ਵਿਦੇਸ਼ੀ ਕਰੰਸੀ ਭੰਡਾਰ 728.49 ਅਰਬ ਡਾਲਰ ਦੇ ਕੁੱਲ-ਵਕਤੀ ਉੱਚੇ ਪੱਧਰ ’ਤੇ
Saturday, Mar 07, 2026 - 12:15 PM (IST)
ਬਿਜ਼ਨੈੱਸ ਡੈਸਕ - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 27 ਫਰਵਰੀ ਨੂੰ ਖਤਮ ਹੋਏ ਹਫ਼ਤੇ ’ਚ 4.88 ਅਰਬ ਡਾਲਰ ਵਧ ਕੇ 728.49 ਅਰਬ ਡਾਲਰ ਦੇ ਕੁੱਲ-ਵਕਤੀ ਉੱਚੇ ਪੱਧਰ ’ਤੇ ਪਹੁੰਚ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ ਚੀਜ਼ਾਂ ਦੇ ਵਧੇ ਰੇਟ.
ਇਹ ਵੀ ਪੜ੍ਹੋ : PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਰਿਜ਼ਰਵ ਬੈਂਕ ਦੇ ਅੰਕੜਿਆਂ ਮੁਤਾਬਕ, 27 ਫਰਵਰੀ ਨੂੰ ਖਤਮ ਹੋਏ ਹਫ਼ਤੇ ’ਚ ਵਿਦੇਸ਼ੀ ਕਰੰਸੀ ਭੰਡਾਰ ਦਾ ਅਹਿਮ ਹਿੱਸਾ ਮੰਨੀਆਂ ਜਾਣ ਵਾਲੀਆਂ ਵਿਦੇਸ਼ੀ ਕਰੰਸੀ ਜਾਇਦਾਦਾਂ 56.1 ਕਰੋੜ ਡਾਲਰ ਵਧ ਕੇ 573.12 ਅਰਬ ਡਾਲਰ ਹੋ ਗਈਆਂ। ਡਾਲਰ ਦੇ ਰੂਪ ’ਚ ਪ੍ਰਗਟਾਈਆਂ ਜਾਣ ਵਾਲੀਆਂ ਵਿਦੇਸ਼ੀ ਕਰੰਸੀ ਜਾਇਦਾਦਾਂ ’ਚ ਵਿਦੇਸ਼ੀ ਕਰੰਸੀ ਭੰਡਾਰ ’ਚ ਰੱਖੇ ਗਏ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਅਮਰੀਕੀ ਕਰੰਸੀਆਂ ਦੇ ਮੁੱਲ ’ਚ ਹੋਣ ਵਾਲੇ ਉਤਰਾਅ-ਚੜ੍ਹਾਅ ਦੇ ਪ੍ਰਭਾਵ ਸ਼ਾਮਲ ਹੁੰਦੇ ਹਨ। ਰਿਜ਼ਰਵ ਬੈਂਕ ਨੇ ਕਿਹਾ ਕਿ ਸਮੀਖਿਆ ਅਧੀਨ ਹਫ਼ਤੇ ਦੌਰਾਨ ਸੋਨਾ ਭੰਡਾਰ ਦਾ ਮੁੱਲ 4.14 ਅਰਬ ਡਾਲਰ ਵਧ ਕੇ 131.63 ਅਰਬ ਡਾਲਰ ਹੋ ਗਿਆ।
ਇਹ ਵੀ ਪੜ੍ਹੋ : ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਵਧਾਇਆ ਲਾਜ਼ਮੀ ਹਾਲਮਾਰਕਿੰਗ ਦਾ ਦਾਇਰਾ
ਇਹ ਵੀ ਪੜ੍ਹੋ : ਈਰਾਨ ਤਣਾਅ ਦਰਮਿਆਨ ਅਮਰੀਕਾ ਦੀ ਵੱਡੀ ਗੋਲਡ ਡੀਲ, ਕੀਮਤਾਂ 'ਤੇ ਹੋ ਸਕਦੈ ਅਸਰ?
ਕੇਂਦਰੀ ਬੈਂਕ ਨੇ ਦੱਸਿਆ ਕਿ ਵਿਸ਼ੇਸ਼ ਨਿਕਾਸੀ ਹੱਕ (ਐੱਸ. ਡੀ. ਆਰ.) 2.6 ਕਰੋੜ ਡਾਲਰ ਵਧ ਕੇ 18.87 ਅਰਬ ਡਾਲਰ ਹੋ ਗਿਆ। ਅੰਕੜਿਆਂ ਅਨੁਸਾਰ ਸਮੀਖਿਆ ਅਧੀਨ ਹਫ਼ਤੇ ’ਚ ਇੰਟਰਨੈਸ਼ਨਲ ਮਾਨੇਟਰੀ ਫੰਡ (ਆਈ. ਐੱਮ. ਐੱਫ.) ਕੋਲ ਭਾਰਤ ਦਾ ਰਾਖਵਾਂ ਭੰਡਾਰ ਵੀ 15.8 ਕਰੋੜ ਡਾਲਰ ਵਧ ਕੇ 4.87 ਅਰਬ ਡਾਲਰ ਹੋ ਗਿਆ।
ਇਹ ਵੀ ਪੜ੍ਹੋ : ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ
ਇਹ ਵੀ ਪੜ੍ਹੋ : Gold Loan ਨੂੰ ਲੈ ਕੇ ਬਦਲਿਆ ਲੋਕਾਂ ਦਾ ਨਜ਼ਰੀਆ, ਹੁਣ ਅਮੀਰ ਪਰਿਵਾਰ ਵੀ ਗਿਰਵੀ ਰੱਖ ਰਹੇ ਗਹਿਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
