31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਅਗਲਾ ਸੈਸ਼ਨ , ਵਿੱਤ ਮੰਤਰੀ 1 ਫਰਵਰੀ ਨੂੰ ਪੇਸ਼ ਕਰਨਗੇ ਅੰਤਰਿਮ ਬਜਟ
Thursday, Jan 11, 2024 - 05:02 PM (IST)
ਨਵੀਂ ਦਿੱਲੀ - ਸੰਸਦ ਦੇ ਬਜਟ ਸੈਸ਼ਨ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਬਜਟ ਸੈਸ਼ਨ ਹੋਵੇਗਾ। ਸੂਤਰਾਂ ਦੀ ਮੰਨੀਏ ਤਾਂ ਸੰਸਦ ਦਾ ਬਜਟ ਸੈਸ਼ਨ 9 ਫਰਵਰੀ ਤੱਕ ਚੱਲੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੰਤਰਿਮ ਬਜਟ ਪੇਸ਼ ਕਰਨਗੇ।
ਇਹ ਵੀ ਪੜ੍ਹੋ : ਰਾਮ ਮੰਦਰ 'ਚ ਐਂਟਰੀ ਲਈ ਲਾਜ਼ਮੀ ਹੈ ਇਨ੍ਹਾਂ ਨਿਯਮਾਂ ਦੀ ਪਾਲਣਾ, ਇਹ ਚੀਜ਼ਾਂ ਲਿਜਾਉਣ 'ਤੇ ਰਹੇਗੀ ਰੋਕ
ਤੁਹਾਨੂੰ ਦੱਸ ਦੇਈਏ ਕਿ ਸੰਸਦ ਦਾ ਇਹ ਬਜਟ ਸੈਸ਼ਨ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਸੈਸ਼ਨ ਹੋਵੇਗਾ। ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੋਦੀ ਸਰਕਾਰ ਇਸ ਅੰਤਰਿਮ ਬਜਟ ਸੈਸ਼ਨ ਵਿੱਚ ਔਰਤਾਂ ਅਤੇ ਕਿਸਾਨਾਂ ਨਾਲ ਸਬੰਧਤ ਕਈ ਵੱਡੇ ਐਲਾਨ ਕਰ ਸਕਦੀ ਹੈ। ਇਸ ਸੈਸ਼ਨ ਵਿੱਚ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਕਿਸਾਨ ਸਨਮਾਨ ਨਿਧੀ ਨੂੰ ਦੁੱਗਣਾ ਕਰਨ ਦਾ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸੰਸਦ ਦਾ ਸਰਦ ਰੁੱਤ ਸੈਸ਼ਨ ਪਿਛਲੇ ਸਾਲ 4 ਦਸੰਬਰ ਤੋਂ ਸ਼ੁਰੂ ਹੋਇਆ ਸੀ, ਜੋ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਖਤਮ ਹੋ ਗਿਆ ਸੀ। ਇਸ ਸੈਸ਼ਨ ਵਿੱਚ ਮੋਦੀ ਸਰਕਾਰ ਨੇ ਅਪਰਾਧ ਅਤੇ ਨਿਆਂ ਨਾਲ ਸਬੰਧਤ ਨਵੇਂ ਬਿੱਲ ਪਾਸ ਕੀਤੇ ਸਨ।
ਇਹ ਵੀ ਪੜ੍ਹੋ : ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰਾਮਨਗਰੀ ਦੀ ਪ੍ਰਕਰਮਾ ਨਹੀਂ ਕਰਨਗੇ 'ਰਾਮਲਲਾ', ਜਾਣੋ ਕਿਉਂ ਰੱਦ ਹੋਇਆ ਪ੍ਰੋਗਰਾਮ
ਇਹ ਵੀ ਪੜ੍ਹੋ : DGCA ਨੇ ਜਾਰੀ ਕੀਤੇ ਨਵੇਂ ਨਿਯਮ, ਫਲਾਈਟ ਕਰੂ ਨੂੰ ਮਿਲੇਗਾ ਜ਼ਿਆਦਾ ਆਰਾਮ, ਵਧੇਗੀ ਜਹਾਜ਼ਾਂ ਦੀ ਸੁਰੱਖਿਆ
ਇਹ ਵੀ ਪੜ੍ਹੋ : ਰਾਮ ਦੇ ਨਾਮ ਦਾ ਚੜ੍ਹਿਆ ਰੰਗ ਤੇ ਵਧਿਆ ਕੰਮ, ਲੱਖ ਰੁਪਏ ਤੱਕ ਪਹੁੰਚੀ ਸਾੜ੍ਹੀ ਦੀ ਕੀਮਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8