ਵਿੱਤ ਮੰਤਰੀ ਸੀਤਾਰਮਨ ਨੇ ਅੰਤਰਿਮ ਬਜਟ ਤੋਂ ਪਹਿਲਾਂ ਦਿੱਤਾ ਬਿਆਨ, ਇਨ੍ਹਾਂ 4 ਵਰਗਾਂ 'ਤੇ ਰਹੇਗਾ ਖਾਸ ਫੌਕਸ

Friday, Jan 26, 2024 - 01:00 PM (IST)

ਵਿੱਤ ਮੰਤਰੀ ਸੀਤਾਰਮਨ ਨੇ ਅੰਤਰਿਮ ਬਜਟ ਤੋਂ ਪਹਿਲਾਂ ਦਿੱਤਾ ਬਿਆਨ, ਇਨ੍ਹਾਂ 4 ਵਰਗਾਂ 'ਤੇ ਰਹੇਗਾ ਖਾਸ ਫੌਕਸ

ਬਿਜ਼ਨੈੱਸ ਡੈਸਕ : ਅੰਤਰਿਮ ਬਜਟ ਪੇਸ਼ ਕਰਨ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਪਛਾਣੇ ਗਏ ਚਾਰ ਸਮੂਹਾਂ - ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗ਼ਰੀਬਾਂ ਦੀ ਬਿਹਤਰੀ ਲਈ ਆਪਣੀਆਂ ਨੀਤੀਆਂ 'ਤੇ ਧਿਆਨ ਕੇਂਦਰਿਤ ਕਰੇਗੀ। ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਦੀ 125ਵੀਂ ਵਰ੍ਹੇਗੰਢ ਦੇ ਮੌਕੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ, 'ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਬਦਕਿਸਮਤ ਗਰੀਬਾਂ ਦੀ ਬਿਹਤਰੀ ਲਈ ਸਭ ਕੁਝ ਕੀਤਾ ਜਾਵੇਗਾ, ਜਿਨ੍ਹਾਂ ਦੇ ਉਥਾਨ ਲਈ ਅਜੇ ਵੀ ਸਹਾਇਤਾ ਦੀ ਲੋੜ ਹੈ। 

ਇਹ ਵੀ ਪੜ੍ਹੋ - Flipkart ਦੀ ਵੱਡੀ ਕਾਰਵਾਈ, ਖ਼ਰਾਬ ਪ੍ਰਦਰਸ਼ਨ ਕਾਰਨ ਕਰੀਬ 1100 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇਗਾ ਬਾਹਰ

ਉਹਨਾਂ ਨੇ ਕਿਹਾ ਕਿ ਅਜਿਹਾ ਕਰਦੇ ਸਮੇਂ ਜਾਤ, ਫਿਰਕੇ ਜਾਂ ਧਰਮ ਦੇ ਆਧਾਰ 'ਤੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਲਈ ਕੰਮ ਕਰਨ। ਸੀਤਾਰਮਨ ਨੇ ਇਹ ਗੱਲਾਂ ‘ਯੂਥ ਏਮਪਾਵਰਮੈਂਟ: ਬਿਲਡਿੰਗ ਦ ਫਾਊਂਡੇਸ਼ਨ ਆਫ ਏ ਡਿਵੈਲਪਡ ਇੰਡੀਆ’ ਵਿਸ਼ੇ ‘ਤੇ ਆਯੋਜਿਤ ਸੰਵਾਦ ਦੌਰਾਨ ਕਹੀਆਂ ਹਨ।

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਸੀਤਾਰਮਨ ਆਮ ਚੋਣਾਂ ਤੋਂ ਪਹਿਲਾਂ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਆਰਥਿਕ ਸਹਾਇਤਾ ਤੱਕ ਸੀਮਤ ਨਹੀਂ ਹਨ, ਬਲਕਿ ਹੁਨਰ ਸਿਖਲਾਈ ਰਾਹੀਂ ਨੌਜਵਾਨਾਂ ਲਈ ਮੌਕੇ ਪੈਦਾ ਕਰਨ 'ਤੇ ਧਿਆਨ ਕੇਂਦਰਤ ਕਰਦੀਆਂ ਹਨ। ਉਨ੍ਹਾਂ ਨੇ ਕਿਹਾ, 'ਮਿਸਾਲ ਵਜੋਂ ਕਿਸਾਨਾਂ ਨੂੰ ਖੇਤੀ ਦੇ ਨਵੀਨਤਮ ਅਤੇ ਕੁਦਰਤੀ ਤਰੀਕਿਆਂ ਬਾਰੇ ਦੱਸਿਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਖ਼ਰਚੇ ਘਟਣਗੇ। ਅਸੀਂ ਗ਼ਰੀਬਾਂ ਨੂੰ ਮਕਾਨ, ਪਾਣੀ, ਬਿਜਲੀ, ਸੜਕਾਂ ਆਦਿ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ ਅਤੇ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਦੇ ਪੂਰੇ ਟੀਚੇ ਤੱਕ ਪਹੁੰਚਣ ਦੇ ਨੇੜੇ ਹਾਂ। 

ਇਹ ਵੀ ਪੜ੍ਹੋ - ਅਯੁੱਧਿਆ ਬਣੇਗਾ ਵੱਡਾ ਸੈਰ-ਸਪਾਟਾ ਸਥਾਨ, ਹਰ ਸਾਲ 5 ਕਰੋੜ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ

