ਪੈਟਰੋਲ ਦੀਆਂ ਵਧਦੀਆਂ ਕੀਮਤਾਂ ਬਾਰੇ ਵਿੱਤ ਮੰਤਰੀ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Sunday, Feb 21, 2021 - 01:37 PM (IST)
ਨਵੀਂ ਦਿੱਲੀ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੂੰ ਗੰਭੀਰ ਮੁੱਦਾ ਦੱਸਦਿਆਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਖਪਤਕਾਰਾਂ ਨੂੰ ਰਾਹਤ ਦੇਣ ਲਈ ਆਪਸ ਵਿਚ ਗੱਲਬਾਤ ਕਰਨੀ ਚਾਹੀਦੀ ਹੈ। ਵਿੱਤ ਮੰਤਰੀ ਸੀਤਾਰਮਨ ਨੇ ਇੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਬਾਰੇ ਕਿਹਾ, 'ਇਹ ਗੰਭੀਰ ਮੁੱਦਾ ਹੈ ਅਤੇ ਕੀਮਤਾਂ ਵਿਚ ਕਮੀ ਤੋਂ ਇਲਾਵਾ ਕੋਈ ਵੀ ਜਵਾਬ ਲੋਕਾਂ ਨੂੰ ਸੰਤੁਸ਼ਟ ਨਹੀਂ ਕਰ ਸਕਦਾ।'
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦੇਵੇਗੀ ਈ-ਭੁਗਤਾਨ ਨਾਲ MSP
ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਖਪਤਕਾਰਾਂ ਲਈ ਪ੍ਰਚੂਨ ਈਂਧਣ ਦੀ ਕੀਮਤ ਘਟਾਉਣ ਲਈ ਆਪਸ ਵਿਚ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੇ ਨਿਰਯਾਤ ਕਰਨ ਵਾਲੇ ਦੇਸ਼ ਦੇ ਸੰਗਠਨ (ਓਪੇਕ) ਨੇ ਜਿਹੜਾ ਅਨੁਮਾਨ ਲਗਾਇਆ ਸੀ, ਉਸ ਵਿਚ ਵੀ ਕਮੀ ਆਉਣ ਦੀ ਸੰਭਾਵਨਾ ਹੈ, ਜੋ ਚਿੰਤਾਵਾਂ ਨੂੰ ਵਧਾਉਂਦੀ ਹੈ। ਸਰਕਾਰ ਦਾ ਤੇਲ ਦੀ ਕੀਮਤ ਨਿਯੰਤਰਣ ਨਹੀਂ ਹੈ। ਇਸ ਨੂੰ ਤਕਨੀਕੀ ਤੌਰ 'ਤੇ ਮੁਕਤ ਕਰ ਦਿੱਤਾ ਗਿਆ ਹੈ। ਤੇਲ ਕੰਪਨੀਆਂ ਕੱਚੇ ਤੇਲ ਦੀ ਦਰਾਮਦ ਕਰਦੀਆਂ ਹਨ ਰਿਫਾਈਨ ਕਰਦੀਆਂ ਹਨ ਅਤੇ ਵੇਚਦੀਆਂ ਹਨ।
ਇਹ ਵੀ ਪੜ੍ਹੋ : ਪੈਟਰੋਲ ਦੀਆਂ ਬੇਲਗਾਮ ਕੀਮਤਾਂ 'ਤੇ AMUL ਦਾ ਕਾਰਟੂਨ, ਯੂਜ਼ਰਜ਼ ਦੇ ਰਹੇ ਹਨ ਮਜ਼ੇਦਾਰ ਪ੍ਰਤੀਕਿਰਿਆ
ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਨਰਮ ਹੋਣ ਦੇ ਬਾਵਜੂਦ ਘਰੇਲੂ ਪੱਧਰ 'ਤੇ ਤੇਲ ਦੀਆਂ ਕੀਮਤਾਂ ਲਗਾਤਾਰ 12 ਵੇਂ ਦਿਨ ਦੇ ਵਾਧੇ ਨਾਲ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ 39 ਪੈਸੇ ਵਧ ਕੇ 90.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 37 ਪੈਸੇ ਵੱਧ ਕੇ 80.97 'ਤੇ ਪਹੁੰਚ ਗਿਆ। ਦੇਸ਼ ਦੇ ਕਈ ਸ਼ਹਿਰਾਂ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ ਹਨ।
ਇਹ ਵੀ ਪੜ੍ਹੋ : ਕਾਗਜ਼ ਦੀ ਬੋਤਲ ਵਿਚ ਮਿਲੇਗੀ ਕੋਕਾ-ਕੋਲਾ, ਕੰਪਨੀ ਕਰ ਰਹੀ ਹੈ ਇਹ ਤਿਆਰੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।