ਸ਼ੇਅਰ ਬਾਜ਼ਾਰ 'ਚ ਸਪਾਟ ਸ਼ੁਰੂਆਤ, ਸੈਂਸੈਕਸ 73 ਅੰਕ ਟੁੱਟਿਆ, ਨਿਫਟੀ 17150 ਦੇ ਹੇਠਾਂ

Tuesday, Mar 14, 2023 - 10:34 AM (IST)

ਸ਼ੇਅਰ ਬਾਜ਼ਾਰ 'ਚ ਸਪਾਟ ਸ਼ੁਰੂਆਤ, ਸੈਂਸੈਕਸ 73 ਅੰਕ ਟੁੱਟਿਆ, ਨਿਫਟੀ 17150 ਦੇ ਹੇਠਾਂ

ਮੁੰਬਈ—ਘਰੇਲੂ ਸ਼ੇਅਰ ਬਾਜ਼ਾਰ 'ਚ ਮੰਗਲਵਾਰ ਨੂੰ ਸਪਾਟ ਤਰੀਕੇ ਨਾਲ ਕਾਰੋਬਾਰ ਦੀ ਸ਼ੁਰੂਆਤ ਹੋਈ। ਇਸ ਦੌਰਾਨ ਸੈਂਸੈਕਸ ਅਤੇ ਨਿਫਟੀ ਮਾਮੂਲੀ ਗਿਰਾਵਟ ਦੇ ਨਾਲ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦੇ ਨਜ਼ਰ ਆਏ।

ਇਹ ਵੀ ਪੜ੍ਹੋ- ਸਰੀਰ 'ਚ ਪਾਣੀ ਦੀ ਘਾਟ ਹੋਣ 'ਤੇ ਦਿਖਾਈ ਦਿੰਦੇ ਨੇ 'ਸਿਰ ਦਰਦ' ਸਣੇ ਇਹ ਲੱਛਣ, ਭੁੱਲ ਕੇ ਨਾ ਕਰੋ ਨਜ਼ਰਅੰਦਾਜ਼

ਹਾਲਾਂਕਿ ਸ਼ੁਰੂਆਤੀ ਸੁਸਤੀ ਤੋਂ ਬਾਅਦ ਬਾਜ਼ਾਰ 'ਚ ਖਰੀਦਦਾਰੀ ਦੇਖਣ ਨੂੰ ਮਿਲੀ ਅਤੇ ਬੈਂਚਮਾਰਕ ਸੂਚਕਾਂਕ ਹਰੇ ਨਿਸ਼ਾਨ 'ਤੇ ਪਰਤ ਆਏ। ਫਿਲਹਾਲ ਸੈਂਸੈਕਸ 225.92 (0.39%) ਦੇ ਵਾਧੇ ਨਾਲ 58,463.77 ਅੰਕਾਂ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ- ਮਹਿੰਗਾਈ ਦੇ ਮੋਰਚੇ 'ਤੇ ਮਾਮੂਲੀ ਰਾਹਤ, 6.44 ਫ਼ੀਸਦੀ 'ਤੇ ਆਈ ਪ੍ਰਚੂਨ ਮਹਿੰਗਾਈ

ਦੂਜੇ ਪਾਸੇ ਹੋਰ 50 ਸ਼ੇਅਰਾਂ ਵਾਲਾ ਨਿਫਟੀ ਇੰਡੈਕਸ 55.80 (0.33%) ਅੰਕਾਂ ਦੇ ਵਾਧੇ ਨਾਲ 17,210.10 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਮੰਗਲਵਾਰ ਦੇ ਕਾਰੋਬਾਰੀ ਸੈਸ਼ਨ ਦੌਰਾਨ ਅਡਾਨੀ ਸਮੂਹ ਦੇ ਸ਼ੇਅਰਾਂ 'ਚ ਪੰਜ ਫ਼ੀਸਦੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਐੱਮ ਐਂਡ ਐੱਮ ਦੇ ਸ਼ੇਅਰ ਵੀ ਦੋ ਫ਼ੀਸਦੀ ਤੱਕ ਟੁੱਟੇ ਹਨ ਗਏ।

ਇਹ ਵੀ ਪੜ੍ਹੋ- ਸਾਰੇ ਖਾਣ ਵਾਲੇ ਤੇਲ ਤਿਲਹਨਾਂ ਦੀਆਂ ਕੀਮਤਾਂ 'ਚ ਆਈ ਗਿਰਾਵਟ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News