Flipkart ਦੀ ਵੱਡੀ ਕਾਰਵਾਈ, ਖ਼ਰਾਬ ਪ੍ਰਦਰਸ਼ਨ ਕਾਰਨ ਕਰੀਬ 1100 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇਗਾ ਬਾਹਰ

Friday, Jan 26, 2024 - 12:34 PM (IST)

ਨਵੀਂ ਦਿੱਲੀ : ਈ-ਕਾਮਰਸ ਕੰਪਨੀ ਫਲਿੱਪਕਾਰਟ ਖ਼ਰਾਬ ਪ੍ਰਦਰਸ਼ਨ ਦੇ ਆਧਾਰ 'ਤੇ ਕਰੀਬ 1,100 ਲੋਕਾਂ ਨੂੰ ਨੌਕਰੀ ਤੋਂ ਕੱਢ ਸਕਦੀ ਹੈ। ਇਸ ਗੱਲ ਦੀ ਇਹ ਜਾਣਕਾਰੀ ਇਸ ਮਾਮਲੇ ਨਾਲ ਜੁੜੇ ਸੂਤਰਾਂ ਵਲੋਂ ਦਿੱਤੀ ਗਈ ਹੈ। ਵਾਲਮਾਰਟ ਸਮੂਹ ਦੀ ਕੰਪਨੀ ਫਲਿੱਪਕਾਰਟ ਪਿਛਲੇ ਸਾਲ ਕੀਤੇ ਗਏ ਕੰਮ ਦੇ ਆਧਾਰ 'ਤੇ ਜਨਵਰੀ ਤੋਂ ਫਰਵਰੀ ਦਰਮਿਆਨ ਕਰਮਚਾਰੀਆਂ ਦੇ ਪ੍ਰਦਰਸ਼ਨ ਦਾ ਮੁਲਾਂਕਣ ਕਰਦੀ ਹੈ।

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਇੱਕ ਸੂਤਰ ਦੇ ਅਨੁਸਾਰ, "ਸਾਲ 2023 ਲਈ ਪ੍ਰਦਰਸ਼ਨ ਮੁਲਾਂਕਣ ਖ਼ਤਮ ਹੋਣ ਤੋਂ ਬਾਅਦ ਕੁੱਲ ਕਰਮਚਾਰੀਆਂ ਦੇ ਲਗਭਗ ਪੰਜ ਫ਼ੀਸਦੀ ਨੂੰ ਨੌਕਰੀ ਤੋਂ ਕੱਢ ਸਕਦੀ ਹੈ। ਮੁਲਾਂਕਣ ਦਾ ਕੰਮ ਜਨਵਰੀ ਵਿੱਚ ਸ਼ੁਰੂ ਹੋਇਆ ਸੀ ਅਤੇ ਲਗਭਗ ਕੁਝ ਹੋਰ ਹਫ਼ਤਿਆਂ ਤੱਕ ਜਾਰੀ ਰਹੇਗਾ।" ਇਕ ਹੋਰ ਸੂਤਰ ਨੇ ਕਿਹਾ ਕਿ ਫਲਿੱਪਕਾਰਟ ਦੇ ਲਗਭਗ 22,000 ਕਰਮਚਾਰੀ ਹਨ ਅਤੇ ਪ੍ਰਦਰਸ਼ਨ ਮੁਲਾਂਕਣ ਦੇ ਨਤੀਜੇ ਵਜੋਂ ਲਗਭਗ 1,100 ਲੋਕ ਕੰਪਨੀ ਛੱਡ ਸਕਦੇ ਹਨ। ਇਸ ਮਾਮਲੇ ਦੀ ਜਾਣਕਾਰੀ ਹਾਸਲ ਕਰਨ ਲਈ ਫਲਿੱਪਕਾਰਟ ਨੂੰ ਇੱਕ ਈ-ਮੇਲ ਭੇਜਿਆ ਗਿਆ ਸੀ ਪਰ ਅਜੇ ਤੱਕ ਉਸ ਦੀ ਤਰਫ ਤੋਂ ਕੋਈ ਜਵਾਬ ਨਹੀਂ ਆਇਆ ਹੈ।

ਇਹ ਵੀ ਪੜ੍ਹੋ - Ram Mandir Ceremony: ਅੱਜ ਯਾਨੀ 22 ਜਨਵਰੀ ਨੂੰ ਪੈਦਾ ਹੋਣ ਵਾਲੇ ਬੱਚਿਆਂ ਦੀ ਰਾਸ਼ੀ ਹੋਵੇਗੀ ਖ਼ਾਸ, ਜਾਣੋ ਕਿਵੇਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News