ਹਵਾਈ ਮੁਸਾਫਰਾਂ ਲਈ ਰਾਹਤ! ਫਲਾਈਟਾਂ ਇਸ ਦਿਨ ਤੋਂ ਸ਼ੁਰੂ ਹੋਣ ਦੀ ਸੰਭਾਵਨਾ

04/14/2020 3:21:51 PM

ਨਵੀਂ ਦਿੱਲੀ : ਨਿਰਧਾਰਤ ਯਾਤਰੀ ਉਡਾਣਾਂ 4 ਮਈ 2020 ਤੋਂ ਮੁੜ ਸ਼ੁਰੂ ਹੋ ਸਕਦੀਆਂ ਹਨ। ਕੋਰੋਨਾ ਵਾਇਰਸ ਲਾਕਡਾਊਨ ਦੇ ਮੱਦੇਨਜ਼ਰ 3 ਮਈ 2020 ਤੱਕ ਸਾਰੀਆਂ ਨਿਯਮਤ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਇਸ ਤੋਂ ਬਾਅਦ ਉਡਾਣਾਂ ਨੂੰ ਸ਼ੁਰੂ ਕਰਨ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਮੰਤਰਾਲਾ ਨੇ ਇਕ ਟਵੀਟ ਵਿਚ ਕਿਹਾ, "ਸਾਰੀਆਂ ਨਿਯਮਤ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ 3 ਮਈ ਦੀ ਰਾਤ 11.59 ਵਜੇ ਤੱਕ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ।"

 

ਉੱਥੇ ਹੀ, ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਯਾਤਰੀ ਉਡਾਣਾਂ ਸ਼ੁਰੂ ਕਰਨ 'ਤੇ 3 ਮਈ ਤੋਂ ਬਾਅਦ ਵਿਚਾਰ ਸੰਭਵ ਹੋ ਸਕਦਾ ਹੈ। ਹਵਾਬਾਜ਼ੀ ਮੰਤਰੀ ਨੇ ਟਵੀਟ ਕੀਤਾ, “ਲਾਕਡਾਊਨ 3 ਮਈ ਤੱਕ ਵਧਾਏ ਜਾਣ ਦੇ ਚੰਗੇ ਕਾਰਨ ਹਨ। ਇਸ ਤੋਂ ਬਾਅਦ ਅਸੀਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਲਈ ਪਾਬੰਦੀਆਂ ਹਟਾਉਣ ਬਾਰੇ ਵਿਚਾਰ ਕਰ ਸਕਦੇ ਹਾਂ। ਮੈਂ ਉਨ੍ਹਾਂ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸਮਝਦਾ ਹਾਂ ਜਿਨ੍ਹਾਂ ਨੂੰ ਯਾਤਰਾ ਕਰਨ ਦੀ ਜ਼ਰੂਰਤ ਹੈ"

 


Sanjeev

Content Editor

Related News