ਵਿਦੇਸ਼ੀ ਮੁਦਰਾ ਭੰਡਾਰ 3.292 ਅਰਬ ਡਾਲਰ ਵਧਿਆ, ਸੋਨਾ ਭੰਡਾਰ ਨਵੇਂ ਰਿਕਾਰਡ ਪੱਧਰ ’ਤੇ
Saturday, Jan 03, 2026 - 06:59 PM (IST)
ਬਿਜ਼ਨੈੱਸ ਡੈਸਕ - ਸੋਨੇ ਦੇ ਭੰਡਾਰ ’ਚ ਕਰੀਬ 3 ਅਰਬ ਡਾਲਰ ਦੇ ਵਾਧੇ ਦੇ ਦਮ ’ਤੇ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਪਿਛਲੇ 26 ਦਸੰਬਰ ਨੂੰ ਖਤਮ ਹਫਤੇ ’ਚ 3.292 ਅਰਬ ਡਾਲਰ ਵਧ ਕੇ 696.61 ਅਰਬ ਡਾਲਰ ’ਤੇ ਪਹੁੰਚ ਗਿਆ।
ਇਹ ਵੀ ਪੜ੍ਹੋ : PNB ਤੋਂ ਬਾਅਦ ਹੁਣ BOB 'ਚ ਵੱਡੀ ਧੋਖਾਧੜੀ : 48 ਖ਼ਾਤਿਆਂ ਤੋਂ ਲਿਆ 9 ਕਰੋੜ ਦਾ Loan, ਇੰਝ ਖੁੱਲ੍ਹਿਆ ਭੇਤ
ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਚੌਥੇ ਹਫਤੇ ਵਧਦੇ ਹੋਏ 10 ਹਫਤਿਆਂ ਦੇ ਉੱਚੇ ਪੱਧਰ ’ਤੇ ਹੈ। ਇਸ ਤੋਂ ਪਹਿਲਾਂ 19 ਦਸੰਬਰ ਨੂੰ ਖਤਮ ਹਫਤੇ ’ਚ ਇਹ 4.369 ਅਰਬ ਡਾਲਰ ਵਧਿਆ ਸੀ। ਰਿਜ਼ਰਵ ਬੈਂਕ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੋਨਾ ਭੰਡਾਰ 2.955 ਅਰਬ ਡਾਲਰ ਵਧਿਆ ਅਤੇ 113.32 ਅਰਬ ਡਾਲਰ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਜਾਇਦਾਦ 18.4 ਕਰੋਡ਼ ਡਾਲਰ ਵਧ ਕੇ 559.612 ਅਰਬ ਡਾਲਰ ’ਤੇ ਪਹੁੰਚ ਗਈ। ਅੰਤਰਰਾਸ਼ਟਰੀ ਮੁਦਰਾ ਫੰਡ ਕੋਲ ਰਿਜ਼ਰਵ ਫੰਡ 9.3 ਕਰੋਡ਼ ਡਾਲਰ ਵਧ ਕੇ 4.875 ਅਰਬ ਡਾਲਰ ’ਤੇ ਅਤੇ ਵਿਸ਼ੇਸ਼ ਨਿਕਾਸੀ ਅਧਿਕਾਰ 5.9 ਕਰੋਡ਼ ਡਾਲਰ ਦੇ ਵਾਧੇ ਨਾਲ 18.803 ਅਰਬ ਡਾਲਰ ’ਤੇ ਰਿਹਾ। ਵਿਦੇਸ਼ੀ ਮੁਦਰਾ ਭੰਡਾਰ ਦੇ ਮਾਮਲੇ ’ਚ ਭਾਰਤ ਇਸ ਸਮੇਂ ਚੀਨ, ਜਾਪਾਨ, ਸਵਿਟਜ਼ਰਲੈਂਡ ਅਤੇ ਰੂਸ ਤੋਂ ਬਾਅਦ ਦੁਨੀਆ ’ਚ 5ਵੇਂ ਸਥਾਨ ’ਤੇ ਹੈ।
ਇਹ ਵੀ ਪੜ੍ਹੋ : ਡੇਢ ਸਾਲ 'ਚ 4 ਕਰੋੜ ਦਾ ਟੈਕਸ ਭਰ ਸਿਸਟਮ ਤੋਂ ਪਰੇਸ਼ਾਨ ਹੋਇਆ ਕਾਰੋਬਾਰੀ, ਦੇਸ਼ ਛੱਡਣ ਦਾ ਕੀਤਾ ਫੈਸਲਾ
ਇਹ ਵੀ ਪੜ੍ਹੋ : ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ
ਇਹ ਵੀ ਪੜ੍ਹੋ : IIT ਹੈਦਰਾਬਾਦ ਦੇ 21 ਸਾਲਾ ਵਿਦਿਆਰਥੀ ਨੇ ਰਚਿਆ ਇਤਿਹਾਸ, ਮਿਲਿਆ 2.5 ਕਰੋੜ ਦਾ ਪੈਕੇਜ
ਇਹ ਵੀ ਪੜ੍ਹੋ : ਨਵਾਂ ਵਾਹਨ ਖਰੀਦੋ ਤੇ ਮਿਲੇਗੀ 50% ਤੱਕ ਦੀ ਟੈਕਸ ਛੋਟ, ਬੱਸ UK ਸਰਕਾਰ ਦੀਆਂ ਇਨ੍ਹਾਂ ਸ਼ਰਤਾਂ ਨੂੰ ਕਰੋ ਪੂਰਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
