ਵਿਦੇਸ਼ੀ ਮੁਦਰਾ ਭੰਡਾਰ 1.49 ਅਰਬ ਡਾਲਰ ਘਟ ਕੇ 575.26 ਅਰਬ ਡਾਲਰ ’ਤੇ ਆਇਆ

Saturday, Feb 11, 2023 - 10:17 AM (IST)

ਵਿਦੇਸ਼ੀ ਮੁਦਰਾ ਭੰਡਾਰ 1.49 ਅਰਬ ਡਾਲਰ ਘਟ ਕੇ 575.26 ਅਰਬ ਡਾਲਰ ’ਤੇ ਆਇਆ

ਮੁੰਬਈ– ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 3 ਫਰਵਰੀ ਨੂੰ ਸਮਾਪਤ ਹਫਤੇ ਦੌਰਾਨ 1.49 ਅਰਬ ਡਾਲਰ ਘਟ ਕੇ 575.26 ਅਰਬ ਡਾਲਰ ਰਹਿ ਗਿਆ। ਇਸ ਨਾਲ ਵਿਦੇਸ਼ੀ ਮੁਦਰਾ ਭੰਡਾਰ ’ਚ ਤਿੰਨ ਹਫਤਿਆਂ ਤੋਂ ਜਾਰੀ ਬੜ੍ਹਤ ਦਾ ਸਿਲਸਿਲਾ ਰੁਕ ਗਿਆ।

ਇਹ ਵੀ ਪੜ੍ਹੋ- ਭਾਰਤ ਦੇ 40,000 ਅਰਬ ਡਾਲਰ ਦੀ ਅਰਥਵਿਵਸਥਾ ਬਣਨ ਦੀ ਰਾਹ 'ਚ ਰੁਕਾਵਟ ਹੈ ਤਸਕਰੀ : ਰਿਪੋਰਟ
ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਿਛਲੇ ਹਫਤੇ ਵਿਦੇਸ਼ੀ ਮੁਦਰਾ ਭੰਡਾਰ 3.03 ਅਰਬ ਡਾਲਰ ਵਧ ਕੇ 576.76 ਅਰਬ ਡਾਲਰ ’ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ- LIC ਦਾ ਵੱਡਾ ਐਲਾਨ-ਅਡਾਨੀ ਗਰੁੱਪ 'ਚ ਨਹੀਂ ਘਟਾਉਣਗੇ ਨਿਵੇਸ਼, ਲੈਂਦੇ ਰਹਿਣਗੇ ਯੋਜਨਾਵਾਂ ਦੀ ਜਾਣਕਾਰੀ
ਕੇਂਦਰੀ ਬੈਂਕ ਦੇ ਹਫਤਾਵਾਰੀ ਅੰਕੜਿਆਂ ਮੁਤਾਬਕ ਕੁੱਲ ਮੁਦਰਾ ਭੰਡਾਰ ਦਾ ਅਹਿਮ ਹਿੱਸਾ ਕਹੀ ਜਾਣ ਵਾਲੀ ਵਿਦੇਸ਼ੀ ਮੁਦਰਾ ਅਸੈਟਸ ਸਮੀਖਿਆ ਅਧੀਨ ਹਫਤੇ ’ਚ 1.32 ਅਰਬ ਡਾਲਰ ਘਟ ਕੇ 507.69 ਅਰਬ ਡਾਲਰ ਰਹਿ ਗਈਆਂ। ਇਸ ਤੋਂ ਇਲਾਵਾ ਕਈ ਹਫਤਿਆਂ ਤੱਕ ਤੇਜ਼ੀ ਰਹਿਣ ਤੋਂ ਬਾਅਦ ਸੋਨੇ ਦੇ ਭੰਡਾਰ ਦਾ ਮੁੱਲ ਸਮੀਖਿਆ ਅਧੀਨ ਹਫਤੇ ’ਚ 24.6 ਕਰੋੜ ਡਾਲਰ ਘਟ ਕੇ 43.78 ਅਰਬ ਡਾਲਰ ਰਹਿ ਗਿਆ।

ਇਹ ਵੀ ਪੜ੍ਹੋ-ਮੁਕੇਸ਼ ਅੰਬਾਨੀ ਕਰਨਗੇ UP 'ਚ 75 ਹਜ਼ਾਰ ਕਰੋੜ ਦਾ ਨਿਵੇਸ਼, 1 ਲੱਖ ਲੋਕਾਂ ਨੂੰ ਮਿਲੇਗਾ ਰੁਜ਼ਗਾਰ
ਅੰਕੜਿਆਂ ਮੁਤਾਬਕ ਸਪੈਸ਼ਲ ਡਰਾਇੰਗ ਅਧਿਕਾਰ (ਐੱਸ. ਡੀ. ਆਰ.) 6.6 ਕਰੋੜ ਡਾਲਰ ਵਧ ਕੇ 18.54 ਅਰਬ ਡਾਲਰ ਹੋ ਗਿਆ।

ਇਹ ਵੀ ਪੜ੍ਹੋ-PNB ਅਤੇ ਬੈਂਕ ਆਫ ਬੜੌਦਾ ਨੇ ਕਰਜ਼ੇ 'ਤੇ ਵਧਾਈਆਂ ਵਿਆਜ ਦਰਾਂ, ਜਾਣੋ ਹੁਣ ਕਿੰਨੀ ਜ਼ਿਆਦਾ ਦੇਣੀ ਹੋਵੇਗੀ EMI

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News