ਸ਼ੇਅਰ ਬਾਜ਼ਾਰ ''ਚ ਉਤਾਰ-ਚੜ੍ਹਾਅ ਜਾਰੀ, ਸੈਂਸੈਕਸ 52 ਅੰਕ ਚੜ੍ਹ ਕੇ ਖੁੱਲ੍ਹਿਆ ਤੇ ਨਿਫਟੀ ਪਹੁੰਚਿਆ 21,737 ਅੰਕ ਦੇ ਕਰੀਬ

Monday, Feb 12, 2024 - 10:44 AM (IST)

ਸ਼ੇਅਰ ਬਾਜ਼ਾਰ ''ਚ ਉਤਾਰ-ਚੜ੍ਹਾਅ ਜਾਰੀ, ਸੈਂਸੈਕਸ 52 ਅੰਕ ਚੜ੍ਹ ਕੇ ਖੁੱਲ੍ਹਿਆ ਤੇ ਨਿਫਟੀ ਪਹੁੰਚਿਆ 21,737 ਅੰਕ ਦੇ ਕਰੀਬ

ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ ਵਿਚ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ, ਜਿਸ ਦਾ ਮੁੱਖ ਕਾਰਨ ਗਲੋਬਲ ਬਾਜ਼ਾਰਾਂ ਵਿਚ ਮਿਲਿਆ-ਜੁਲਿਆ ਰੁਝਾਨ ਰਿਹਾ। ਇੱਕ ਸਕਾਰਾਤਮਕ ਨੋਟ 'ਤੇ ਸ਼ੁਰੂਆਤ ਕਰਦੇ ਹੋਏ, ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 52.48 ਅੰਕ ਜਾਂ 0.07 ਫੀਸਦੀ ਵਧ ਕੇ 71,647.97 'ਤੇ ਪਹੁੰਚ ਗਿਆ। ਹਾਲਾਂਕਿ, ਇਸ ਨੇ ਛੇਤੀ ਹੀ ਸ਼ੁਰੂਆਤੀ ਲਾਭ ਗੁਆ ਦਿੱਤਾ ਅਤੇ 147.85 ਅੰਕ ਜਾਂ 0.21 ਫੀਸਦੀ ਡਿੱਗ ਕੇ 71,447.64 'ਤੇ ਆ ਗਿਆ। ਇਸੇ ਤਰ੍ਹਾਂ ਨਿਫਟੀ ਸ਼ੁਰੂਆਤੀ ਤੌਰ 'ਤੇ 30.70 ਅੰਕ ਜਾਂ 0.14 ਫੀਸਦੀ ਵਧ ਕੇ 21,813.20 ਅੰਕ 'ਤੇ ਪਹੁੰਚ ਗਿਆ। ਬਾਅਦ 'ਚ ਇਹ 44.60 ਅੰਕ ਭਾਵ 0.20 ਫੀਸਦੀ ਡਿੱਗ ਕੇ 21,737.90 'ਤੇ ਆ ਗਿਆ। 

ਇਹ ਵੀ ਪੜ੍ਹੋ :    ਇਟਲੀ 'ਚ ਕਾਰੋਬਾਰ ਕਰਨ ਵਾਲਿਆ ਲਈ ਵੱਡੀ ਰਾਹਤ, ਹੁਣ ਪੰਜਾਬੀ ਭਾਸ਼ਾ ’ਚ ਹੋ ਸਕੇਗਾ ਪੇਪਰ ਵਰਕ

ਟਾਪ ਗੇਨਰਜ਼

ਵਿਪਰੋ, ਐਚਸੀਐਲ, ਟੈਕ ਮਹਿੰਦਰਾ,ਇੰਫੋਸਿਸ

ਇਹ ਵੀ ਪੜ੍ਹੋ :    76 ਸਾਲਾਂ ਦੇ ਇਤਿਹਾਸ ’ਚ ਪਾਕਿਸਤਾਨ ਨੂੰ ਮਿਲੇ 29 PM, ਕੋਈ ਵੀ ਪੂਰਾ ਨਹੀਂ ਕਰ ਸਕਿਆ ਆਪਣਾ ਕਾਰਜਕਾਲ

ਟਾਪ ਲੂਜ਼ਰਜ਼

ਪਾਵਰਗ੍ਰਿਡ, ਹਿੰਦੁਸਤਾਨ ਯੂਨੀਲੀਵਰ, ਰਿਲਾਇੰਸ, ਭਾਰਤੀ ਏਅਰਟੈੱਲ, ਆਈਸੀਆਈਸੀਆਈ ਬੈਂਕ 

ਇਹ ਵੀ ਪੜ੍ਹੋ :    ਹੋਲੀ ਮੌਕੇ ਘਰ ਜਾਣ ਦੀ ਬਣਾ ਰਹੇ ਹੋ ਯੋਜਨਾ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਰੂਟਾਂ 'ਤੇ ਨਹੀਂ

ਗਲੋਬਲ ਬਾਜ਼ਾਰਾਂ ਦਾ ਹਾਲ

ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ, ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ।

ਅਮਰੀਕੀ ਬਾਜ਼ਾਰ ਸ਼ੁੱਕਰਵਾਰ ਨੂੰ ਮਿਲੇ-ਜੁਲੇ ਰੁਝਾਨ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.52 ਫੀਸਦੀ ਡਿੱਗ ਕੇ 81.76 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 141.95 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ।

ਇਹ ਵੀ ਪੜ੍ਹੋ :     ਰਿਟਾਇਰਡ ਇੰਸ਼ੋਰਡ ਵਿਅਕਤੀਆਂ ਲਈ ਵੱਡੀ ਖ਼ਬਰ, ਰਿਟਾਇਰਮੈਂਟ ਤੋਂ ਬਾਅਦ ਵੀ ਮਿਲੇਗਾ ਮੈਡੀਕਲ ਲਾਭ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News