ਇੰਤਜ਼ਾਰ ਖ਼ਤਮ, ਦੁਬਈ ਲਈ ਉਡਾਣਾਂ ਬਹਾਲ, ਇਨ੍ਹਾਂ ਲੋਕਾਂ ਨੂੰ ਮਿਲੇਗੀ ਐਂਟਰੀ
Thursday, Jun 24, 2021 - 12:57 PM (IST)
ਨਵੀਂ ਦਿੱਲੀ- ਪਿਛਲੇ ਦੋ ਮਹੀਨਿਆਂ ਤੋਂ ਭਾਰਤ ਤੇ ਦੁਬਈ ਦਰਮਿਆਨ ਬੰਦ ਪਈ ਹਵਾਈ ਯਾਤਰਾ ਇਕ ਵਾਰ ਫਿਰ 24 ਜੂਨ ਤੋਂ ਬਹਾਲ ਕਰ ਦਿੱਤੀ ਗਈ ਹੈ। ਕੋਰੋਨਾ ਦੀ ਦੂਜੀ ਲਹਿਰ ਕਾਰਨ ਦੁਬਈ ਨੇ ਭਾਰਤ ਤੋਂ ਯਾਤਰੀਆਂ ਦੇ ਆਉਣ 'ਤੇ ਪਾਬੰਦੀ ਲਾ ਦਿੱਤੀ ਸੀ।
ਏਅਰ ਇੰਡੀਆ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਜ ਤੋਂ ਇਕ ਵਾਰ ਫਿਰ ਦੁਬਈ ਤੋਂ ਹਵਾਈ ਸੇਵਾਵਾਂ ਬਹਾਲ ਕੀਤੀਆਂ ਜਾ ਰਹੀਆਂ ਹਨ। 19 ਜੂਨ ਨੂੰ ਦੁਬਈ ਦੀ ਸੰਕਟ ਤੇ ਆਫ਼ਤ ਪ੍ਰਬੰਧਨ ਦੀ ਉੱਚ ਕਮੇਟੀ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲੱਗੀ ਰੋਕ ਹਟਾ ਦਿੱਤੀ ਸੀ।
ਸੇਵਾਵਾਂ ਨੂੰ ਇਕ ਵਾਰ ਫਿਰ ਤੋਂ ਬਹਾਲ ਕਰਨ ਤੋਂ ਬਾਅਦ ਵੀ ਸਿਰਫ਼ ਅਜਿਹੇ ਲੋਕ ਹੀ ਯਾਤਰਾ ਕਰ ਸਕਦੇ ਹਨ ਜਿਨ੍ਹਾਂ ਨੇ ਦੁਬਈ ਵੱਲੋਂ ਮਨਜ਼ੂਰ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।
ਇਹ ਵੀ ਪੜ੍ਹੋ- PAN ਆਧਾਰ ਨੂੰ ਲਿੰਕ ਨਾ ਕਰਨ ਵਾਲੇ ਹੋ ਜਾਣ ਅਲਰਟ, ਡਿੱਗੇਗੀ ਇਹ ਗਾ
ਦੁਬਈ ਨੇ 19 ਜੂਨ ਨੂੰ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਸਿਰਫ਼ ਦੋਵੇਂ ਖੁਰਾਕਾਂ ਲੁਆ ਚੁੱਕੇ ਵਿਅਕਤੀਆਂ ਨੂੰ ਭਾਰਤ ਤੋਂ ਦੁਬਈ ਆਉਣ ਦੀ ਆਗਿਆ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ 24 ਅਪ੍ਰੈਲ ਨੂੰ ਦੁਬਈ ਪ੍ਰਸ਼ਾਸਨ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ‘ਤੇ ਪਾਬੰਦੀ ਲਾ ਦਿੱਤੀ ਸੀ। ਭਾਰਤ ਤੋਂ ਇਲਾਵਾ ਦੁਬਈ ਨੇ ਦੱਖਣੀ ਅਫਰੀਕਾ, ਨਾਈਜੀਰੀਆ ਨਾਲ ਵੀ ਆਪਣੀ ਹਵਾਈ ਯਾਤਰਾ ਦੁਬਾਰਾ ਸ਼ੁਰੂ ਕੀਤੀ ਹੈ। ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਉਡਾਣ ਤੋਂ 48 ਘੰਟਿਆਂ ਦੇ ਅੰਦਰ ਨੈਗੇਟਿਵ ਕੋਰੋਨਾ ਆਰ. ਟੀ.-ਪੀ. ਸੀ. ਆਰ. ਰਿਪੋਰਟ ਦਿਖਾਉਣਾ ਹੋਵੇਗਾ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਦੁਬਈ ਜਾਣ ਦੀ ਆਗਿਆ ਮਿਲੇਗੀ।
ਇਹ ਵੀ ਪੜ੍ਹੋ- ਵੱਡਾ ਝਟਕਾ! ਪੰਜਾਬ 'ਚ ਪੈਟਰੋਲ ਦੀ ਕੀਮਤ ਲਗਭਗ 100 ਰੁ: ਲਿਟਰ ਹੋਈ