ਸੀਤਾਰਮਨ ਨੇ ਕਿਹਾ ਕਿ 2014 ਤੋਂ ਸਰਕਾਰ ਨੇ ਲੋਕਾਂ ਨੂੰ ਮਕਾਨ, ਪਾਣੀ, ਸੜਕਾਂ, ਬਿਜਲੀ ਵਰਗੀਆਂ ਫੌਰੀ ਬੁਨਿਆਦੀ ਲੋੜਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਹਨ, ਜਿਨ੍ਹਾਂ ਦੀ ਪਿਛਲੇ 50-60 ਸਾਲਾਂ ਤੋਂ ਘਾਟ ਸੀ। ਸੀਤਾਰਮਨ ਨੇ ਕਿਹਾ ਕਿ ਭਾਰਤ ਲਾਲ ਸਾਗਰ ਸੰਕਟ ਵਰਗੀਆਂ ਵਿਸ਼ਵਵਿਆਪੀ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਆਤਮ-ਨਿਰਭਰ ਹੈ ਅਤੇ ਬਹੁਤ ਸਾਰੇ ਦੇਸ਼ ਅਨਾਜ ਦੀ ਬਰਾਮਦ ਲਈ ਲੰਬੇ ਸਮੇਂ ਦੀ ਸਮਝ ਬਣਾਉਣ ਲਈ ਭਾਰਤ ਨਾਲ ਕੰਮ ਕਰਨਾ ਚਾਹੁੰਦੇ ਹਨ। ਭਾਰਤ ਤੇਲ ਬੀਜਾਂ ਅਤੇ ਦਾਲਾਂ ਨੂੰ ਛੱਡ ਕੇ ਖੇਤੀ ਉਤਪਾਦਾਂ ਵਿੱਚ ਲਗਭਗ ਆਤਮਨਿਰਭਰ ਹੈ।

ਇਹ ਵੀ ਪੜ੍ਹੋ - Ram Mandir:ਹੁਣ ਹਰ ਰੋਜ਼ 4 ਵਜੇ ਉੱਠਣਗੇ ਰਾਮਲਲਾ, ਹਰ ਘੰਟੇ ਲਗੇਗਾ ਭੋਗ, 14 ਘੰਟੇ ਸ਼ਰਧਾਲੂਆਂ ਨੂੰ ਦੇਣਗੇ ਦਰਸ਼ਨ

ਵਿੱਤ ਮੰਤਰੀ ਨੇ ਕਿਹਾ, 'ਅਸੀਂ ਉਨ੍ਹਾਂ ਖੁਸ਼ਕਿਸਮਤ ਦੇਸ਼ਾਂ ਵਿੱਚੋਂ ਇੱਕ ਹਾਂ, ਜੋ ਜੰਗ ਅਤੇ ਲਾਲ ਸਾਗਰ ਸੰਕਟ ਤੋਂ ਪ੍ਰਭਾਵਿਤ ਦੁਨੀਆ ਵਿੱਚ ਅਨਾਜ ਦੀ ਆਵਾਜਾਈ ਚੁਣੌਤੀਪੂਰਨ ਅਤੇ ਮਹਿੰਗੇ ਹੋਣ ਦੇ ਬਾਵਜੂਦ ਵੱਡੇ ਪੱਧਰ 'ਤੇ ਸਵੈ-ਨਿਰਭਰ ਹਨ। ਖੇਤੀਬਾੜੀ ਵਿੱਚ ਅਪਾਰ ਸੰਭਾਵਨਾਵਾਂ ਹਨ ਅਤੇ ਅਸੀਂ ਇਸ ਖੇਤਰ ਵਿੱਚ ਖੋਜ ਤੇ ਵਿਕਾਸ ਗਤੀਵਿਧੀਆਂ ਵਿੱਚ ਨਿਵੇਸ਼ ਕਰ ਰਹੇ ਹਾਂ। ਸੀਤਾਰਮਨ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀਬੀਟੀ) ਦੇ ਤਹਿਤ ਫਰਜ਼ੀ ਅਤੇ ਅਣਚਾਹੇ ਲਾਭਪਾਤਰੀਆਂ ਨੂੰ ਖ਼ਤਮ ਕਰਕੇ 2.5 ਲੱਖ ਕਰੋੜ ਰੁਪਏ ਦੀ ਬਚਤ ਕੀਤੀ ਹੈ। ਡੀਬੀਟੀ ਨੇ ਨਾ ਸਿਰਫ਼ ਸਰਕਾਰੀ ਫੰਡ ਟਰਾਂਸਫਰ ਵਿੱਚ ਪਾਰਦਰਸ਼ਤਾ ਲਿਆਂਦੀ ਹੈ ਸਗੋਂ ਤਕਨਾਲੋਜੀ ਦੀ ਵਰਤੋਂ ਰਾਹੀਂ ਕੁਸ਼ਲਤਾ ਵਿੱਚ ਵੀ ਵਾਧਾ ਕੀਤਾ ਹੈ। ਵਿੱਤ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਅਧਿਕਾਰ ਦੀ ਬਜਾਏ ਫਰਜ਼ ਦੀ ਭਾਵਨਾ ਨਾਲ ਵੋਟ ਪਾਉਣ।

ਇਹ ਵੀ ਪੜ੍ਹੋ - Ram Mandir Ceremony: ਅੱਜ ਯਾਨੀ 22 ਜਨਵਰੀ ਨੂੰ ਪੈਦਾ ਹੋਣ ਵਾਲੇ ਬੱਚਿਆਂ ਦੀ ਰਾਸ਼ੀ ਹੋਵੇਗੀ ਖ਼ਾਸ, ਜਾਣੋ ਕਿਵੇਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News