ਨਹੀਂ ਰੁਕ ਰਿਹਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ, ਜਾਣੋ ਅੱਜ ਕਿੰਨੇ ਵਧੇ ਭਾਅ
Monday, Apr 04, 2022 - 11:17 AM (IST)
ਨਵੀਂ ਦਿੱਲੀ (ਵਾਰਤਾ) - ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਪਿਛਲੇ 14 ਦਿਨਾਂ 'ਚ ਤੇਲ ਕੰਪਨੀਆਂ ਨੇ 12ਵੇਂ ਦਿਨ ਈਂਧਨ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 40-40 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ 103.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.07 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਇਹ ਵੀ ਪੜ੍ਹੋ : ਮਹਿੰਗਾਈ ਦਾ ਵੱਡਾ ਝਟਕਾ, 13 ਦਿਨਾਂ 'ਚ 8 ਰੁਪਏ ਪ੍ਰਤੀ ਲਿਟਰ ਮਹਿੰਗਾ ਹੋਇਆ ਪੈਟਰੋਲ, ਜਾਣੋ ਅੱਜ ਦਾ ਭਾਅ
ਇਸ ਦੇ ਨਾਲ ਹੀ ਮੁੰਬਈ 'ਚ ਅੱਜ ਵਾਧੇ ਨਾਲ ਪੈਟਰੋਲ ਦੀ ਕੀਮਤ 118.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 103.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਯੂਕਰੇਨ 'ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਵਿਸ਼ਵ ਪੱਧਰ 'ਤੇ ਭਾਵੇਂ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਆ ਗਈ ਹੈ ਪਰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ।
ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 137 ਦਿਨਾਂ ਦੀ ਸਥਿਰਤਾ ਤੋਂ ਬਾਅਦ 22 ਮਾਰਚ 2022 ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਕੰਪਨੀਆਂ ਨੇ 24 ਮਾਰਚ ਅਤੇ 01 ਅਪ੍ਰੈਲ ਨੂੰ ਛੱਡ ਕੇ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 0.20 ਫੀਸਦੀ ਵਧ ਕੇ 104.60 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.18 ਫੀਸਦੀ ਵਧ ਕੇ 99.45 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ : 100 ਅਰਬ ਡਾਲਰ ਕਲੱਬ 'ਚ ਸ਼ਾਮਲ ਹੋਏ ਗੌਤਮ ਅਡਾਨੀ, ਮੁਕੇਸ਼ ਅੰਬਾਨੀ ਨੂੰ ਛੱਡਿਆ ਪਿੱਛੇ
ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ 'ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ:-
ਮਹਾਨਗਰ ਪੈਟਰੋਲ ਡੀਜ਼ਲ (ਰੁ. ਪ੍ਰਤੀ ਲੀਟਰ)
ਦਿੱਲੀ 103.81 95.07
ਕੋਲਕਾਤਾ 113.45 98.22
ਮੁੰਬਈ 118.83 103.07
ਚੇਨਈ 109.34 99.42
ਜਲੰਧਰ 102.89 91.61
ਲੁਧਿਆਣਾ 103.65 92.33
ਅੰਮ੍ਰਿਤਸਰ 103.61 92.29
ਪਟਿਆਲਾ 103.05 91.75
ਚੰਡੀਗੜ੍ਹ 103.17 89.34
ਨੋਇਡਾ 104.00 95.55
ਇਹ ਵੀ ਪੜ੍ਹੋ : ਸਰਕਾਰ ਨੇ ITR ਫਾਰਮ ’ਚ ਮੰਗੀ ਵਿਦੇਸ਼ੀ ਰਿਟਾਇਰਮੈਂਟ ਲਾਭ ਖਾਤਿਆਂ ਤੋਂ ਆਮਦਨ ਦੀ ਜਾਣਕਾਰੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।