.ਟੀ. (IT) ਸਿਸਟਮ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵਵਿਆਪੀ ਅਨਿਸ਼ਚਿਤਤਾਵਾਂ ਦੇ ਬਾਵਜੂਦ ਭਾਰਤ ਦੀ ਘਰੇਲੂ ਮੰਗ ਮਜ਼ਬੂਤ ਹੈ, ਪਰ ਬੈਂਕਾਂ ਨੂੰ ਖੇਤੀਬਾੜੀ ਅਤੇ ਨਿਰਮਾਣ ਵਰਗੇ ਮਹੱਤਵਪੂਰਨ ਖੇਤਰਾਂ ਨੂੰ ਲਗਾਤਾਰ ਸਹਿਯੋਗ ਦੇਣ ਦੀ ਲੋੜ ਹੈ।

ਇਹ ਵੀ ਪੜ੍ਹੋ :  RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ
ਇਹ ਵੀ ਪੜ੍ਹੋ :   ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ
ਇਹ ਵੀ ਪੜ੍ਹੋਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News