ਵਿਦੇਸ਼ੀ ਕਰੰਸੀ ਭੰਡਾਰ 1.08 ਅਰਬ ਡਾਲਰ ਵਧਿਆ
Saturday, Jul 25, 2026 - 11:05 AM (IST)
ਬਿਜ਼ਨੈੱਸ ਡੈਸਕ - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 17 ਜੁਲਾਈ ਨੂੰ ਖਤਮ ਹਫਤੇ ’ਚ 1.08 ਅਰਬ ਡਾਲਰ ਵਧ ਕੇ 676.24 ਅਰਬ ਡਾਲਰ ਹੋ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਜਾਰੀ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : ਹੁਣ ਨਹੀਂ ਮਿਲੇਗਾ ਸ਼ੁੱਧ Petrol, ਸਰਕਾਰ ਨੇ ਸੰਸਦ 'ਚ ਦਿੱਤਾ ਦੋ-ਟੁੱਕ ਜਵਾਬ
ਆਰ. ਬੀ. ਆਈ. ਦੇ ਅੰਕੜਿਆਂ ਅਨੁਸਾਰ 27 ਫਰਵਰੀ ਨੂੰ ਖਤਮ ਹਫਤੇ ’ਚ ਵਿਦੇਸ਼ੀ ਕਰੰਸੀ ਭੰਡਾਰ ਵਧ ਕੇ ਰਿਕਾਰਡ 728.49 ਅਰਬ ਡਾਲਰ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਸੀ। ਹਾਲਾਂਕਿ ਪੱਛਮੀ ਏਸ਼ੀਆ ’ਚ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਰੁਪਏ ’ਤੇ ਦਬਾਅ ਵਧਿਆ ਅਤੇ ਆਰ. ਬੀ. ਆਈ. ਨੂੰ ਡਾਲਰ ਦੀ ਵਿਕਰੀ ਜ਼ਰੀਏ ਵਿਦੇਸ਼ੀ ਕਰੰਸੀ ਬਾਜ਼ਾਰ ’ਚ ਦਖਲ ਦੇਣਾ ਪਿਆ, ਜਿਸ ਨਾਲ ਕਈ ਹਫਤਿਆਂ ਤੱਕ ਭੰਡਾਰ ’ਚ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਦੋ ਹਫ਼ਤਿਆਂ ਦੇ ਉੱਚ ਪੱਧਰ ਤੋਂ ਡਿੱਗਿਆ ਸੋਨਾ, ਜਾਣੋ ਕਿਉਂ Crash ਹੋਏ Gold-Silver
ਕੇਂਦਰੀ ਬੈਂਕ ਦੇ ਅੰਕੜਿਆਂ ਮੁਤਾਬਕ 17 ਜੁਲਾਈ ਨੂੰ ਖਤਮ ਹਫਤੇ ’ਚ ਵਿਦੇਸ਼ੀ ਕਰੰਸੀ ਭੰਡਾਰ ਦਾ ਮੁੱਖ ਹਿੱਸਾ ਮੰਨੀ ਜਾਣ ਵਾਲੀ ਵਿਦੇਸ਼ੀ ਕਰੰਸੀ ਜਾਇਦਾਦ (ਐੱਫ. ਸੀ. ਏ.) 4.55 ਅਰਬ ਡਾਲਰ ਵਧ ਕੇ 551.06 ਅਰਬ ਡਾਲਰ ਹੋ ਗਈ। ਡਾਲਰ ਦੇ ਸੰਦਰਭ ’ਚ ਦੱਸੀਆਂ ਜਾਣ ਵਾਲੀਆਂ ਵਿਦੇਸ਼ੀ ਕਰੰਸੀ ਜਾਇਦਾਦਾਂ ’ਚ ਵਿਦੇਸ਼ੀ ਕਰੰਸੀ ਭੰਡਾਰ ’ਚ ਰੱਖੀ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਅਮਰੀਕੀ ਕਰੰਸੀਆਂ ਦੇ ਮੁੱਲ ’ਚ ਹੋਣ ਵਾਲੇ ਉਤਰਾਅ-ਚੜ੍ਹਾਅ ਦਾ ਪ੍ਰਭਾਵ ਵੀ ਸ਼ਾਮਲ ਹੁੰਦਾ ਹੈ।
ਸਮੀਖਿਆ ਅਧੀਨ ਹਫਤੇ ’ਚ ਸੋਨਾ ਭੰਡਾਰ ਦਾ ਮੁੱਲ 3.48 ਅਰਬ ਡਾਲਰ ਘੱਟ ਕੇ 101.75 ਅਰਬ ਡਾਲਰ ਰਹਿ ਗਿਆ। ਉੱਥੇ ਹੀ ਵਿਸ਼ੇਸ਼ ਨਿਕਾਸੀ ਅਧਿਕਾਰ (ਐੱਸ. ਡੀ. ਆਰ.) 4.4 ਕਰੋੜ ਡਾਲਰ ਵਧ ਕੇ 18.67 ਅਰਬ ਡਾਲਰ ਹੋ ਗਿਆ। ਆਰ. ਬੀ. ਆਈ. ਦੇ ਅੰਕੜਿਆਂ ਅਨੁਸਾਰ ਅੰਤਰਰਾਸ਼ਟਰੀ ਕਰੰਸੀ ਫੰਡ (ਆਈ. ਐੱਮ. ਐੱਫ.) ’ਚ ਭਾਰਤ ਦਾ ਰਾਖਵਾਂ ਫੰਡ 3.2 ਕਰੋੜ ਡਾਲਰ ਘੱਟ ਕੇ 4.76 ਅਰਬ ਡਾਲਰ ਰਿਹਾ।
ਇਹ ਵੀ ਪੜ੍ਹੋ : Canada ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸ਼ੁਰੂ ਹੋਈ Delhi-Toronto ਤੱਕ ਦੀ ਸਿੱਧੀ Flight
ਇਹ ਵੀ ਪੜ੍ਹੋ : ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ...'
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
