ਲਾਲ ਸਾਗਰ ਸੰਕਟ: ਵਿੱਤ ਮੰਤਰਾਲਾ ਨੇ ਸਰਕਾਰੀ ਬੈਂਕਾਂ ਨੂੰ ਬਰਾਮਦਕਾਰਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ

Friday, Feb 09, 2024 - 10:58 AM (IST)

ਲਾਲ ਸਾਗਰ ਸੰਕਟ: ਵਿੱਤ ਮੰਤਰਾਲਾ ਨੇ ਸਰਕਾਰੀ ਬੈਂਕਾਂ ਨੂੰ ਬਰਾਮਦਕਾਰਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ

ਨਵੀਂ ਦਿੱਲੀ (ਭਾਸ਼ਾ)- ਲਾਲ ਸਾਗਰ ਸੰਕਟ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਬਰਾਮਦਕਾਰਾਂ ਦੇ ਵਿੱਤ ਅਤੇ ਬੀਮਾ ਸਬੰਧੀ ਮਾਮਲਿਆਂ ਨੂੰ ਸੰਵੇਦਨਸ਼ੀਲਤਾ ਨਾਲ ਨਿਪਟਾਉਣ ਦੀ ਲੋੜ ਹੈ। ਵਿੱਤੀ ਸੇਵਾ ਸਕੱਤਰ ਵਿਵੇਕ ਜੋਸ਼ੀ ਨੇ ਜਨਤਕ ਖੇਤਰ ਦੇ ਬੈਂਕਾਂ ਅਤੇ ਬੀਮਾ ਕੰਪਨੀਆਂ ਨੂੰ ਇਹ ਅਪੀਲ ਕੀਤੀ ਹੈ। ਉਨ੍ਹਾਂ ਨੇ ਇਕ ਇੰਟਰਵਿਊ ’ਚ ਕਿਹਾ,‘‘ਲਾਲ ਸਾਗਰ ਸੰਕਟ ਦੇ ਮੱਦੇਨਜ਼ਰ ਅਸੀਂ ਜਨਤਕ ਖੇਤਰ ਦੇ ਬੈਂਕਾਂ ਅਤੇ ਬੀਮਾ ਕੰਪਨੀਆਂ ਨੂੰ ਇਸ ਸਮੱਸਿਆ ’ਤੇ ਵਿਚਾਰ ਕਰਨ ਲਈ ਕਿਹਾ ਹੈ, ਕਿਉਂਕਿ ਜਹਾਜ਼ ਲੰਬਾ ਰਸਤਾ ਆਪਣਾ ਰਹੇ ਹਨ, ਜਿਸ ਕਾਰਨ ਵਪਾਰ ਵਿੱਤ ਦੀ ਮੰਗ ਵੱਧ ਰਹੀ ਹੈ ਅਤੇ ਬੀਮਾ ਲਾਗਤ ’ਚ ਵਾਧਾ ਹੋ ਰਿਹਾ ਹੈ।’’

ਇਹ ਵੀ ਪੜ੍ਹੋ - Amazon ਤੇ Flipkart ਨੂੰ ਟੱਕਰ ਦੇਣ ਦੀ ਤਿਆਰੀ 'ਚ ਸਰਕਾਰ, ਹੁਣ ਵੇਚੇਗੀ ਅਗਰਬਤੀ ਤੇ ਟੁੱਥਬਰੱਸ਼

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਜਿਹੀ ਸਥਿਤੀ ’ਚ ਬੈਂਕਾਂ ਨੂੰ ਇਨ੍ਹਾਂ ਮਾਮਲਿਆਂ ਨੂੰ ਸੰਵੇਦਨਸ਼ੀਲਤਾ ਨਾਲ ਨਿਪਟਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਤੋਂ ਵਾਂਝਾ ਨਹੀਂ ਕਰਨਾ ਚਾਹੀਦਾ। ਇਸ ਮਾਮਲੇ ਦੇ ਸਬੰਧ ਵਿਚ ਜੋਸ਼ੀ ਨੇ ਕਿਹਾ ਕਿ ਵਪਾਰ ਫਾਈਨਾਸਿੰਗ ਅਤੇ ਬੀਮਾ ਦੀ ਲੋੜ ਨੂੰ ਸੰਵੇਦਨਸ਼ੀਲਤਾ ਨਾਲ ਨਿਪਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਣਜ ਸਕੱਤਰ ਦੀ ਪ੍ਰਧਾਨਗੀ ’ਚ ਇਕ ਉੱਚ ਪੱਧਰੀ ਅੰਤਰ-ਮੰਤਰਾਲਾ ਕਮੇਟੀ ਦੀ ਬੈਠਕ ਹੋ ਰਹੀ ਹੈ।

ਇਹ ਵੀ ਪੜ੍ਹੋ - ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਕੀਤਾ ਅਪਡੇਟ, ਜਾਣੋ ਕਿਥੇ ਹੋਇਆ ਸਸਤਾ ਤੇ ਮਹਿੰਗਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News