ਈ.ਡੀ. ਤੇ ਵਿੱਤੀ ਇੰਟੈਲੀਜੈਂਸ ਯੂਨਿਟ ਨੇ ਪੇਟੀਐੱਮ ’ਤੇ ਆਰ. ਬੀ. ਆਈ. ਤੋਂ ਮੰਗੀ ਰਿਪੋਰਟ

02/07/2024 5:21:32 PM

ਨਵੀਂ ਦਿੱਲੀ, (ਭਾਸ਼ਾ)- ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅਤੇ ਵਿੱਤੀ ਇੰਟੈਲੀਜੈਂਸ ਯੂਨਿਟ (ਐੱਫ. ਆਈ. ਯੂ.) ਨੇ ਰਿਜ਼ਰਵ ਬੈਂਕ (ਆਰ. ਬੀ. ਆਈ.) ਤੋਂ ਪੇਟੀਐੱਮ ਪੇਮੈਂਟਸ ਬੈਂਕ ਲਿ. ਨੂੰ ਗਾਹਕਾਂ ਦੇ ਖਾਤਿਆਂ ’ਚ ਡਿਪਾਜ਼ਿਟ ਜਾਂ ‘ਟੌਪ-ਅੱਪ’ ਸਵੀਕਾਰ ਕਰਨ ਤੋਂ ਰੋਕਣ ਲਈ ਕੀਤੀ ਗਈ ਤਾਜ਼ਾ ਕਾਰਵਾਈ ਬਾਰੇ ਆਪਣੀ ਰਿਪੋਰਟ ਸਾਂਝੀ ਕਰਨ ਲਈ ਕਿਹਾ ਹੈ।

ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ. ਐੱਮ. ਐੱਲ. ਏ.) ਦੇ ਤਹਿਤ ਨਿਯਮਾਂ ਦੀ ਉਲੰਘਣਾ ਦੀ ਜਾਂਚ ਕਰਨ ਵਾਲੀਆਂ ਏਜੰਸੀਆਂ ਐਨਫੋਰਸਮੈਂਟ ਡਾਇਰੈਕਟੋਰੇਟ ਅਤੇ ਵਿੱਤੀ ਇੰਟੈਲੀਜੈਂਸ ਯੂਨਿਟ ਪਹਿਲਾਂ ਹੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਵਿਵਸਥਾਵਾਂ ਦੇ ਤਹਿਤ ਭੁਗਤਾਨ ਮੰਚਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ।

ਭਾਰਤੀ ਰਿਜ਼ਰਵ ਬੈਂਕ ਦੀ ਕਾਰਵਾਈ ਤੋਂ ਬਾਅਦ ਪੇਟੀਐੱਮ ਨੇ ਕਿਹਾ ਹੈ ਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਉਸ ਦੀ ਮੂਲ ਕੰਪਨੀ ਵਨ97 ਕਮਿਊਨੀਕੇਸ਼ਨਜ਼, ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਵਿਜੇ ਸ਼ੇਖਰ ਸ਼ਰਮਾ ਅਤੇ ਪੇਟੀਐੱਮ ਪੇਮੈਂਟ ਬੈਂਕ ਲਿਮਟਿਡ (ਪੀ. ਪੀ. ਬੀ. ਐੱਲ.) ਦੇ ਖਿਲਾਫ ਮਨੀ ਲਾਂਡਰਿੰਗ ਜਾਂ ਵਿਦੇਸ਼ੀ ਕਰੰਸੀ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਜਾਂਚ ਨਹੀਂ ਕੀਤੀ ਜਾ ਰਹੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਰ. ਬੀ. ਆਈ. ਨੂੰ ਆਪਣੀ ਤਾਜ਼ਾ ਰਿਪੋਰਟ ਸਾਂਝੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਵਿਸ਼ਲੇਸ਼ਣ ਕਰ ਸਕੇ ਕਿ ਕੀ ਉਸ ਨੂੰ ਪੀ. ਪੀ. ਬੀ. ਐੱਲ. ਖਿਲਾਫ ਜਾਂਚ ਸ਼ੁਰੂ ਕਰਨ ਦੀ ਲੋੜ ਹੈ। ਏਜੰਸੀ ਚੀਨ ਦੀਆਂ ਕੰਪਨੀਆਂ ਦੇ ਕੰਟਰੋਲ ਵਾਲੀਆਂ ਮੋਬਾਇਲ ਫੋਨ ਐਪਲੀਕੇਸ਼ਨਾਂ ਦੇ ਖਿਲਾਫ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਪੇਟੀਐੱਮ ਅਤੇ ਹੋਰ ਆਨਲਾਈਨ ਭੁਗਤਾਨ ਵਾਲੇਟ ਦੀ ਜਾਂਚ ਕਰ ਰਹੀ ਹੈ।


Rakesh

Content Editor

Related News